ਪਿੰਡ ਕਲਿਹਾਣਾ ਵਿਖੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਨਾਭਾ, 8 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਹਰ ਪੱਖੋਂ ਵਧੀਆ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਬਿਨਾਂ ਕਿਸੇ ਪੱਖਪਾਤ ਤੋਂ ਹਰ ਵਰਗ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰ ਹਲਕੇ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਹਲਕੇ ਦੇ ਪਿੰਡ ਕਲਿਹਾਣਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਂਵਾਂ ਸੁਣਨ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤੇ।
ਨਾਭਾ, 8 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਹਰ ਪੱਖੋਂ ਵਧੀਆ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਬਿਨਾਂ ਕਿਸੇ ਪੱਖਪਾਤ ਤੋਂ ਹਰ ਵਰਗ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰ ਹਲਕੇ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਹਲਕੇ ਦੇ ਪਿੰਡ ਕਲਿਹਾਣਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਂਵਾਂ ਸੁਣਨ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਰੰਟੀਆਂ ਸਾਢੇ ਚਾਰ ਸਾਲਾਂ ਵਿੱਚ ਪੂਰੀਆਂ ਕਰਕੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਭਗਵੰਤ ਸਿੰਘ ਮਾਨ ਨੂੰ ਦੂਜੀ ਵਾਰ ਸੂਬੇ ਦਾ ਮੁੱਖ ਮੰਤਰੀ ਬਣਾਉਣਗੇ। ਇਸ ਮੌਕੇ ਪ੍ਰਸ਼ੋਤਮ ਸਿੰਘ, ਯੂਥ ਆਗੂ ਦਵਿੰਦਰ ਸਿੰਘ ਥੂਹੀ, ਖੁਸ਼ਵਿੰਦਰ ਸ਼ਰਮਾ, ਜਸਕਰਨਵੀਰ ਸਿੰਘ ਤੇਜੇ, ਜਤਿੰਦਰ ਸਿੰਘ ਕਕਰਾਲਾ ਤੇ ਪਰਮਿੰਦਰ ਸਿੰਘ ਭੰਗੂ ਆਦਿ ਪਿੰਡ ਵਾਸੀ ਹਾਜ਼ਰ ਸਨ।