09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮਾਨ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਕੀਤੇ ਗਏ ਪ੍ਰਬੰਧ ਸ਼ਲਾਘਾਯੋਗ- ਰੱਖੜਾ

ਡਕਾਲਾ, 8 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਸਾਬਕਾ ਮੰਤਰੀ ਅਤੇ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਕੀਤੇ ਗਏ ਪ੍ਰਬੰਧ ਸ਼ਲਾਘਾਯੋਗ ਹਨ ਤੇ ਮੰਡੀ ਵਿਚ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਹ ਡਕਾਲਾ ਦੀ ਅਨਾਜ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 09-10-2026
ਡਕਾਲਾ, 8 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਸਾਬਕਾ ਮੰਤਰੀ ਅਤੇ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਕੀਤੇ ਗਏ ਪ੍ਰਬੰਧ ਸ਼ਲਾਘਾਯੋਗ ਹਨ ਤੇ ਮੰਡੀ ਵਿਚ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਹ ਡਕਾਲਾ ਦੀ ਅਨਾਜ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਰੱਖੜਾ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਮੌਕਾ ਹੈ। ਇਸ ਲਈ ਸਰਕਾਰ ਵਲੋਂ ਮੰਡੀਆਂ ਵਿਚ ਫ਼ਸਲ ਦੀ ਖ਼ਰੀਦ, ਲਿਫਟਿੰਗ, ਬਾਰਦਾਨੇ ਤੇ ਹੋਰ ਲੋੜੀਂਦੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਖ਼ਰੀਦ ਪ੍ਰਕਿਰਿਆ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਬੇਲੋੜੀ ਉਡੀਕ ਨਾ ਕਰਨੀ ਪਵੇ ਅਤੇ ਖ਼ਰੀਦ ਕੀਤੀ ਫ਼ਸਲ ਦੀ ਲਿਫਟਿੰਗ ਵੀ ਸਮੇਂ ਸਿਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀ ਪ੍ਰਬੰਧਾਂ ਨਾਲ ਜੁੜੇ ਸਾਰੇ ਵਿਭਾਗਾਂ ਅਤੇ ਵਰਗਾਂ ਵਿਚਕਾਰ ਤਾਲਮੇਲ ਹੋਣਾ ਜ਼ਰੂਰੀ ਹੈ। ਰੱਖੜਾ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਨੂੰ ਪਹਿਲ ਦਿੰਦਿਆਂ ਖ਼ਰੀਦ ਸੀਜ਼ਨ ਦੌਰਾਨ ਕਿਸੇ ਪ੍ਰਕਾਰ ਦੀਆ ਮੁਸ਼ਕਲਾਂ ਨਹੀਂ ਆਉਣ ਦਿੱਤੀਆ ਜਾਣਗੀਆ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਪਵਿੱਤਰ ਧਰਤੀ ਸ੍ਰੀ ਹਰਿਮੰਦਰ ਸਾਹਿਬ ਤੋਂ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਕਾਂਗਰਸ ਦੇ ਮਿਸ਼ਨ 2027 ਦਾ ਆਗਾਜ਼- ਗੌਰ... ਅਗਲੀ ਖ਼ਬਰ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬੇਹਦ ਜ਼ਰੂਰੀ- ਭੁਪਿੰਦਰ ਸਿੰਘ
Ad Position 24