07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਘਨੌਰ ’ਚ ‘ਆਪ’ ਨੂੰ ਵੱਡਾ ਹੁਲਾਰਾ ਤਿੰਨ ਦਰਜਨ ਤੋਂ ਵੱਧ ਸਰਪੰਚ ਇੰਦਰਜੀਤ ਸਿਆਲੂ ਦੇ ਹੱਕ ’ਚ ਨਿੱਤਰੇ

ਘਨੌਰ, 7 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਹਲਕਾ ਘਨੌਰ ਵਿਚ ਚੇਅਰਮੈਨ ਇੰਦਰਜੀਤ ਸਿੰਘ ਸਿਆਲੂ ‘ਆਪ’ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਹਲਕੇ ਦੇ ਕਰੀਬ ਚਾਰ ਦਰਜਨ (40 ਦੇ ਕਰੀਬ) ਮੌਜੂਦਾ ਤੇ ਸਾਬਕਾ ਸਰਪੰਚਾਂ ਨੇ ਇਕਜੁੱਟ ਹੋ ਕੇ ਉਨ੍ਹਾਂ ਦੇ ਹੱਕ ਵਿਚ ਡੱਟਣ ਦਾ ਰਸਮੀ ਐਲਾਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਇੰਦਰਜੀਤ ਸਿੰਘ ਸਿਆਲੂ ਨੇ ਕਿਹਾ ਕਿ ਉਨ੍ਹਾਂ ਵਲੋਂ ਇਕ ਛੋਟਾ ਜਿਹਾ ਸਮਾਗਮ ਰੱਖਿਆ ਗਿਆ ਸੀ ਜਿਸ ਵਿਚ ਹਲਕਾ ਘਨੌਰ ਦੇ ਤਿੰਨ ਦਰਜਨ ਤੋਂ ਵੱਧ ਪਿੰਡਾਂ ਦੇ ਸਰਪੰਚਾਂ ਤੇ ਮੋਹਤਬਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 08-10-2026
ਘਨੌਰ, 7 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਹਲਕਾ ਘਨੌਰ ਵਿਚ ਚੇਅਰਮੈਨ ਇੰਦਰਜੀਤ ਸਿੰਘ ਸਿਆਲੂ ‘ਆਪ’ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਹਲਕੇ ਦੇ ਕਰੀਬ ਚਾਰ ਦਰਜਨ (40 ਦੇ ਕਰੀਬ) ਮੌਜੂਦਾ ਤੇ ਸਾਬਕਾ ਸਰਪੰਚਾਂ ਨੇ ਇਕਜੁੱਟ ਹੋ ਕੇ ਉਨ੍ਹਾਂ ਦੇ ਹੱਕ ਵਿਚ ਡੱਟਣ ਦਾ ਰਸਮੀ ਐਲਾਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਇੰਦਰਜੀਤ ਸਿੰਘ ਸਿਆਲੂ ਨੇ ਕਿਹਾ ਕਿ ਉਨ੍ਹਾਂ ਵਲੋਂ ਇਕ ਛੋਟਾ ਜਿਹਾ ਸਮਾਗਮ ਰੱਖਿਆ ਗਿਆ ਸੀ ਜਿਸ ਵਿਚ ਹਲਕਾ ਘਨੌਰ ਦੇ ਤਿੰਨ ਦਰਜਨ ਤੋਂ ਵੱਧ ਪਿੰਡਾਂ ਦੇ ਸਰਪੰਚਾਂ ਤੇ ਮੋਹਤਬਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਹਲਕੇ ਦੇ ਵਿਕਾਸ ਕਾਰਜਾਂ ਅਤੇ ਪਾਰਟੀ ਦੀ ਮਜ਼ਬੂਤੀ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਤਰ ਹੋਏ ਸਰਪੰਚਾਂ ਨੇ ਇੱਕਸੁਰ ਵਿਚ ਕਿਹਾ ਕਿ ਇੰਦਰਜੀਤ ਸਿਆਲੂ ਇਕ ਬੇਹਦ ਇਮਾਨਦਾਰ, ਨੇਕਦਿਲ ਤੇ ਮਿਹਨਤੀ ਆਗੂ ਹਨ ਜੋ ਪਾਰਟੀ ਦੇ ਸਮਰਪਿਤ ਸਿਪਾਹੀ ਵਜੋਂ ਲਗਾਤਾਰ ਪਿੰਡ-ਪਿੰਡ ਜਾ ਕੇ ਆਮ ਲੋਕਾਂ ਦੇ ਦੁੱਖ-ਦਰਦ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਸਿਆਲੂ ਦੀ ਇਸੇ ਮਿਹਨਤ ਅਤੇ ਲੋਕ-ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਸਮੂਹ ਪੰਚਾਇਤਾਂ ਨੇ ਇਕਮੁੱਠ ਹੋ ਕੇ ਉਨ੍ਹਾਂ ਦਾ ਸਾਥ ਦੇਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਹਲਕਾ ਘਨੌਰ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਇੰਦਰਜੀਤ ਸਿਆਲੂ ਨੇ ਦੱਸਿਆ ਹੈ ਕਿ ਹਲਕੇ ਦੇ ਲੋਕ ਲੀਡਰਸ਼ਿਪ ਵਿਚ ਬਦਲਾਅ ਚਾਹ ਰਹੇ ਹਨ ਅਤੇ ਬਤੌਰ ਪਾਰਟੀ ਦੇ ਵਫਾਦਾਰ ਸਿਪਾਹੀ ਉਹਨਾਂ ਦਾ ਇਹ ਫਰਜ ਬਣਦਾ ਹੈ ਕਿ ਉਹ ਲੋਕਾਂ ਦੀ ਆਵਾਜ ਸੁਣਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੱਕ ਪਹੁੰਚਾਉਣ। ਇਸ ਲਈ ਉਨ੍ਹਾਂ ਹਲਕੇ ਵਿਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਸਮੂਹ ਸਰਪੰਚਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵਿਕਾਸ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪਿੰਡਾਂ ਦੇ ਇਸ ਭਰਵੇਂ ਸਹਿਯੋਗ ਦੀ ਬਦੌਲਤ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਹਲਕਾ ਘਨੌਰ ਤੋਂ ਵੱਡੀ ਜਿੱਤ ਦਰਜ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਪਲਵਿੰਦਰ ਸਿੰਘ ਸਰਪੰਚ ਪਿੰਡ ਬਘੌਰਾ, ਹਰਚਰਨ ਸਿੰਘ ਪਿੰਡ ਸੌਂਟਾ, ਭੁਪਿੰਦਰ ਸਿੰਘ ਪਿੰਡ ਲਾਛੜੂ, ਕੁਲਦੀਪ ਸਿੰਘ ਪਿੰਡ ਹਰੀਮਾਜਰਾ, ਵਰਿੰਦਰ ਸਿੰਘ ਪਿੰਡ ਲੋਚਮਾ, ਗੁਰਚਰਨ ਸਿੰਘ ਪਿੰਡ ਘਨੌਰੀ ਖੇੜਾ, ਸੰਦੀਪ ਸਿੰਘ ਪਿੰਡ ਮਹਿਦੂਦਾ, ਗੁਰਧਿਆਨ ਸਿੰਘ, ਹਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਸਪਾ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਪ੍ਰੀਨਿਰਵਾਣ ਦਿਵਸ ਮੌਕੇ ਸੰਕਲਪ ਰੈਲੀ 9 ਨੂੰ - ਜਗਜੀਤ ਛੜਬੜ ਅਗਲੀ ਖ਼ਬਰ 5 ਕਰੋੜ ਦੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਨੂੰ ਲੈ ਕੇ ਗੁਰਸ਼ਰਨ ਕੌਰ ਰੰਧਾਵਾ ਨੇ ਘੇਰੀ ਸਰਕਾਰ
Ad Position 24