ਮੁੱਖ ਮੰਤਰੀ ਮਾਨ ਨਾਲ ਸੁਰਜੀਤ ਸਿੰਘ ਰੱਖੜਾ ਦੀ ਮੁਲਾਕਾਤ, ਵਿਕਾਸ ਕਾਰਜਾਂ ’ਤੇ ਹੋਇਆ ਵਿਚਾਰ-ਵਟਾਂਦਰਾ
ਸਮਾਣਾ, 8 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਰਸਮੀ ਮੁਲਾਕਾਤ ਕੀਤੀ। ਇਸ ਅਹਿਮ ਬੈਠਕ ਦੌਰਾਨ ਦੋਵਾਂ ਆਗੂਆਂ ਵਿਚਕਾਰ ਸੂਬੇ ਅਤੇ ਖ਼ਾਸਕਰ ਹਲਕਾ ਸਮਾਣਾ ਦੇ ਸਰਬਪੱਖੀ ਵਿਕਾਸ ਅਤੇ ਲੋਕ ਹਿੱਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਈ।
ਸਮਾਣਾ, 8 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਰਸਮੀ ਮੁਲਾਕਾਤ ਕੀਤੀ। ਇਸ ਅਹਿਮ ਬੈਠਕ ਦੌਰਾਨ ਦੋਵਾਂ ਆਗੂਆਂ ਵਿਚਕਾਰ ਸੂਬੇ ਅਤੇ ਖ਼ਾਸਕਰ ਹਲਕਾ ਸਮਾਣਾ ਦੇ ਸਰਬਪੱਖੀ ਵਿਕਾਸ ਅਤੇ ਲੋਕ ਹਿੱਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਈ। ਆਮ ਆਦਮੀ ਪਾਰਟੀ ਵਲੋਂ ਸ. ਰੱਖੜਾ ਨੂੰ ਵਿਧਾਨ ਸਭਾ ਹਲਕਾ ਸਮਾਣਾ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਇਹ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਪਹਿਲੀ ਮੁਲਾਕਾਤ ਸੀ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ। ਮੁਲਾਕਾਤ ਦੌਰਾਨ ਸ. ਰੱਖੜਾ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਦਰਪੇਸ਼ ਮੁੱਢਲੀਆਂ ਸਮੱਸਿਆਵਾਂ, ਵਿਕਾਸ ਕਾਰਜਾਂ ਦੀ ਮੌਜੂਦਾ ਸਥਿਤੀ ਅਤੇ ਆਮ ਜਨਤਾ ਦੀਆਂ ਲੋੜਾਂ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਪ੍ਰੀਤ ਗਰੁੱਪ ਆਫ਼ ਕੰਪਨੀਜ਼ ਦੇ ਡਾਇਰੈਕਟਰ ਹਰੀ ਸਿੰਘ, ਗੁਰਪ੍ਰੀਤ ਸਿੰਘ ਨਾਭਾ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਜਗਜੀਤ ਸਿੰਘ ਸੋਨੀ ਤੇ ਸੋਹਨ ਲਾਲ ਸ਼ਰਮਾ ਆਦਿ ਮੌਜੂਦ ਸਨ।