28 ਵਾਰਡਾਂ ਦੀਆਂ ਮੁੜ ਤੋਂ ਹੋਣਗੀਆਂ ਚੋਣਾਂ, ਜਿੱਤਣਯੋਗ ਨੁਮਾਇੰਦਿਆਂ ’ਤੇ ‘ਆਪ’ ਲਾਵੇਗੀ ਦਾਅ
ਪਟਿਆਲਾ, 7 ਅਕਤੂਬਰ (ਮਨਦੀਪ ਸਿੰਘ ਖਰੌੜ)- ਮਾਨਯੋਗ ਸੁਪਰੀਮ ਕੋਰਟ ਵਲੋਂ ਪਟਿਆਲਾ ਨਗਰ ਨਿਗਮ ਵਲੋਂ ਚੋਣਾਂ ’ਚ ਹੋਈਆਂ ਧਾਂਦਲੀਆਂ ਦੇ ਮੱਦੇਨਜ਼ਰ 28 ਵਾਰਡਾਂ ਦੀਆਂ ਚੋਣਾਂ ਮੁੜ ਤੋਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਾਰਡ ਪੱਧਰ ਦੇ ਆਗੂਆਂ ਨਾਲ ਬੈਠਕਾਂ ਸ਼ੁਰੂ ਕਰ ਦਿੱਤੀਆਂ ਹਨ। ਇਨ੍ਹਾਂ ਚੋਣਾਂ ’ਚ ਸਿਹਤ ਮੰਤਰੀ ਡਾ.
ਸ
ਸਿਹਤ ਮੰਤਰੀ ਡਾ. ਬਲਬੀਰ ਸਿੰਘ, ਅਜੀਤਪਾਲ ਸਿੰਘ ਕੋਹਲੀ
08-10-2026
ਪਟਿਆਲਾ, 7 ਅਕਤੂਬਰ (ਮਨਦੀਪ ਸਿੰਘ ਖਰੌੜ)- ਮਾਨਯੋਗ ਸੁਪਰੀਮ ਕੋਰਟ ਵਲੋਂ ਪਟਿਆਲਾ ਨਗਰ ਨਿਗਮ ਵਲੋਂ ਚੋਣਾਂ ’ਚ ਹੋਈਆਂ ਧਾਂਦਲੀਆਂ ਦੇ ਮੱਦੇਨਜ਼ਰ 28 ਵਾਰਡਾਂ ਦੀਆਂ ਚੋਣਾਂ ਮੁੜ ਤੋਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਤਹਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਾਰਡ ਪੱਧਰ ਦੇ ਆਗੂਆਂ ਨਾਲ ਬੈਠਕਾਂ ਸ਼ੁਰੂ ਕਰ ਦਿੱਤੀਆਂ ਹਨ। ਇਨ੍ਹਾਂ ਚੋਣਾਂ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਮੁੜ ਤੋਂ ਪਰਖ ਹੋਵੇਗੀ, ਪਰ ਇਹ ਤਾਂ ਸਮਾਂ ਹੀ ਦੱਸੇਗਾ ਕਿ ਊਠ ਕਿਸ ਕਰਵੱਟ ਬੈਠਦਾ ਹੈ? ਪਾਰਟੀ ਦੇ ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਪੁਰਾਣੇ ਉਮੀਦਵਾਰਾਂ ਨੂੰ ਪਾਰਟੀ ਬਦਲ ਵੀ ਸਕਦੀ ਹੈ। ਸਿਆਸੀ ਜ਼ਮੀਨ ’ਤੇ ਇਹ ਚੋਣਾਂ ਆਮ ਆਦਮੀ ਪਾਰਟੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੈਮੀਫਾਈਨਲ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਪਟਿਆਲਾ ਸ਼ਹਿਰੀ ਤੇ ਦਿਹਾਤੀ ’ਚ ਆਮ ਆਦਮੀ ਪਾਰਟੀ ਦਾ ਆਧਾਰ ਸਾਹਮਣੇ ਆਵੇਗਾ। ਪਰ ਹਾਲੇ ਮਾਨਯੋਗ ਅਦਾਲਤ ਨੇ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਲਈ 6 ਹਫ਼ਤਿਆਂ ਦਾ ਸਮਾਂ ਦਿੱਤਾ ਹੈ ਜੇਕਰ ਵਿਧਾਨ ਸਭਾ ਚੋਣਾਂ ਦਾ ਕੋਈ ਨੋਟਿਸ ਇਨ੍ਹਾਂ ਚੋਣਾਂ ਤੋਂ ਪਹਿਲਾਂ ਆਉਂਦਾ ਹੈ ਤਾਂ ਨਿਗਮ ਚੋਣਾਂ ’ਚ ਦੇਰੀ ਹੋ ਸਕਦੀ ਹੈ, ਪਰ ਇਸ ਦੇ ਬਾਵਜੂਦ ਵੀ ਪਟਿਆਲਾ ਦਿਹਾਤੀ ਦੇ ਵਿਚ 9 ਵਾਰਡਾਂ ਦੀਆਂ ਚੋਣਾਂ ਮੁੜ ਤੋਂ ਹੋਣਗੀਆਂ ਅਤੇ ਸ਼ਹਿਰੀ 19 ਵਾਰਡਾਂ ਦੀਆਂ। ਇਸ ’ਚ ਸਿਹਤ ਮੰਤਰੀ ਦੇ ਪੀ. ਏ. ਦੇ ਵਾਰਡ ’ਚ ਵੀ ਚੋਣ ਹੋਵੇਗੀ। ਇਸ ਤੋਂ ਇਲਾਵਾ ਪਟਿਆਲਾ ਸ਼ਹਿਰੀ ਦੇ ਵਿਧਾਇਕ ਦੇ ਕਈ ਨਜ਼ਦੀਕੀ ਕੌਂਸਲਰਾਂ ਦੇ ਵਾਰਡਾਂ ’ਚ ਵੀ ਚੋਣ ਮੁੜ ਤੋਂ ਹੋ ਰਹੀ ਹੈ ਜਿਸ ’ਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਦਾ ਵਾਰਡ ਵੀ ਸ਼ਾਮਲ ਹੈ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਪਾਰਟੀ ਹੁਣ ਪੁਰਾਣੇ ਆਗੂਆਂ ’ਤੇ ਭਰੋਸਾ ਜਤਾਉਂਦੀ ਹੈ ਜਾਂ ਨਹੀਂ। ਇਸ ਸੰਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨਾਲ ਲੋਕ ਆਪਮੁਹਾਰੇ ਜੁੜ ਰਹੇ ਹਨ ਜਦੋਂ ਵੀ ਇਹ ਚੋਣਾਂ ਹੋਣਗੀਆਂ ਪਾਰਟੀ ਪੂਰੇ ਬਹੁਮਤ ਨਾਲ ਜਿੱਤੇਗੀ ਕਿਉਂਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਅਗਵਾਈ ’ਚ ‘ਆਪ’ ਸਰਕਾਰ ਨੇ ਲੋਕਾਂ ਨੂੰ ਬਿਜਲੀ, ਸਿੱਖਿਆ, ਸਿਹਤ ਸਹੂਲਤਾਂ, ਬੱਸ ਸਫ਼ਰ ਮੁਫ਼ਤ ਦੀਆਂ ਵੱਡੀਆਂ ਸਹੂਲਤਾਂ ਦਿੱਤੀਆਂ ਹਨ। ਇਸ ਕਰਕੇ ਲੋਕੀ ਆਮ ਆਦਮੀ ਪਾਰਟੀ ਦੇ ਹੱਕ ’ਚ ਹੀ ਭੁਗਤਣਗੇ।