09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

28 ਵਾਰਡਾਂ ’ਚ ਦੁਬਾਰਾ ਚੋਣ ਕਰਵਾਉਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ

ਪਟਿਆਲਾ, 8 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਮਾਣਯੋਗ ਸੁਪਰੀਮ ਕੋਰਟ ਵਲੋਂ 28 ਵਾਰਡਾਂ ਵਿਚ ਦੁਬਾਰਾ ਚੋਣਾਂ ਕਰਵਾਉਣ ਦੇ ਸੁਣਾਏ ਗਏ ਇਤਿਹਾਸਕ ਫ਼ੈਸਲੇ ਦਾ ਸਵਾਗਤ ਕਰਦਿਆਂ ਪਟਿਆਲਾ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਪੁਰਾਣੇ ਬੱਸ ਸਟੈਂਡ ਨੇੜੇ ਜਸ਼ਨ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਾਂਗਰਸੀ ਵਰਕਰਾਂ ਨੇ ਢੋਲ ਦੀ ਥਾਪ ‘ਤੇ ਭੰਗੜੇ ਪਾਏ, ਆਤਿਸ਼ਬਾਜ਼ੀ ਚਲਾਈ ਤੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਵਿਚ ਲੱਡੂ ਵੰਡੇ।

Ad Position 21
No active advertisement
ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਖ਼ੁਸ਼ੀ ਵਿਚ ਲੱਡੂ ਵੰਡ ਕੇ ਜਸ਼ਨ ਮਨਾਉਂਦੇ ਹੋਏ ਕਾਂਗਰਸੀ ਆਗੂ ਤੇ ਵਰਕਰ। ਅਜੀਤ ਤਸਵੀਰ 09-10-2026
ਪਟਿਆਲਾ, 8 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਮਾਣਯੋਗ ਸੁਪਰੀਮ ਕੋਰਟ ਵਲੋਂ 28 ਵਾਰਡਾਂ ਵਿਚ ਦੁਬਾਰਾ ਚੋਣਾਂ ਕਰਵਾਉਣ ਦੇ ਸੁਣਾਏ ਗਏ ਇਤਿਹਾਸਕ ਫ਼ੈਸਲੇ ਦਾ ਸਵਾਗਤ ਕਰਦਿਆਂ ਪਟਿਆਲਾ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਪੁਰਾਣੇ ਬੱਸ ਸਟੈਂਡ ਨੇੜੇ ਜਸ਼ਨ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਾਂਗਰਸੀ ਵਰਕਰਾਂ ਨੇ ਢੋਲ ਦੀ ਥਾਪ ‘ਤੇ ਭੰਗੜੇ ਪਾਏ, ਆਤਿਸ਼ਬਾਜ਼ੀ ਚਲਾਈ ਤੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਵਿਚ ਲੱਡੂ ਵੰਡੇ। ਇਸ ਮੌਕੇ ਕਾਂਗਰਸ ਵਰਕਰਾਂ ਅਤੇ ਸਮੂਹ ਸ਼ਹਿਰ ਵਾਸੀਆਂ ਨੇ ਵਿਸ਼ੇਸ਼ ਤੌਰ ‘ਤੇ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਮੋਹਿਤ ਮੋਹਿੰਦਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਚੋਣਾਂ ਦੌਰਾਨ ਸੱਤਾਧਾਰੀ ਧਿਰ ਵਲੋਂ ਕੀਤੀ ਗਈ ਧੱਕੇਸ਼ਾਹੀ ਅਤੇ ਧਾਂਦਲੀਆਂ ਖ਼ਿਲਾਫ਼ ਸਭ ਤੋਂ ਪਹਿਲਾਂ ਮੋਹਿਤ ਮੋਹਿੰਦਰਾ ਨੇ ਹੀ ਡੱਟ ਕੇ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਦੀ ਦੂਰਅੰਦੇਸ਼ੀ ਸੋਚ, ਅਣਥੱਕ ਮਿਹਨਤ ਤੇ ਮਜ਼ਬੂਤ ਪੈਰਵੀ ਸਦਕਾ ਹੀ ਅਦਾਲਤ ਵਿਚ ਇਹ ਕਾਨੂੰਨੀ ਲੜਾਈ ਸਿਰੇ ਚੜ੍ਹੀ ਹੈ ਤੇ ਅੱਜ ਲੋਕਤੰਤਰ ਦੀ ਬਹਾਲੀ ਹੋਈ ਹੈ। ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਅੱਗੇ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਫ਼ੈਸਲਾ ਲੋਕਤੰਤਰ ਦੀ ਮਰਿਆਦਾ ਨੂੰ ਬਹਾਲ ਕਰਨ ਵਾਲਾ ਅਤੇ ਸੱਚ ਦੀ ਬਹੁਤ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਵਲੋਂ ਕੀਤੀ ਗਈ ਸਿਆਸੀ ਧੱਕੇਸ਼ਾਹੀ, ਪ੍ਰਸ਼ਾਸਨਿਕ ਦੁਰਵਰਤੋਂ ਅਤੇ ਬੇਨਿਯਮੀਆਂ ਦਾ ਮੂੰਹ-ਤੋੜ ਜਵਾਬ ਮਾਣਯੋਗ ਅਦਾਲਤ ਨੇ ਦਿੱਤਾ ਹੈ। ਇਸ ਫ਼ੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਦੀ ਨਿਆਂਪਾਲਿਕਾ ਵਿਚ ਲੋਕਤੰਤਰ ਅਤੇ ਆਮ ਜਨਤਾ ਦੇ ਵੋਟ ਦੇ ਅਧਿਕਾਰ ਦੀ ਰਾਖੀ ਪੂਰੀ ਤਰ੍ਹਾਂ ਸੁਰੱਖਿਅਤ ਹੈ। ਵਰਕਰਾਂ ਨੇ ਕਿਹਾ ਕਿ 28 ਵਾਰਡਾਂ ਵਿਚ ਮੁੜ ਚੋਣਾਂ ਹੋਣ ਦੇ ਹੁਕਮਾਂ ਨਾਲ ਸ਼ਹਿਰ ਵਾਸੀਆਂ ਅਤੇ ਕਾਂਗਰਸ ਪਾਰਟੀ ਦੇ ਹਰ ਵਰਕਰ ਵਿਚ ਭਾਰੀ ਉਤਸ਼ਾਹ ਦੌੜ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਜਨਤਾ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਕੇ ਧੱਕੇਸ਼ਾਹੀ ਕਰਨ ਵਾਲਿਆਂ ਨੂੰ ਕਰਾਰਾ ਸਬਕ ਸਿਖਾਏਗੀ ਅਤੇ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ। ਇਸ ਮੌਕੇ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ, ਬਲਾਕ ਅਹੁਦੇਦਾਰ, ਐਮ. ਸੀ. ਉਮੀਦਵਾਰ ਅਤੇ ਵੱਡੀ ਗਿਣਤੀ ਵਿਚ ਸਰਗਰਮ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਡਾਣਾ ਨੇ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਦੀਆਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਦਿੱਤੀਆਂ ਮੁਬਾਰਕਾਂ ਅਗਲੀ ਖ਼ਬਰ ਪੋਲੋ ਗਰਾਊਂਡ ਪਟਿਆਲਾ ਵਿਖੇ ਮੁਢਲੀ ਸਹਾਇਤਾ ਸਿਖ਼ਲਾਈ ਪ੍ਰੋਗਰਾਮ ਕਰਵਾਇਆ
Ad Position 24