ਪੰਜਾਬੀ ਯੂਨੀਵਰਸਿਟੀ ਵਿਖੇ ਵਿਰਾਸਤੀ ਵਿੱਦਿਅਕ ਪ੍ਰਣਾਲੀ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ
ਪਟਿਆਲਾ, 7 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਦੀ ਵਿਰਾਸਤੀ ਵਿੱਦਿਅਕ ਪ੍ਰਣਾਲੀ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਡੀਨ ਵਿਦਿਆਰਥੀ ਭਲਾਈ ਵਲੋਂ ਕਰਵਾਏ ਗਏ ਇਸ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ.
ਪਟਿਆਲਾ, 7 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਦੀ ਵਿਰਾਸਤੀ ਵਿੱਦਿਅਕ ਪ੍ਰਣਾਲੀ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਡੀਨ ਵਿਦਿਆਰਥੀ ਭਲਾਈ ਵਲੋਂ ਕਰਵਾਏ ਗਏ ਇਸ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਵਿਕਾਸ ਲਈ ਪੰਜਾਬੀ ਯੂਨੀਵਰਸਿਟੀ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ ਅਤੇ ਵੱਖ-ਵੱਖ ਵਿਗਿਆਨਾਂ ਦੀਆਂ ਪੰਜਾਬੀ ਵਿਚ ਪੁਸਤਕਾਂ ਦੀ ਪ੍ਰਕਾਸ਼ਨਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰਾਸਤੀ ਵਿੱਦਿਅਕ ਪ੍ਰਣਾਲੀ ਦੇ ਚੰਗੇ ਅੰਸ਼ਾਂ ਨੂੰ ਮੌਜੂਦਾ ਸਮੇਂ ਦੀਆਂ ਲੋੜਾਂ ਅਨੁਸਾਰ ਅਪਣਾਉਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਮਾਣਮੱਤੇ ਇਤਿਹਾਸ ਨਾਲ ਜੋੜਦਿਆਂ ਮਿਆਰੀ ਸਿੱਖਿਆ ਦਿੱਤੀ ਜਾ ਸਕੇ। ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵਿਚ ਚਿੰਤਨ ਕਰਨ ਦੀ ਸਮਰੱਥਾ ਹੋਣੀ ਲਾਜ਼ਮੀ ਹੈ ਤਾਂ ਜੋ ਚੰਗਾ ਜੀਵਨ ਜੀਵਿਆ ਜਾ ਸਕਦਾ ਹੈ। ਸੈਮੀਨਾਰ ਦਾ ਮੁੱਖ ਭਾਸ਼ਣ ਦਿੰਦਿਆਂ ਉੱਘੇ ਭੂਮੀ-ਵਿਗਿਆਨੀ ਡਾ. ਵਰਿੰਦਰਪਾਲ ਸਿੰਘ ਨੇ ਪੰਜਾਬ ਦੀ ਵਿਰਾਸਤੀ ਵਿਦਿਅਕ ਪ੍ਰਣਾਲੀ ਦੇ ਮੁੱਢ ਤੋਂ ਲੈ ਕੇ ਮਹਾਰਾਜਾ ਰਣਜੀਤ ਸਿੰਘ ਦੇ ਕਾਲ ਤੱਕ ਦੇ ਪੂਰੇ ਵਿਦਿਅਕ ਇਤਿਹਾਸ ਉੱਤੇ ਭਰਪੂਰ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਤਿਹਾਸਿਕ ਤੌਰ ’ਤੇ ਪੰਜਾਬ ਦੀ ਵਿਰਾਸਤੀ ਵਿੱਦਿਅਕ ਪ੍ਰਣਾਲੀ ਸੰਸਾਰ ਪੱਧਰ ’ਤੇ ਪ੍ਰਸਿੱਧ ਰਹੀ ਹੈ। ਸਾਬਕਾ ਪ੍ਰਿੰਸੀਪਲ ਡਾ. ਐਨ.ਐਸ. ਪੰਧੇਰ ਨੇ ਕਿਹਾ ਕਿ ਏ. ਆਈ. ਦੇ ਦੌਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਮਾਰਗਦਰਸ਼ਨ ਲੈਣਾ ਅਤਿ ਜ਼ਰੂਰੀ ਹੋ ਗਿਆ ਹੈ ਤਾਂ ਜੋ ਏ. ਆਈ. ਸਮਾਜ ਲਈ ਵਿਨਾਸਕਾਰੀ ਨਾ ਹੋਵੇ। ਸਵਾਗਤੀ ਭਾਸ਼ਣ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਦਿੱਤਾ। ਡੀਨ ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ ਵਲੋਂ ਸਮਾਗਮ ਦੇ ਅੰਤ ਵਿਚ ਧੰਨਵਾਦ ਕੀਤਾ ਗਿਆ।