09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬੇਹਦ ਜ਼ਰੂਰੀ- ਭੁਪਿੰਦਰ ਸਿੰਘ

ਦੇਵੀਗੜ੍ਹ 8 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ, ਪਟਿਆਲਾ ਵਿਖੇ ਸਹੋਦਿਆ ਸਕੂਲਜ਼ ਕੰਪਲੈਕਸ ਦੇ ਤਹਿਤ ਵਿਸ਼ੇਸ਼ ਦੋ ਦਿਨਾਂ ਵਾਲੀਬਾਲ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਨਿਰਦੇਸ਼ਕ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਸੇਖੋਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਜ਼ਿੰਦਗੀ ਵਿਚ ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਦਾ ਬੀਜ ਬੀਜਦੀਆਂ ਹਨ।

Ad Position 21
No active advertisement
ਅਜੀਤ ਡੈਸਕ 09-10-2026
ਦੇਵੀਗੜ੍ਹ 8 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ, ਪਟਿਆਲਾ ਵਿਖੇ ਸਹੋਦਿਆ ਸਕੂਲਜ਼ ਕੰਪਲੈਕਸ ਦੇ ਤਹਿਤ ਵਿਸ਼ੇਸ਼ ਦੋ ਦਿਨਾਂ ਵਾਲੀਬਾਲ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਨਿਰਦੇਸ਼ਕ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਸੇਖੋਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਜ਼ਿੰਦਗੀ ਵਿਚ ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਦਾ ਬੀਜ ਬੀਜਦੀਆਂ ਹਨ। ਇਸ ਦੌਰਾਨ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਖੇਡਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਜ਼ਰੂਰੀ ਹਨ, ਸਗੋਂ ਇਹ ਵਿਦਿਆਰਥੀਆਂ ਵਿਚ ਆਪਸੀ ਮਿਲਵਰਤਣ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣ ਵੀ ਪੈਦਾ ਕਰਦੀਆਂ ਹਨ। ਇਸ ਟੂਰਨਾਮੈਂਟ ਵਿਚ ਮੁੰਡਿਆਂ ਅਤੇ ਕੁੜੀਆਂ ਦੋਵਾਂ ਵਰਗਾਂ ਦੇ ਅੰਡਰ-14 ਅਤੇ ਅੰਡਰ-19 ਦੇ ਰੋਮਾਂਚਕ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਟੂਰਨਾਮੈਂਟ ਦੋ ਦਿਨ ਮਾਤਾ ਗੁਜਰੀ ਸਕੂਲ, ਦੇਵੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਸੇਖੋਂ ਅਤੇ ਨਿਰਦੇਸ਼ਕ ਭੁਪਿੰਦਰ ਸਿੰਘ ਵਲੋਂ ਖੇਡਾ ਵਿਚ ਭਾਗ ਲੈਣ ਵਾਲੇ ਸਾਰੇ ਸਕੂਲਾਂ ਅਤੇ ਖਿਡਾਰੀਆਂ ਨੂੰ ਨਿਰਪੱਖ ਖੇਡ, ਸਿਹਤਮੰਦ ਜੀਵਨ ਅਤੇ ਯੁਵਾ ਲੀਡਰਸ਼ਿਪ ਦੀ ਭਾਵਨਾ ਨਾਲ ਮੈਦਾਨ ਵਿਚ ਉਤਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਇਸ ਮੌਕੇ ਪਹੁੰਚੇ ਮੁੱਖ ਮਹਿਮਾਨ ਅਤੇ ਜੇਤੂ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਕੀਤੇ ਗਏ ਪ੍ਰਬੰਧ ਸ਼ਲਾਘਾਯੋਗ- ਰੱਖੜਾ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨਾਲ ਸੁਰਜੀਤ ਸਿੰਘ ਰੱਖੜਾ ਦੀ ਮੁਲਾਕਾਤ, ਵਿਕਾਸ ਕਾਰਜਾਂ ’ਤੇ ਹੋਇਆ ਵਿਚਾਰ-ਵਟਾਂਦਰਾ
Ad Position 24