ਮਾਸਟਰ ਸੁੰਦਰ ਸਿੰਘ ਲਾਇਲਪੁਰੀ ਦਾ ਜਨਮ ਦਿਨ ਮਨਾਇਆ
ਦੇਵੀਗੜ੍ਹ, 5 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਗਲੋਬਲ ਕੰਬੋਜ ਐਜੂਕੇਸ਼ਨ ਐਂਡ ਵੈਲਫੇਅਰ ਆਰਗੇਨਾਈਜ਼ਰ ਵਲੋਂ ਮਹਾਨ ਸੁਤੰਤਰਤਾ ਸੈਨਾਨੀ, ਪੰਥਕ ਆਗੂ ਤੇ ਅਕਾਲੀ ਲਹਿਰ ਦੇ ਮੋਢੀ ਮਾਸਟਰ ਸੁੰਦਰ ਸਿੰਘ ਲਾਇਲਪੁਰੀ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਸੁੰਦਰ ਸਿੰਘ ਵਾਲਾ ਨੇੜੇ ਦੇਵੀਗੜ੍ਹ ਵਿਖੇ ਮਨਾਇਆ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦੀ ਅਗਵਾਈ ਸੰਸਥਾ ਦੇ ਸੂਬਾ ਪ੍ਰਧਾਨ ਤੇ ਮਾਤਾ ਗੁਜਰੀ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ, ਜਦੋਂਕਿ ਕਾਮਰੇਡ ਰਾਮੇਸ਼ ਸਿੰਘ ਅਜ਼ਾਦ ਤੇ ਸਮੂਹ ਪਿੰਡ ਵਾਸੀਆਂ ਵਲੋਂ ਇਸ ਨੂੰ ਸਫ਼ਲ ਬਣਾਉਣ ਲਈ ਭਰਪੂਰ ਸਹਿਯੋਗ ਦਿੱਤਾ ਗਿਆ।
ਦੇਵੀਗੜ੍ਹ, 5 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਗਲੋਬਲ ਕੰਬੋਜ ਐਜੂਕੇਸ਼ਨ ਐਂਡ ਵੈਲਫੇਅਰ ਆਰਗੇਨਾਈਜ਼ਰ ਵਲੋਂ ਮਹਾਨ ਸੁਤੰਤਰਤਾ ਸੈਨਾਨੀ, ਪੰਥਕ ਆਗੂ ਤੇ ਅਕਾਲੀ ਲਹਿਰ ਦੇ ਮੋਢੀ ਮਾਸਟਰ ਸੁੰਦਰ ਸਿੰਘ ਲਾਇਲਪੁਰੀ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਸੁੰਦਰ ਸਿੰਘ ਵਾਲਾ ਨੇੜੇ ਦੇਵੀਗੜ੍ਹ ਵਿਖੇ ਮਨਾਇਆ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਦੀ ਅਗਵਾਈ ਸੰਸਥਾ ਦੇ ਸੂਬਾ ਪ੍ਰਧਾਨ ਤੇ ਮਾਤਾ ਗੁਜਰੀ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ, ਜਦੋਂਕਿ ਕਾਮਰੇਡ ਰਾਮੇਸ਼ ਸਿੰਘ ਅਜ਼ਾਦ ਤੇ ਸਮੂਹ ਪਿੰਡ ਵਾਸੀਆਂ ਵਲੋਂ ਇਸ ਨੂੰ ਸਫ਼ਲ ਬਣਾਉਣ ਲਈ ਭਰਪੂਰ ਸਹਿਯੋਗ ਦਿੱਤਾ ਗਿਆ। ਸਮਾਗਮ ਦੌਰਾਨ ਮਾਸਟਰ ਸੁੰਦਰ ਸਿੰਘ ਲਾਇਲਪੁਰੀ ਦੀ ਪੋਤਰੀ ਬੀਬੀ ਜਸਵੀਰ ਕੌਰ ਪਤਨੀ ਲਖਵਿੰਦਰ ਸਿੰਘ ਥਿੰਦ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਰਾਜਿੰਦਰ ਸਿੰਘ ਕਾਕਾ, ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਪ੍ਰੋਫੈਸਰ ਜਸਪਾਲ ਕੌਰ ਧੰਜੂ, ਨਿਰਮਲ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਰਾਣਾ, ਸਰਪੰਚ ਗੁਰਵਿੰਦਰ ਕੌਰ, ਭੁਪਿੰਦਰ ਸਿੰਘ, ਸਰਪੰਚ ਰਾਜਾ ਧੰਜੂ ਤੇ ਪਰਮਜੀਤ ਸਿੰਘ ਮਹਿਮੂਦਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਸਟਰ ਸੁੰਦਰ ਸਿੰਘ ਲਾਇਲਪੁਰੀ ਨਾ ਸਿਰਫ਼ ਇਕ ਮਹਾਨ ਸੁਤੰਤਰਤਾ ਸੈਨਾਨੀ ਸਨ, ਸਗੋਂ ਉਹ ਪੰਥਕ ਚੇਤਨਾ ਤੇ ਰਾਸ਼ਟਰੀ ਜਾਗਰੂਕਤਾ ਦੀ ਇਕ ਜਿਉਂਦੀ ਜਾਗਦੀ ਮਿਸਾਲ ਸਨ। ਇਸ ਮੌਕੇ ਦੇਸ਼ ਭਗਤ ਪਰਿਵਾਰਾਂ ਅਤੇ ਆਈਆਂ ਸ਼ਖ਼ਸੀ਼ਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਾਮਰੇਡ ਜਨਕ ਰਾਜ ਕਲਵਾਣੂ ਨੇ ਹਰ ਸਾਲ ਲਾਇਲਪੁਰੀ ਦੇ ਜਨਮ ਦਿਨ ਤੇ 50000 ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸਟੇਜ ਦੀ ਕਾਰਵਾਈ ਕਾਮਰੇਡ ਰਾਮੇਸ਼ ਸਿੰਘ ਅਜ਼ਾਦ ਨੇ ਬਾਖੂ਼ਬੀ ਨਿਭਾਈ।