ਸਾਬਕਾ ਵਿਧਾਇਕ ਚੰਦੂਮਾਜਰਾ ਨੇ ਬਲਬੇੜਾ ਮੰਡੀ ਦਾ ਲਿਆ ਜਾਇਜ਼ਾ
ਡਕਾਲਾ, 7 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਵਿਧਾਨ ਸਭਾ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਬਲਬੇੜਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਮੰਡੀ ਵਿਚ ਫ਼ਸਲ ਦੀ ਆਮਦ, ਖ਼ਰੀਦ, ਲਿਫ਼ਟਿੰਗ ਅਤੇ ਹੋਰ ਪ੍ਰਬੰਧਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ।
ਡਕਾਲਾ, 7 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਵਿਧਾਨ ਸਭਾ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਬਲਬੇੜਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਮੰਡੀ ਵਿਚ ਫ਼ਸਲ ਦੀ ਆਮਦ, ਖ਼ਰੀਦ, ਲਿਫ਼ਟਿੰਗ ਅਤੇ ਹੋਰ ਪ੍ਰਬੰਧਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਸਰਕਾਰ ਨੂੰ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਪਹਿਲਾਂ ਤੋਂ ਹੀ ਯਕੀਨੀ ਬਣਾਉਣੇ ਚਾਹੀਦੇ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਵੀ ਮੰਡੀ ਨਾਲ ਸੰਬੰਧਿਤ ਆਪਣੀਆਂ ਸਮੱਸਿਆਵਾਂ ਸਾਬਕਾ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਹਰਕੇਸ਼ ਕੁਮਾਰ ਮਿੱਤਲ, ਕਰਮ ਸਿੰਘ, ਰਾਜੀਵ ਗਰਗ, ਚਮਨ ਲਾਲ, ਨਰੇਸ਼ ਕੁਮਾਰ, ਪ੍ਰੀਤਪਾਲ ਸ਼ਰਮਾ, ਅਮਰਜੀਤ ਗਿੱਲ, ਸੁਰਿੰਦਰ ਪਹਾੜੀਪੁਰ, ਜਥੇਦਾਰ ਨਰਿੰਦਰ ਸਿੰਘ ਅਲੀਪੁਰ ਜੱਟਾਂ, ਦਲਬੀਰ ਸਿੰਘ, ਸੰਦੀਪ ਸਿੰਘ ਚਰਾਸੋਂ, ਸੁਰਜੀਤ ਸਿੰਘ, ਰਣਜੀਤ ਸਿੰਘ, ਬੱਬੀ ਰਾਮ ਆਦਿ ਹਾਜ਼ਰ ਸਨ।