06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੁਖਬੀਰ ਸਿੰਘ ਬਾਦਲ ਦਾ ਮੁੱਖ ਮੰਤਰੀ ਬਣਨਾ ਤੈਅ- ਕ੍ਰਿਸ਼ਨ ਸਿੰਘ ਸਨੌਰ

ਸਨੌਰ, 6 ਅਕਤੂਬਰ (ਮੋਹਨ ਸਿੰਘ ਭੱਟੀ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਸਨੌਰ ਦੇ ਇੰਚਾਰਜ ਕਿ੍ਸ਼ਨ ਸਿੰਘ ਸਨੌਰ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ 2027 ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਮੁੱਖ ਮੰਤਰੀ ਬਣਨਾ ਤੈਅ ਹੈ।

Ad Position 21
No active advertisement
ਅਜੀਤ ਡੈਸਕ 07-10-2026
ਸਨੌਰ, 6 ਅਕਤੂਬਰ (ਮੋਹਨ ਸਿੰਘ ਭੱਟੀ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਸਨੌਰ ਦੇ ਇੰਚਾਰਜ ਕਿ੍ਸ਼ਨ ਸਿੰਘ ਸਨੌਰ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ 2027 ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਮੁੱਖ ਮੰਤਰੀ ਬਣਨਾ ਤੈਅ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਨੇ ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ, ਸਨੌਰ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਅਨੁਸਾਰ ਹਲਕੇ ਵਿਚ ਘਰੋ-ਘਰੀਂ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ। ਸ. ਸਨੌਰ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਤੋਂ ਦੁਖੀ ਹੋਏ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਸੱਤਾ ਸਿਰਫ਼ ਅਤੇ ਸਿਰਫ਼ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਸੌਂਪਣੀ ਹੈ। ਘਰੋ-ਘਰੀਂ ਮੁਹਿੰਮ ਸੰਬੰਧੀ ਜਾਣਕਾਰੀ ਦਿੰਦਿਆਂ ਸ. ਸਨੌਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਰ ਘਰ ਵਿਚ ਜਾ ਕੇ ਸ਼੍ਰੋਮਣੀ ਅਕਾਲੀ ਦਲ ਦਾ ਸੁਨੇਹਾ ਪਹੁੰਚਾਇਆ ਜਾਵੇਗਾ ਅਤੇ ਲੋਕਾਂ ਤੋਂ ਸੁਝਾਅ ਲੈ ਕੇ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ। ਉਨ੍ਹਾਂ ਸਮੂਹ ਵਰਕਰਾਂ ਨੂੰ ਡਿਊਟੀਆਂ ਵੰਡਦਿਆਂ ਕਿਹਾ ਕਿ ਇਸ ਕਾਰਜ ਨੂੰ ਅਗਲੇ 15 ਦਿਨਾਂ ਵਿਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਹਰਮਿੰਦਰ ਸਿੰਘ ਜੋਗੀਪੁਰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਪ੍ਰੀਤ ਸਿੰਘ ਜਥੇਬੰਦਕ ਸਕੱਤਰ ਯੂਥ ਅਕਾਲੀ ਦਲ, ਲਖਵਿੰਦਰ ਸਿੰਘ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਭੁਪਿੰਦਰ ਸਿੰਘ ਆਗੂ ਸ਼੍ਰੋਮਣੀ ਅਕਾਲੀ ਦਲ, ਅਵਤਾਰ ਸਿੰਘ ਹਰੀਕਾ, ਕਸ਼ਮੀਰ ਸਿੰਘ ਬਿੱਲਾ ਸੰਯੁਕਤ ਸਕੱਤਰ ਐਸ.ਸੀ. ਵਿੰਗ, ਹਰਬੰਸ ਸਿੰਘ ਜੋਗੀਪੁਰ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਸੰਜੀਵ ਕੁਮਾਰ ਅਹਿਰੂਕਲਾਂ, ਅਮਰੀਕ ਸਿੰਘ ਹਾਂਡਾ, ਅਮਰੀਕ ਸਿੰਘ ਢਿੱਲੋਂ, ਕੁਲਵੀਰ ਸਿੰਘ ਢਿੱਲੋਂ, ਰਜਿੰਦਰ ਸਿੰਘ ਰਾਜੂ, ਚਰਨਜੀਤ ਸਿੰਘ ਬਿੱਟੂ ਬਹਾਦਰਗੜ੍ਹ, ਜਸਵੀਰ ਗੋਸਵਾਮੀ ਸਾਬਕਾ ਸਰਪੰਚ ਸੇਖੋਪੁਰ, ਵਜ਼ੀਰ ਸਿੰਘ ਮੈਂਬਰ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਬਖ਼ਸ਼ ਸਿੰਘ ਗੈਰੀ, ਬੱਲੂ ਬਹਾਦਰਗੜ੍ਹ, ਪਰਮਜੀਤ ਸਿੰਘ, ਗੁਰਜੀਤ ਸਿੰਘ ਤੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਪ੍ਰਧਾਨ ਅਤੇ ਬੂਥ ਕਮੇਟੀਆਂ ਦੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਦੀਆਂ ਵਿਦਿਆਰਥਣਾਂ ਦਾ ਕਰਾਟੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਲੁਟੇਰੇ ਕਟਰ ਨਾਲ ਏ.ਟੀ.ਐੱਮ. ਕੱਟ ਕੇ 5 ਲੱਖ ਤੋਂ ਵੱਧ ਦੀ ਨਕਦੀ ਲੈ ਕੇ ਹੋਏ ਫ਼ਰਾਰ
Ad Position 24