06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਡੋਰ-ਟੂ-ਡੋਰ ਮੁਹਿੰਮ ਚਲਾਈ

ਨਾਭਾ, 6 ਅਕਤੂਬਰ (ਵਰਿੰਦਰ ਵਰਮਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰੇ ਪੰਜਾਬ ਦੇ ਅੰਦਰ 2027 ਦੀਆਂ ਚੋਣਾਂ ਨੂੰ ਲੈ ਕੇ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਹਲਕੇ ਦੀ ਕਮਾਂਡ ਸੰਭਾਲਣ ਵਾਲੇ ਹਲਕਾ ਇੰਚਾਰਜ ਤੇ ਵਿਧਾਇਕ ਹਰ ਘਰ ਤੱਕ ਪਹੁੰਚ ਕੇ ਲੋਕਾਂ ਨੂੰ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਣੂ ਕਰਵਾਉਣਗੇ। ਇਸ ਤੋਂ ਇਲਾਵਾ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਮਾਜ ਭਲਾਈ ਦੀਆਂ ਕੀਤੀਆਂ ਗਈਆਂ ਸਕੀਮਾਂ ਲੋਕਾਂ ਤੱਕ ਪਹੁੰਚਾਉਣਗੇ ਅਤੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮੈਨੀਫੈਸਟੋ ਲਈ ਲੋਕਾਂ ਕੋਲੋਂ ਸੁਝਾਵ ਲੈਣਗੇ ਤਾਂ ਜੋ ਲੋਕ ਪੱਖੀ ਚੋਣ ਮੈਨੀਫੈਸਟੋ ਬਣ ਸਕੇ, ਜਿਸ ਦਾ ਸਿੱਧਾ ਫਾਇਦਾ ਪੰਜਾਬ ਦੇ ਲੋਕਾਂ ਨੂੰ ਹੋਵੇਗਾ।

Ad Position 21
No active advertisement
ਅਜੀਤ ਡੈਸਕ 07-10-2026
ਨਾਭਾ, 6 ਅਕਤੂਬਰ (ਵਰਿੰਦਰ ਵਰਮਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰੇ ਪੰਜਾਬ ਦੇ ਅੰਦਰ 2027 ਦੀਆਂ ਚੋਣਾਂ ਨੂੰ ਲੈ ਕੇ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਹਲਕੇ ਦੀ ਕਮਾਂਡ ਸੰਭਾਲਣ ਵਾਲੇ ਹਲਕਾ ਇੰਚਾਰਜ ਤੇ ਵਿਧਾਇਕ ਹਰ ਘਰ ਤੱਕ ਪਹੁੰਚ ਕੇ ਲੋਕਾਂ ਨੂੰ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਣੂ ਕਰਵਾਉਣਗੇ। ਇਸ ਤੋਂ ਇਲਾਵਾ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਮਾਜ ਭਲਾਈ ਦੀਆਂ ਕੀਤੀਆਂ ਗਈਆਂ ਸਕੀਮਾਂ ਲੋਕਾਂ ਤੱਕ ਪਹੁੰਚਾਉਣਗੇ ਅਤੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮੈਨੀਫੈਸਟੋ ਲਈ ਲੋਕਾਂ ਕੋਲੋਂ ਸੁਝਾਵ ਲੈਣਗੇ ਤਾਂ ਜੋ ਲੋਕ ਪੱਖੀ ਚੋਣ ਮੈਨੀਫੈਸਟੋ ਬਣ ਸਕੇ, ਜਿਸ ਦਾ ਸਿੱਧਾ ਫਾਇਦਾ ਪੰਜਾਬ ਦੇ ਲੋਕਾਂ ਨੂੰ ਹੋਵੇਗਾ। ਅੱਜ ਨਾਭਾ ਵਿਖੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੱਖਣ ਸਿੰਘ ਲਾਲਕਾ ਅਤੇ ਸਮੂਹ ਲੀਡਰਸ਼ਿਪ ਨੇ ਸ਼ਹਿਰ ਅੰਦਰ ਦੁਕਾਨਾਂ ’ਤੇ ਜਾ ਕੇ ਪੰਜਾਬ ਅੰਦਰ ਨਸ਼ੇ ਅਤੇ ਲੁੱਟਾਂ ਖੋਹਾਂ ਦੀਆਂ ਸਮੱਸਿਆ ਸੰਬੰਧੀ ਲੋਕਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਗੁਰਦਿਆਲ ਇੰਦਰ ਸਿੰਘ ਬਿੱਲੂ, ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਮੈਂਬਰ ਜ਼ਿਲ੍ਹਾ ਪਰਿਸ਼ਦ, ਗੁਰਚਰਨ ਸਿੰਘ ਘਮਰੌਦਾ, ਐਡ. ਖੁਸ਼ਹਾਲ ਸਿੰਘ, ਵਰਿੰਦਰਪਾਲ ਸਿੰਘ ਮੈਂਬਰ ਜਰਨਲ ਕੌਂਸਲ, ਗੁਰਸੇਵਕ ਸਿੰਘ ਗੋਲੂ ਸ਼ਹਿਰੀ ਪ੍ਰਧਾਨ, ਨਰੇਸ਼ ਗਰਗ ਵਪਾਰ ਵਿੰਗ ਪ੍ਰਧਾਨ, ਬਲਜਿੰਦਰ ਸਿੰਘ ਬੱਬੂ, ਰਣਜੀਤ ਸਿੰਘ ਮੈਂਬਰ ਬਲਾਕ ਸੰਮਤੀ, ਜੱਸਾ ਖੋਖ ਮੈਂਬਰ ਜਰਨਲ ਕੌਂਸਲ, ਅਮਰੀਕ ਸਿੰਘ ਥੂਹੀ ਸਰਕਲ ਪ੍ਰਧਾਨ, ਕਰਮ ਸਿੰਘ ਮਾਂਗੇਵਾਲ ਸਰਕਲ ਪ੍ਰਧਾਨ, ਮੋਹਨ ਸਿੰਘ ਰਾਮਗੜ੍ਹ ਸਰਕਲ ਪ੍ਰਧਾਨ, ਸੁਰਿੰਦਰ ਸਿੰਘ ਜਿੰਦਲਪੁਰ ਸਰਕਲ ਪ੍ਰਧਾਨ, ਲਖਵਿੰਦਰ ਸਿੰਘ ਕਮੇਲੀ ਸਰਕਲ ਪ੍ਰਧਾਨ, ਸੁਖਵਿੰਦਰ ਸਿੰਘ ਛੀਂਟਾਵਾਲਾ ਸਰਕਲ ਪ੍ਰਧਾਨ, ਰਣਜੀਤ ਸਿੰਘ ਘੁੰਡਰ ਸਰਕਲ ਪ੍ਰਧਾਨ, ਨਰਿੰਦਰ ਸਿੰਘ ਮੱਲੇਵਾਲ ਸਰਕਲ ਪ੍ਰਧਾਨ, ਮੇਜਰ ਸਿੰਘ ਸਕੋਹਾਂ ਸਰਕਲ ਪ੍ਰਧਾਨ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ- ਡਾ. ਗੁਰਪ੍ਰੀਤ ਕੌਰ ਅਗਲੀ ਖ਼ਬਰ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਦੇਣ ਵਾਲੇ ਵਲੰਟੀਅਰਾਂ ਨੁੰ ਪਾਰਟੀ ’ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ- ਢਿੱਲੋਂ
Ad Position 24