ਰਣਜੋਧ ਸਿੰਘ ਹਡਾਣਾ ਵਲੋਂ ਹਲਕਾ ਸਨੌਰ ਅੰਦਰ ਸਰਗਰਮੀਆਂ ਤੇਜ਼
ਭੁੱਨਰਹੇੜੀ, 7 ਅਕਤੂਬਰ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਹਲਕੇ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹਨ।
ਭੁੱਨਰਹੇੜੀ, 7 ਅਕਤੂਬਰ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਹਲਕੇ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਵਿਚ ਸੰਗਠਨ ਅਹਿਮ ਭੂਮਿਕਾ ਨਿਭਾਉਂਦਾ ਹੈ। ਹਡਾਣਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਜਥੇਬੰਦਕ ਢਾਂਚੇ ਦੀ ਸਮੀਖਿਆ ਕੀਤੀ ਜਾ ਰਹੀ ਹੈ। ਬੂਥ ਪੱਧਰ ’ਤੇ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਾਲ-ਨਾਲ ਲੋਕਾਂ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਤੱਕ ਮਾਮਲਾ ਪਹੁੰਚਾਉਣਾ ਵਰਕਰਾਂ ਦੀ ਮੁੱਖ ਜ਼ਿੰਮੇਵਾਰੀ ਹੈ । ਉਨ੍ਹਾਂ ਕਿਹਾ ਕਿ ਸਿਆਸੀ ਸਰਗਰਮੀ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਲੋਕਾਂ ਨਾਲ ਸੰਪਰਕ ਬਣਾਈ ਰੱਖਣਾ ਹੀ ਜ਼ਮੀਨੀ ਸਿਆਸਤ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਸਨੌਰ ਦੇ ਹਰ ਪਿੰਡ ਅਤੇ ਹਰ ਬੂਥ ਤੱਕ ਪਾਰਟੀ ਦੀਆਂ ਸਰਗਰਮੀਆਂ ਦੀ ਕੜੀ ਤੇਜ ਹੋਵੇਗੀ। ਹਡਾਣਾ ਨੇ ਇਹ ਵੀ ਆਖਿਆ ਕਿ ਪਾਰਟੀ ਵਰਕਰਾਂ ਨੂੰ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੇ ਮੁੱਦਿਆਂ ਦੀ ਆਵਾਜ਼ ਬਣਨਾ ਹੋਵੇਗਾ। ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਹੀ ਪਾਰਟੀ ਦੀਆਂ ਅਗਲੀਆਂ ਸਰਗਰਮੀਆਂ ਦਾ ਮੁਖ ਕੇਂਦਰ ਹੈ।