09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਡਾ. ਬਲਬੀਰ ਸਿੰਘ ਨੇ 80 ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ਼ ਵਜੋਂ ਭਰਤੀ ਕਰਨ ਲਈ ਨਿਯੁਕਤੀ ਪੱਤਰ ਦਿੱਤੇ

ਪਟਿਆਲਾ, 8 ਅਕਤੂਬਰ (ਮਨਦੀਪ ਸਿੰਘ ਖਰੌੜ)- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਬਣਾਇਆ ਜਾ ਰਿਹਾ ਕ੍ਰਿਟੀਕਲ ਕੇਅਰ ਬਲਾਕ ਨਵੰਬਰ ਮਹੀਨੇ ਵਿਚ ਮਰੀਜ਼ਾਂ ਲਈ ਚਾਲੂ ਕਰ ਦਿੱਤਾ ਜਾਵੇਗਾ।

Ad Position 21
No active advertisement
ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ 80 ਕੋਰੋਨਾ ਵਾਰੀਅਰਜ਼ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ। ਅਜੀਤ ਤਸਵੀਰ 09-10-2026

ਪਟਿਆਲਾ, 8 ਅਕਤੂਬਰ (ਮਨਦੀਪ ਸਿੰਘ ਖਰੌੜ)- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਬਣਾਇਆ ਜਾ ਰਿਹਾ ਕ੍ਰਿਟੀਕਲ ਕੇਅਰ ਬਲਾਕ ਨਵੰਬਰ ਮਹੀਨੇ ਵਿਚ ਮਰੀਜ਼ਾਂ ਲਈ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਬਾਕੀ 22 ਜ਼ਿਲ੍ਹਿਆਂ ਵਿਚ ਵੀ ਕ੍ਰਿਟੀਕਲ ਕੇਅਰ ਬਲਾਕ ਸਥਾਪਤ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਡਾ. ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਵਿਖੇ ਕੋਵਿਡ-19 ਮਹਾਂਮਾਰੀ ਦੌਰਾਨ ਅੰਮ੍ਰਿਤਸਰ, ਫ਼ਰੀਦਕੋਟ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਸੇਵਾਵਾਂ ਨਿਭਾਉਣ ਵਾਲੇ 80 ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ਼ ਵਜੋਂ ਭਰਤੀ ਕਰਨ ਲਈ ਨਿਯੁਕਤੀ ਪੱਤਰ ਦਿੱਤੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 60 ਨਰਸਿੰਗ ਕਰਮਚਾਰੀ ਰਜਿੰਦਰਾ ਹਸਪਤਾਲ ਦੇ ਕ੍ਰਿਟੀਕਲ ਕੇਅਰ ਬਲਾਕ ਵਿਚ ਅਤੇ 20 ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼ ਮੋਹਾਲੀ) ਵਿਖੇ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਤੇ ਸੂਬੇ ਵਿਚ ਸਥਾਪਤ ਕੀਤੇ ਜਾਣ ਵਾਲੇ ਕ੍ਰਿਟੀਕਲ ਕੇਅਰ ਬਲਾਕਾਂ ਵਿਚ ਕੋਰੋਨਾ ਵਾਰੀਅਰਜ਼ ਤੇ ਕੋਵਿਡ ਵਲੰਟੀਅਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹੁਣ ਤੱਕ ਸੂਬੇ ਵਿਚ ਲਗਭਗ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ ਕਰੀਬ 10 ਹਜ਼ਾਰ ਭਰਤੀਆਂ ਸਿਹਤ ਵਿਭਾਗ ਵਿਚ ਕੀਤੀਆਂ ਗਈਆਂ ਹਨ। ਉਨ੍ਹਾਂ ਕੋਵਿਡ ਵਲੰਟੀਅਰਾਂ ਨੂੰ ਵੀ ਸਰਕਾਰ ਨਾਲ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਯਤਨ ਕੀਤੇ ਜਾਣਗੇ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ, ਸਿੱਖਿਆ ਅਤੇ ਰੋਜ਼ਗਾਰ ਨੂੰ ਤਰਜੀਹ ਦੇ ਰਹੀ ਹੈ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਮਹਿਲਾ ਅਤੇ ਪੁਰਸ਼ ਨਰਸਿੰਗ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਧਾਈ ਦਿੱਤੀ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਵ-ਨਿਯੁਕਤ ਨਰਸਿੰਗ ਸਟਾਫ਼ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲੰਮਾ ਸਮਾਂ ਕਾਫ਼ੀ ਸੰਘਰਸ਼ ਕੀਤਾ ਪ੍ਰੰਤੂ ਭਗਵੰਤ ਮਾਨ ਸਰਕਾਰ ਨੇ ਹੀ ਉਨ੍ਹਾਂ ਦੀ ਬਾਂਹ ਫੜੀ ਹੈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਇਸ ਮੌਕੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾ. ਭਗਵੰਤ ਸਿੰਘ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਏਮਜ਼ ਮੁਹਾਲੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਨਵਦੀਪ ਸੈਣੀ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ, ਡਾ. ਕਿਰਨ, ਡਾ. ਰਾਜਾ ਪਰਮਜੀਤ ਸਿੰਘ, ਡਾ. ਦਿਦਾਰ ਸਿੰਘ ਵਾਲੀਆ, ਡਾ. ਵਿਨੋਦ ਡੰਗਵਾਲ ਅਤੇ ਹੋਰ ਫੈਕਲਟੀ ਮੈਂਬਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਰਾਮਪੁਰਾ ਦੁਗਾਲ ’ਚ ਬੀਬੀ ਲੂੰਬਾ ਨੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਰਜਿਸਟਰੀ ਪੱਤਰ ਸੌਂਪੇ ਅਗਲੀ ਖ਼ਬਰ ਜੇਲ੍ਹ ਦੇ ਜੈਮਰ ਕਾਰਨ ਸੁਵਿਧਾ ਕੇਂਦਰ ਬਣਿਆ ਦੁਵਿਧਾ ਕੇਂਦਰ
Ad Position 24