ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਅੰਦਰ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ- ਐਨ. ਕੇ. ਸ਼ਰਮਾ
ਪਾਤੜਾਂ, 7 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਸਮੁੱਚੇ ਪੰਜਾਬ ਦੇ ਵੱਖ-ਵੱਖ ਹਲਕਿਆਂ ਅੰਦਰ ਵਪਾਰੀ ਵਰਗ ਨਾਲ ਮੀਟਿੰਗਾਂ ਕਰਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਹਲਕਾ ਸ਼ੁਤਰਾਣਾ ਅੰਦਰ ਪਾਤੜਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਪਾਰੀ ਵਿੰਗ ਦੇ ਪ੍ਰਧਾਨ ਐਨ. ਕੇ.
ਪਾਤੜਾਂ, 7 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਸਮੁੱਚੇ ਪੰਜਾਬ ਦੇ ਵੱਖ-ਵੱਖ ਹਲਕਿਆਂ ਅੰਦਰ ਵਪਾਰੀ ਵਰਗ ਨਾਲ ਮੀਟਿੰਗਾਂ ਕਰਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਹਲਕਾ ਸ਼ੁਤਰਾਣਾ ਅੰਦਰ ਪਾਤੜਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਪਾਰੀ ਵਿੰਗ ਦੇ ਪ੍ਰਧਾਨ ਐਨ. ਕੇ. ਸ਼ਰਮਾ, ਜਿਲਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ੁਤਰਾਣਾ ਦੇ ਇਨਚਾਰਜ ਬਾਬੂ ਕਬੀਰ ਦਾਸ ਵਲੋਂ ਮਿਲਨ ਪੈਲੇਸ ਪਾਤੜਾਂ ਵਿਖੇ ਪਾਤੜਾਂ ਇਲਾਕੇ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਵਪਾਰੀਆਂ ਅਤੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵਪਾਰੀ ਵਿੰਗ ਦੇ ਸੂਬਾ ਪ੍ਰਧਾਨ ਐਨ ਕੇ ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਸਵਰਗੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਰਾਹਤ ਸਕੀਮਾਂ ਚਲਾਈਆਂ ਸਨ, ਜਿਸ ਦੇ ਤਹਿਤ ਹਰ ਛੋਟੇ ਤੋਂ ਛੋਟੇ ਵਪਾਰੀ ਤੇ ਵੱਡੇ ਤੋਂ ਵੱਡੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਮਿਲੀ ਸੀ, ਪਰ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਤੋਂ ਕਰਜ਼ਾ ਲੈ ਕੇ ਪੰਜਾਬ ਸਿਰ ਹੋਰ ਬੋਝ ਪਾਇਆ ਜਾ ਰਿਹਾ ਹੈ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੋਜਨਾ ਬੋਰਡ ਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਤੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਜਿਹੜੇ ਕੰਮ ਸ਼੍ਰੋਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਏ ਸਨ ਉਹ ਕੰਮ ਕਿਸੇ ਵੀ ਸਰਕਾਰ ਮੌਕੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਅੰਦਰ ਵਪਾਰੀ ਵਰਗ ਦਾ ਮਾੜਾ ਹਾਲ ਹੈ, ਜਿਸ ਕਾਰਨ ਪੰਜਾਬ ਦੇ ਵਪਾਰੀ ਵਰਗ ਅੰਦਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਮੌਕੇ ਇੱਥੇ ਜਿਲ੍ਹਾ ਯੋਜਨਾ ਬੋਰਡ ਤੇ ਜਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਤਰਾਨਾ ਦੇ ਕੋਆਰਡੀਨੇਟਰ ਅਮਰਜੀਤ ਸਿੰਘ ਪੰਜਰਥ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਜੋਗਾ ਸਿੰਘ ਸਿੱਧੂ, ਦਵਿੰਦਰ ਸਿੰਘ ਸਿੱਧੂ ਅਬਜਰਵਰ ਹਲਕਾ ਲਹਿਰਾ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵਰਿੰਦਰ ਸਿੰਘ ਲਾਲਵਾ, ਸਰਕਲ ਦਿਹਾਤੀ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ, ਯੂਥ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਤੇਜਬੀਰ ਵੀਰ ਸਿੰਘ ਖਾਂਗ ,ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਬਾਵਾ ਸ਼ੇਰਗੜ੍ਹ, ਦਵਿੰਦਰ ਸਿੰਘ ਗੋਗੀ, ਸਾਬਕਾ ਚੇਅਰਮੈਨ ਜੋਗਿੰਦਰ ਸਿੰਘ ਬਾਵਾ, ਗੁਰਬਚਨ ਸਿੰਘ ਮੌਲਵੀ ਵਾਲਾ, ਸੁਰਿੰਦਰ ਪੈਂਦ, ਤੇਜ ਸ਼ਰਮਾ ਪ੍ਰਧਾਨ ਅੜਤੀ ਐਸੋਸੀਏਸ਼ਨ, ਰਕੇਸ਼ ਗਰਗ ਮਦਰ ਇੰਡੀਆ ਸਕੂਲ, ਵਿਸ਼ਾਲ ਗੋਇਲ, ਕ੍ਰਿਸ਼ਨ ਵਰਮਾ ਪ੍ਰਧਾਨ ਸਵਰਨਕਾਰ ਸੰਘ,ਨਰਾਇਣ ਗਰਗ ਪ੍ਰਧਾਨ ਸਬਜੀ ਮੰਡੀ, ਨਰਾਇਣ ਗਰਗ ਮਾਰਬਲ ਐਸੋਸੀਏਸ਼ਨ ,ਬਚਿੱਤਰ ਸਿੰਘ ਵੜੈਚ, ਲਖਵਿੰਦਰ ਸਿੰਘ, ਰਣਜੀਤ ਸਿੰਘ ਸ਼ਾਹੀ, ਜਗਜੀਤ ਸਿੰਘ ਗਲੌਲੀ, ਸੁਖਜੀਤ ਸਿੰਘ ਬਕਰਾਹਾ, ਨਰਿੰਦਰ ਸਿੰਘ ਢਿੱਲੋਂ ਦੁਤਾਲ, ਨਿਧਾਨ ਸਿੰਘ ਸਤਰਾਣਾ ਸੁਖਵਿੰਦਰ ਸਿੰਘ ਅਰਨੌ ,ਅਵਤਾਰ ਸਿੰਘ ਦੋਦੜਾ, ਬਲਦੇਵ ਸਿੰਘ ਚੀਮਾ ,ਦਲਜੀਤ ਸਿੰਘ ਸਾਗਰਾ, ਜੀਤ ਸਿੰਘ ਕਲਵਾਣੂ ,ਕੁਲਦੀਪ ਸਿੰਘ ਘੱਗਾ, ਕ੍ਰਿਸ਼ਨ ਸਿੰਘ ਦੁਗਾਲ, ਸੁਰਜੀਤ ਸਿੰਘ ਮਾਹਲ, ਸਰਵਨ ਸਿੰਘ ਗੁਲਾਹੜ, ਆਕਾਸ਼ ਭਿੰਡਰ, ਡਾਕਟਰ ਸਾਹਿਬ ਸਿੰਘ ਨਨੇੜਾ ਡਾਕਟਰ ਬਹਾਦਰ ਘੱਗਾ, ਨਰਿੰਦਰ ਬਾਦਸ਼ਾਹਪੁਰ ,ਗੁਰਮੇਲ ਸਿੰਘ ਧਨੇਠਾ,ਅੰਮ੍ਰਿਤਪਾਲ ਵਰਮਾ, ਜਗਦੇਵ ਸਿੰਘ, ਤੀਰਥ ਸਿੰਘ ਗੁਰੀ , ਸਮੇਤ ਵੱਖ-ਵੱਖ ਅਕਾਲੀ ਵਰਕਰ ਹਾਜ਼ਰ ਸਨ।