07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਤੇ ਅਪਰਾਧੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਗੁਰਪਿੰਦਰ ਸਿੰਘ

ਨਾਭਾ, 7 ਅਕਤੂਬਰ (ਵਰਿੰਦਰ ਵਰਮਾ)- ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਤੇ ਅਪਰਾਧੀਆ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਗੱਲਾਂ ਨਵ-ਨਿਯੁਕਤ ਥਾਣਾ ਕੋਤਵਾਲੀ ਮੁਖੀ ਨਾਭਾ ਗੁਰਪਿੰਦਰ ਸਿੰਘ ਨੇ ਪਟਿਆਲਾ ਗੇਟ ਵਿਖੇ ਨਾਕੇ ਦੌਰਾਨ ਚੈਕਿੰਗ ਕਰਦੇ ਹੋਏ ਕੀਤਾ।

Ad Position 21
No active advertisement
ਅਜੀਤ ਡੈਸਕ 08-10-2026
ਨਾਭਾ, 7 ਅਕਤੂਬਰ (ਵਰਿੰਦਰ ਵਰਮਾ)- ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਤੇ ਅਪਰਾਧੀਆ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਗੱਲਾਂ ਨਵ-ਨਿਯੁਕਤ ਥਾਣਾ ਕੋਤਵਾਲੀ ਮੁਖੀ ਨਾਭਾ ਗੁਰਪਿੰਦਰ ਸਿੰਘ ਨੇ ਪਟਿਆਲਾ ਗੇਟ ਵਿਖੇ ਨਾਕੇ ਦੌਰਾਨ ਚੈਕਿੰਗ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਪੁਲਿਸ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਲਾਕੇ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇਗਾ ਅਤੇ ਨਸ਼ਿਆਂ ਸਣੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਪੁਲੀਸ ਵਲੋਂ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਸਮਾਜ ਵਿਰੋਧੀ ਅਨਸਰਾਂ ਨੂੰ ਪੁਲਿਸ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਨੱਥ ਪਾਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਣਾਈ ਰੱਖਿਆ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਥਾਣੇ ਵਿਚ ਦੇਣ। ਇਸ ਮੌਕੇ ਥਾਣੇ ਦੇ ਸਹਾਇਕ ਇੰਸਪੈਕਟਰ, ਹੌਲਦਾਰ ਅਤੇ ਹੋਰ ਪੁਲਿਸ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੈਲਰ ਐਸੋਸੀਏਸ਼ਨ ਨੇ ਆੜ੍ਹਤੀਆ ਐਸੋਸੀਏਸ਼ਨ ਨੂੰ 17 ਪ੍ਰਤੀਸ਼ਤ ਨਮੀ ਵਾਲਾ ਹੀ ਝੋਨਾ ਸੈਂਟਰਾਂ ’ਚ ਸਟੋਰ ਕਰਨ ਲਈ ਦਿੱਤਾ ਪ... ਅਗਲੀ ਖ਼ਬਰ ਪਟਿਆਲਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
Ad Position 24