09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੀ. ਬੀ. ਆਈ. ਜਾਂਚ ਤੋਂ ਪੰਜਾਬ ਸਰਕਾਰ ਨੂੰ ਇਤਰਾਜ਼ ਕਿਉਂ? - ਸਾਬਕਾ ਵਿਧਾਇਕ ਚੰਦੂਮਾਜਰਾ

ਸਨੌਰ, 8 ਅਕਤੂਬਰ (ਸੋਖਲ)- ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਟੈਂਡਰਾਂ ਨਾਲ ਸੰਬੰਧਤ ਮਾਮਲੇ ਦੀ ਜਾਂਚ ਸੀ. ਬੀ.

Ad Position 21
No active advertisement
ਅਜੀਤ ਡੈਸਕ 09-10-2026
ਸਨੌਰ, 8 ਅਕਤੂਬਰ (ਸੋਖਲ)- ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਟੈਂਡਰਾਂ ਨਾਲ ਸੰਬੰਧਤ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪਣ ਦੇ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਦਾ ਰੁਖ ਕਰਨ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਜੇਕਰ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਹੈ ਤਾਂ ਪੰਜਾਬ ਸਰਕਾਰ ਨੂੰ ਸੀਬੀਆਈ ਜਾਂਚ ਦਾ ਵਿਰੋਧ ਕਰਨ ਦੀ ਲੋੜ ਕਿਉਂ ਮਹਿਸੂਸ ਹੋ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਸਵਾਲ ਕੀਤਾ ਕਿ ਸੀ.ਬੀ.ਆਈ. ਜਾਂਚ ਤੋਂ ਇਤਰਾਜ਼ ਕਿਉਂ ਕੀਤਾ ਜਾ ਰਿਹਾ ਹੈ। ਚੰਦੂਮਾਜਰਾ ਨੇ ਕਿਹਾ ਕਿ ਜੇਕਰ ਜਾਂਚ ਪਾਰਦਰਸ਼ੀ ਢੰਗ ਨਾਲ ਹੁੰਦੀ ਹੈ ਤਾਂ ਮਾਮਲੇ ਨਾਲ ਸਬੰਧਤ ਤੱਥ ਸਾਹਮਣੇ ਆ ਸਕਦੇ ਹਨ ਅਤੇ ਸੱਚਾਈ ਸਪੱਸ਼ਟ ਹੋ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੋਸਰ ਖੁਰਦ ਤੇ ਸਲੇਮਪੁਰ ਜੱਟਾਂ ਦੇ ਵਸਨੀਕਾਂ ਨੂੰ ਮਿਲੇ ਜਾਇਦਾਦਾਂ ਦੇ ਮਾਲਕੀ ਹੱਕ ਅਗਲੀ ਖ਼ਬਰ ਰਾਮਪੁਰਾ ਦੁਗਾਲ ’ਚ ਬੀਬੀ ਲੂੰਬਾ ਨੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਰਜਿਸਟਰੀ ਪੱਤਰ ਸੌਂਪੇ
Ad Position 24