ਸੁਪਰੀਮ ਕੋਰਟ ਭੱਜਣ ਦੀ ਬਜਾਏ ਪੰਜਾਬ ਸਰਕਾਰ ਸੰਵਿਧਾਨ ’ਤੇ ਭਰੋਸਾ ਰੱਖੇ ਤੇ ਜਾਂਚ ’ਚ ਸਹਿਯੋਗ ਕਰੇ- ਪ੍ਰਿੰਸੀਪਲ ਤੇਜਾ
ਸਨੌਰ, 8 ਅਕਤੂਬਰ (ਮੋਹਣ ਸਿੰਘ ਭੱਟੀ)-ਪੰਜਾਬ ਸਰਕਾਰ ਦੇ ਕਥਿਤ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਸੀ. ਬੀ.
ਸਨੌਰ, 8 ਅਕਤੂਬਰ (ਮੋਹਣ ਸਿੰਘ ਭੱਟੀ)-ਪੰਜਾਬ ਸਰਕਾਰ ਦੇ ਕਥਿਤ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਸੀ.ਬੀ.ਆਈ. ਜਾਂਚ ਦੇ ਹੁਕਮ ਦਿੱਤੇ ਜਾਣ ਬਾਅਦ ਸਿਆਸੀ ਹਲਕਿਆਂ ਵਿਚ ਤਥਾਕਥਿਤ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਅਤੇ ਪਿ੍ੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ ਅਤੇ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਨ ਦੀ ਸਲਾਹ ਦਿੱਤੀ ਹੈ। ਭਾਜਪਾ ਆਗੂ ਨੇ ਪੰਜਾਬ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਪਾਰਦਰਸ਼ੀ ਅਤੇ ਸੱਚੀ ਹੈ ਤਾਂ ਫਿਰ ਉਸ ਨੂੰ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਨਾ ਚਾਹੀਦਾ ਹੈ ਤੇ ਸੀ.ਬੀ.ਆਈ. ਦੀ ਜਾਂਚ ਵਿਚ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।