08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਮਾਣਾ ਦਾ ਨੌਜਵਾਨ ਕੈਨੇਡਾ ਪੁਲਿਸ ’ਚ ਭਰਤੀ

ਸਮਾਣਾ, 6 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਨੌਜਵਾਨ ਕਰਨਵੀਰ ਸਿੰਘ ਮਾਹਲ ਪੁੱਤਰ ਪਲਵਿੰਦਰ ਸਿੰਘ ਮਾਹਲ, ਮਾਤਾ ਰਵਿੰਦਰ ਕੌਰ ਨੇ ਕੈਨੇਡਾ ਪੁਲਿਸ ’ਚ ਭਰਤੀ ਹੋ ਕੇ ਆਪਣੇ ਪਰਿਵਾਰ, ਸਮਾਣਾ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਕਰਨਵੀਰ ਸਿੰਘ ਦੀ ਇਸ ਪ੍ਰਾਪਤੀ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਦੋਸਤਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

Ad Position 21
No active advertisement
ਕਰਨਵੀਰ ਸਿੰਘ ਮਾਹਲ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਕੈਨੇਡਾ ਪੁਲਿਸ ਦੇ ਅਧਿਕਾਰੀ। ਅਜੀਤ ਤਸਵੀਰ 07-10-2026
ਸਮਾਣਾ, 6 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਨੌਜਵਾਨ ਕਰਨਵੀਰ ਸਿੰਘ ਮਾਹਲ ਪੁੱਤਰ ਪਲਵਿੰਦਰ ਸਿੰਘ ਮਾਹਲ, ਮਾਤਾ ਰਵਿੰਦਰ ਕੌਰ ਨੇ ਕੈਨੇਡਾ ਪੁਲਿਸ ’ਚ ਭਰਤੀ ਹੋ ਕੇ ਆਪਣੇ ਪਰਿਵਾਰ, ਸਮਾਣਾ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। ਕਰਨਵੀਰ ਸਿੰਘ ਦੀ ਇਸ ਪ੍ਰਾਪਤੀ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਦੋਸਤਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਕਰਨਵੀਰ ਸਿੰਘ ਦੇ ਪਿਤਾ ਪਲਵਿੰਦਰ ਸਿੰਘ ਮਾਹਲ, ਜੋ ਪੇਸ਼ੇ ਤੋਂ ਕੈਮਿਸਟ ਹਨ ਨੇ ਦੱਸਿਆ ਕਿ ਕਰਨਵੀਰ ਨੇ ਪੰਜਾਬ ਤੋਂ ਬੀ.ਟੈੱਕ. ਦੀ ਡਿਗਰੀ ਹਾਸਲ ਕਰਨ ਤੋਂ ਬਾਅਦ ਉੱਚ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਲਈ ਕੈਨੇਡਾ ਜਾਣ ਦਾ ਫ਼ੈਸਲਾ ਕੀਤਾ। ਕੈਨੇਡਾ ਪਹੁੰਚ ਕੇ ਉਸ ਨੇ ਚੇਨ ਐਂਡ ਸਪਲਾਈ ਵਿਸ਼ੇ ਵਿਚ ਡਿਪਲੋਮਾ ਕੀਤਾ। ਆਪਣੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੇ ਬਲਬੂਤੇ ਕਰਨਵੀਰ ਸਿੰਘ ਸਾਲ 2024 ਵਿਚ ਕੈਨੇਡਾ ਪੁਲਿਸ ਵਿਚ ਭਰਤੀ ਹੋ ਗਿਆ। ਉਨ੍ਹਾਂ ਦੱਸਿਆ ਕਿ ਕਰਨਵੀਰ ਨੇ ਪੁਲਿਸ ਵਿਭਾਗ ਦੀ ਦੋ ਸਾਲਾਂ ਦੀ ਸਖ਼ਤ ਟਰੇਨਿੰਗ ਪੂਰੀ ਕੀਤੀ। ਟਰੇਨਿੰਗ ਦੌਰਾਨ ਉਸ ਨੇ ਸਰੀਰਕ ਸਮਰੱਥਾ, ਕਾਨੂੰਨੀ ਜਾਣਕਾਰੀ, ਅਨੁਸ਼ਾਸਨ ਅਤੇ ਲੋਕਾਂ ਨਾਲ ਜ਼ਿੰਮੇਵਾਰੀ ਨਾਲ ਪੇਸ਼ ਆਉਣ ਸੰਬੰਧੀ ਵਿਸ਼ੇਸ਼ ਸਿਖਲਾਈ ਪ੍ਰਾਪਤ ਕੀਤੀ। ਹੁਣ ਉਸ ਨੂੰ ਵਿਨੀਪੈਗ (ਕੈਨੇਡਾ) ਵਿਖੇ ਪੁਲਿਸ ਸਟੇਸ਼ਨ ਅਲਾਟ ਕੀਤਾ ਗਿਆ ਹੈ, ਜਿੱਥੇ ਉਹ ਆਪਣੀਆਂ ਸੇਵਾਵਾਂ ਨਿਭਾਏਗਾ।
Ad Position 22
No active advertisement
ਪਿਛਲੀ ਖ਼ਬਰ ਵਿਦਿਆ ਨਗਰ ਦੇ ਗੁਰੂ ਘਰ ’ਚ ਚੋਰੀ ਅਗਲੀ ਖ਼ਬਰ ਪਰਾਲੀ ਨਾ ਸਾੜਨ ਤੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ
Ad Position 24