ਚੇਅਰਮੈਨ ਜਸਵੀਰ ਸਿੰਘ ਚੰਦੂਆ ਨੇ ਅਨਾਜ ਮੰਡੀ ’ਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਬਨੂੜ, 8 ਅਕਤੂਬਰ (ਭੁਪਿੰਦਰ ਸਿੰਘ)- ਮਾਰਕੀਟ ਕਮੇਟੀ ਬਨੂੜ ਦੇ ਚੇਅਰਮੈਨ ਜਸਵੀਰ ਸਿੰਘ ਚੰਦੂਆ ਨੇ ਅਨਾਜ ਮੰਡੀ ਬਨੂੜ ਤੇ ਹੋਰ ਖਰੀਦ ਕੇਂਦਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਝੋਨੇ ਦੀ ਆਮਦ, ਖਰੀਦ ਪ੍ਰਬੰਧਾਂ, ਪਾਣੀ, ਬਿਜਲੀ ਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜਾ ਲਿਆ।
ਬਨੂੜ, 8 ਅਕਤੂਬਰ (ਭੁਪਿੰਦਰ ਸਿੰਘ)- ਮਾਰਕੀਟ ਕਮੇਟੀ ਬਨੂੜ ਦੇ ਚੇਅਰਮੈਨ ਜਸਵੀਰ ਸਿੰਘ ਚੰਦੂਆ ਨੇ ਅਨਾਜ ਮੰਡੀ ਬਨੂੜ ਤੇ ਹੋਰ ਖਰੀਦ ਕੇਂਦਰਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਝੋਨੇ ਦੀ ਆਮਦ, ਖਰੀਦ ਪ੍ਰਬੰਧਾਂ, ਪਾਣੀ, ਬਿਜਲੀ ਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ’ਤੇ ਸੁਣ ਕੇ ਸੰਬੰਧਿਤ ਅਧਿਕਾਰੀਆਂ ਨੂੰ ਤਰੁੰਤ ਹੱਲ ਕਰਨ ਲਈ ਕਿਹਾ। ਉਪਰੰਤ ਗੱਲਬਾਤ ਕਰਦੇ ਹੋਏ ਚੇਅਰਮੈਨ ਜਸਵੀਰ ਸਿੰਘ ਚੰਦੂਆ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਝੋਨੇ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਣ ਲਈ ਤਿਆਰ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਦੌਰਾਨ ਕੋਈ ਵੀ ਪ੍ਰੇਸ਼ਾਨੀ ਨਾ ਆਉਣ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਸਾਡਾ ਅੰਨਦਾਤਾ ਹੈ, ਮੰਡੀ ਵਿਚ ਕਿਸਾਨ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਅਨਾਜ ਮੰਡੀ ਦੇ ਆੜਤੀਆਂ ਵਲੋਂ ਖਰੀਦ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਇਨ੍ਹਾਂ ਪ੍ਰਬੰਧਾਂ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਚੰਦੂਆ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਡੀ ਦੇ ਆੜਤੀ, ਅਧਿਕਾਰੀ ਤੇ ਕਿਸਾਨ ਹਾਜ਼ਰ ਸਨ।