07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੰਜਾਬ ਦੀ ‘ਆਪ’ ਸਰਕਾਰ ਨੇ ਸੂਬੇ ਨੂੰ ਆਰਥਿਕ, ਪ੍ਰਬੰਧਕੀ ਤੇ ਕਾਨੂੰਨੀ ਸੰਕਟ ’ਚ ਧੱਕਿਆ- ਪ੍ਰੇਮ ਸਿੰਘ ਚੰਦੂਮਾਜਰਾ

ਰਾਜਪੁਰਾ, 7 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 08-10-2026
ਰਾਜਪੁਰਾ, 7 ਅਕਤੂਬਰ (ਜੀ.ਪੀ. ਸਿੰਘ)- ਰਾਜਪੁਰਾ ਦੇ ਕੇਂਦਰੀ ਗੁਰਦੁਆਰਾ ਸਿੰਘ ਸਭਾ ਦੇ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਅਤੇ ਸੂਬੇ ਨੂੰ ਆਰਥਿਕ, ਪ੍ਰਬੰਧਕੀ ਤੇ ਕਾਨੂੰਨੀ ਸੰਕਟ ਵਿਚ ਧੱਕਣ ਦੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੀ.ਬੀ.ਆਈ. ਜਾਂਚ ਦੇ ਦਿੱਤੇ ਗਏ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਦਾ ਸੁਪਰੀਮ ਕੋਰਟ ਪਹੁੰਚਣਾ ਸਿੱਧ ਕਰਦਾ ਹੈ ਕਿ ਸਰਕਾਰ ਘਬਰਾਈ ਹੋਈ ਹੈ। ਉਨ੍ਹਾਂ ਪੰਜਾਬ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਪੁਲਿਸ ਪ੍ਰਸ਼ਾਸਨ ਨੂੰ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਵਰਤਿਆ ਜਾ ਰਿਹਾ ਹੈ। ਅੱਜ ਸੂਬੇ ਦੇ ਥਾਣਿਆਂ ਵਿਚ ਨਫ਼ਰੀ ਦੀ ਭਾਰੀ ਕਮੀ ਹੈ, ਜਦਕਿ ਦੂਜੇ ਪਾਸੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਲਈ 20-20, 25-25 ਗੰਨਮੈਨ ਤਾਇਨਾਤ ਕੀਤੇ ਗਏ ਹਨ। ਇਸੇ ਕਾਰਨ ਸੂਬੇ ਵਿਚ ਲੁੱਟਾਂ-ਖੋਹਾਂ, ਫਿਰੌਤੀਆਂ, ਡਕੈਤੀਆਂ, ਨਾਜਾਇਜ਼ ਕਬਜ਼ੇ ਅਤੇ ਕਤਲੋਗਾਰਤ ਵਰਗੇ ਅਪਰਾਧ ਬੇਲਗ਼ਾਮ ਹੋ ਚੁੱਕੇ ਹਨ। ਪੰਥਕ ਮੁੱਦਿਆਂ ’ਤੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਮੂਹ ਪੰਥਕ ਧਿਰਾਂ ਇੱਕਜੁੱਟ ਹੋ ਜਾਣ ਤਾਂ ਬੰਦੀ ਸਿੰਘਾਂ ਦੀ ਰਿਹਾਈ, ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਵਾਉਣਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਦਾ ਐਲਾਨ 24 ਘੰਟਿਆਂ ਦੇ ਅੰਦਰ-ਅੰਦਰ ਕਰਵਾਇਆ ਜਾ ਸਕਦਾ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੱਖਾਂ ਲੋਕਾਂ ਵਲੋਂ ਚੁਣੇ ਹੋਏ ਨੁਮਾਇੰਦੇ ਨੂੰ ਜੇਲ੍ਹ ਵਿਚ ਬੰਦ ਰੱਖਣਾ ਸਰਾਸਰ ਧੱਕਾ ਅਤੇ ਲੋਕਤੰਤਰ ਦੀ ਤੌਹੀਨ ਹੈ। ਕਿਸਾਨੀ ਸੰਕਟ ਬਾਰੇ ਗੱਲ ਕਰਦਿਆਂ ਉਨ੍ਹਾਂ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ, ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਆਪਣੀਆਂ ਟਰਾਲੀਆਂ ਸਮੇਤ ਸੜਕਾਂ ’ਤੇ ਰੁਲਨ ਲਈ ਮਜਬੂਰ ਹਨ। ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਭਾਈ ਅਬਰਿੰਦਰ ਸਿੰਘ ਕੰਗ, ਨਛੱਤਰ ਸਿੰਘ ਹਰਪਾਲਪੁਰ, ਖਜਾਨ ਸਿੰਘ ਲਾਲੀ, ਸਾਦਾ ਸਿੰਘ, ਪ੍ਰਿੰਸੀਪਲ ਕੁਲਵੰਤ ਸਿੰਘ, ਮਨਜੀਤ ਸਿੰਘ ਗਿੱਲ, ਮੈਨੇਜਰ ਰਮਿੰਦਰ ਸਿੰਘ, ਪੀ.ਏ. ਹਰਦੇਵ ਸਿੰਘ ਹਰਪਾਲਪੁਰ ਸਮੇਤ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ‘ਵਰਸਿਟੀ ਵਿਖੇ ਪਹਿਲਾ ਪ੍ਰਿੰਸੀ. ਛਬੀਲ ਦਾਸ ਯਾਦਗਾਰੀ ਪੁਰਸਕਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ੈਲਰ ਐਸੋਸੀਏਸ਼ਨ ਨੇ ਆੜ੍ਹਤੀਆ ਐਸੋਸੀਏਸ਼ਨ ਨੂੰ 17 ਪ੍ਰਤੀਸ਼ਤ ਨਮੀ ਵਾਲਾ ਹੀ ਝੋਨਾ ਸੈਂਟਰਾਂ ’ਚ ਸਟੋਰ ਕਰਨ ਲਈ ਦਿੱਤਾ ਪ...
Ad Position 24