09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਵਿੱਤਰ ਧਰਤੀ ਸ੍ਰੀ ਹਰਿਮੰਦਰ ਸਾਹਿਬ ਤੋਂ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਕਾਂਗਰਸ ਦੇ ਮਿਸ਼ਨ 2027 ਦਾ ਆਗਾਜ਼- ਗੌਰਵ ਸੰਧੂ

ਪਟਿਆਲਾ, 8 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਉਪ ਸੂਬਾ ਪ੍ਰਧਾਨ ਗੌਰਵ ਸੰਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਮਿਸ਼ਨ 2027 ਦਾ ਆਗਾਜ਼ ਕੀਤਾ ਗਿਆ ਹੈ। ਗੌਰਵ ਸੰਧੂ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਕਾਂਗਰਸ ਦੇ ਸੀਨੀਅਰ ਆਗੂ ਗੌਰਵ ਸੰਧੂ ਵਲੋਂ ਕਾਂਗਰਸ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 09-10-2026
ਪਟਿਆਲਾ, 8 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਉਪ ਸੂਬਾ ਪ੍ਰਧਾਨ ਗੌਰਵ ਸੰਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਮਿਸ਼ਨ 2027 ਦਾ ਆਗਾਜ਼ ਕੀਤਾ ਗਿਆ ਹੈ। ਗੌਰਵ ਸੰਧੂ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਪਵਿੱਤਰ ਧਰਤੀ ਤੋਂ ਪੰਜਾਬ ਦੀ ਖ਼ੁਸ਼ਹਾਲੀ, ਤਰੱਕੀ ਅਤੇ ਪੰਜਾਬੀਅਤ ਦੀ ਮਜ਼ਬੂਤੀ ਲਈ ਮਿਸ਼ਨ 2027 ਦੀ ਸ਼ੁਰੂਆਤ ਕਰਨਾ ਪਾਰਟੀ ਲਈ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਪ੍ਰੇਸ਼ਾਨ ਹੈ ਅਤੇ ਸੂਬੇ ਦੇ ਲੋਕ ਹੁਣ ਬਦਲਾਅ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਗੌਰਵ ਸੰਧੂ ਵਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਲਿਹਾਣਾ ਵਿਖੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਮਾਨ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਕੀਤੇ ਗਏ ਪ੍ਰਬੰਧ ਸ਼ਲਾਘਾਯੋਗ- ਰੱਖੜਾ
Ad Position 24