08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੁਲਿਸ ਵਲੋਂ ਗਾਂਜੇ ਸਮੇਤ ਇਕ ਗ੍ਰਿਫ਼ਤਾਰ

ਰਾਜਪੁਰਾ, 7 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 08-10-2026
ਰਾਜਪੁਰਾ, 7 ਅਕਤੂਬਰ (ਜੀ.ਪੀ. ਸਿੰਘ)- ਥਾਣਾ ਸ਼ੰਭੂ ਦੀ ਪੁਲਿਸ ਨੇ ਗਸ਼ਤ ਦੋਰਾਨ ਇਕ ਵਿਅਕਤੀ ਨੂੰ 4 ਕਿੱਲੋ ਗਾਂਜੇ ਸਮੇਤ ਗ੍ਰਿਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਇੰਸਪੈਕਟਰ ਸਵਰਨ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ `ਚ ਗਸ਼ਤ ਕਰਦੇ ਹੋਏ ਜਦੋਂ ਪਿੰਡ ਤੇਪਲਾ ਨੇੜੇ ਪਹੁੰਚੇ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਕੀਤੀ ਤਾਂ ਉਕਤ ਵਿਅਕਤੀ ਦੇ ਕਬਜੇ ਵਿਚੋਂ 4 ਕਿੱਲੋ ਗਾਂਜਾ ਬਰਾਮਦ ਹੋਇਆ। ਸ਼ੰਭੂ ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਜਦੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਸਨੇ ਆਪਣੀ ਪਹਿਚਾਣ ਵਿਪਨ ਕੁਮਾਰ ਵਾਸੀ ਵਾਰਡ ਨੰਬਰ-2 ਪਿੰਡ ਸੋਨਕਰ ਥੂਆ ਜ਼ਿਲ੍ਹਾ ਸਹਾਰਸਾ ਬਿਹਾਰ ਵਜੋਂ ਦੱਸੀ। ਪੁਲਿਸ ਨੇ ਵਿਪਨ ਕੁਮਾਰ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਪੰਜਾਬ ਦੇ ਸੱਚੇ ਸਪੂਤ, ਵਿਰੋਧੀਆਂ ਨੂੰ ਮੁੱਖ ਮੰਤਰੀ ਦੀ ਲੋਕਪ੍ਰਿਅਤਾ ਬਰਦਾਸ਼ਤ ਨਹੀਂ- ਤਰੁਨਪ੍ਰੀਤ ਸਿੰਘ ਸੌਂ... ਅਗਲੀ ਖ਼ਬਰ ਓਪਨ ਜੂਨੀਅਰ ਅਥਲੈਟਿਕਸ ਮੁਕਾਬਲੇ 10 ਤੇ 11 ਨੂੰ
Ad Position 24