07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਨੀਸ਼ ਸਿਸੋਦੀਆ ਵਲੋਂ ਹਲਕਾ ਸਨੌਰ ਦੇ ਬਲਾਕ ਪ੍ਰਧਾਨਾਂ ਤੇ ਇੰਚਾਰਜ ਨਾਲ ਮੀਟਿੰਗ

ਭੁੱਨਰਹੇੜੀ, 6 ਅਕਤੂਬਰ (ਧਨਵੰਤ ਸਿੰਘ)- ਆਮ ਆਦਮੀ ਪਾਰਟੀ ਵਲੋਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਆਗਾਮੀ ਚੋਣ ਸਰਗਰਮੀਆਂ ਦੀ ਤਿਆਰੀ ਲਈ ਹਲਕਾ ਸਨੌਰ ਦੇ ਬਲਾਕ ਪ੍ਰਧਾਨਾਂ ਤੇ ਬੂਥ ਇੰਚਾਰਜਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਉਣ ਵਾਲੇ ਦੋ-ਤਿੰਨ ਮਹੀਨੇ ਪਾਰਟੀ ਵਰਕਰਾਂ ਲਈ ਜ਼ਮੀਨੀ ਪੱਧਰ ’ਤੇ ਦਿਨ-ਰਾਤ ਮਿਹਨਤ ਕਰਨ ਦੇ ਹਨ।

Ad Position 21
No active advertisement
ਅਜੀਤ ਡੈਸਕ 07-10-2026
ਭੁੱਨਰਹੇੜੀ, 6 ਅਕਤੂਬਰ (ਧਨਵੰਤ ਸਿੰਘ)- ਆਮ ਆਦਮੀ ਪਾਰਟੀ ਵਲੋਂ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਆਗਾਮੀ ਚੋਣ ਸਰਗਰਮੀਆਂ ਦੀ ਤਿਆਰੀ ਲਈ ਹਲਕਾ ਸਨੌਰ ਦੇ ਬਲਾਕ ਪ੍ਰਧਾਨਾਂ ਤੇ ਬੂਥ ਇੰਚਾਰਜਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਉਣ ਵਾਲੇ ਦੋ-ਤਿੰਨ ਮਹੀਨੇ ਪਾਰਟੀ ਵਰਕਰਾਂ ਲਈ ਜ਼ਮੀਨੀ ਪੱਧਰ ’ਤੇ ਦਿਨ-ਰਾਤ ਮਿਹਨਤ ਕਰਨ ਦੇ ਹਨ। ਉਨ੍ਹਾਂ ਕਿਹਾ ਕਿ 2022 ਵਿਚ ਵੀ ਵਰਕਰਾਂ ਨੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਪਾਰਟੀ ਦਾ ਸੁਨੇਹਾ ਘਰ-ਘਰ ਪਹੁੰਚਾਇਆ ਸੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵੱਡੇ ਆਗੂਆਂ ਦੀ ਆਪਣੀ ਭੂਮਿਕਾ ਹੈ, ਪਰ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਪਾਰਟੀ ਦੀ ਗੱਲ ਬੂਥ ਪੱਧਰ ਤੱਕ ਲਿਜਾਉਣ ਵਿਚ ਬੂਥ ਇੰਚਾਰਜਾਂ ਦੀ ਅਹਿਮ ਜ਼ਿੰਮੇਵਾਰੀ ਹੈ। ਲੋਕਾਂ ਵਿਚ ਪਾਰਟੀ ਦੀ ਜ਼ਮੀਨੀ ਪਛਾਣ ਬੂਥ ਇੰਚਾਰਜਾਂ ਰਾਹੀਂ ਹੀ ਬਣਦੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹਰ ਬੂਥ ’ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੇ ਕੰਮਾਂ ਬਾਰੇ ਲੋਕਾਂ ਨਾਲ ਸੰਵਾਦ ਕਰਨ। ਮੀਟਿੰਗ ਦੌਰਾਨ ਹਲਕੇ ਦੇ 270 ਬੂਥਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪਿਛਲੀਆਂ ਚੋਣਾਂ ਦੇ ਨਤੀਜਿਆਂ, ਬੂਥਵਾਰ ਵੋਟਾਂ ਦੇ ਅੰਕੜਿਆਂ ਤੇ ਪਾਰਟੀ ਦੀ ਕਾਰਗੁਜ਼ਾਰੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਲਾਕ ਪ੍ਰਧਾਨਾਂ ਤੇ ਬੂਥ ਇੰਚਾਰਜਾਂ ਨੇ ਆਉਣ ਵਾਲੀਆਂ ਚੋਣ ਸਰਗਰਮੀਆਂ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤਨਦੇਹੀ ਨਾਲ ਜ਼ੁੰਮੇਵਾਰੀ ਨਿਭਾਉਣ ਤਾਂਕਿ ਭਗਵੰਤ ਸਿੰਘ ਮਾਨ ਨੂੰ ਮੁੜ ਮੁਖ ਮੰਤਰੀ ਬਣਾ ਕੇ ਪੰਜਾਬ ਦੀ ਹੋ ਰਹੀ ਤਰੱਕੀ ਅੱਗੇ ਵੀ ਜਾਰੀ ਰੱਖੀ ਜਾ ਸਕੇ। ਇਸ ਮੌਕੇ ਸਟੇਟ ਸੈਕਟਰੀ ਜਗਦੀਪ ਸਿੰਘ ਜੱਗਾ, ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ, ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ, ਚੇਅਰਮੈਨ ਚਰਨਜੀਤ ਸਿੰਘ ਨੈਣਾਂ, ਜ਼ਿਲ੍ਹਾ ਇੰਚਾਰਜ ਨਵਲਦੀਪ ਸਿੰਘ ਤੋਂ ਇਲਾਵਾ ਹਲਕਾ ਸਨੌਰ ਦੇ ਬਲਾਕ ਪ੍ਰਧਾਨ ਤੇ ਬੂਥ ਇੰਚਾਰਜ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ’ਤੇ ਪ੍ਰਸ਼ਾਸਨ ਨਾਲ ਬਣੀ ਸਹਿਮਤੀ ਅਗਲੀ ਖ਼ਬਰ ਡਾ. ਹਰਦੀਪ ਸਿੰਘ ਤੇਜਾ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ ਭਾਜਪਾ ’ਚ ਸ਼ਾਮਿਲ
Ad Position 24