09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਕੂਟਰੀ-ਮੋਟਰਸਾਈਕਲ ਦੀ ਟੱਕਰ ’ਚ ਸਕੂਟਰੀ ਸਵਾਰ ਦੀ ਮੌਤ

ਰਾਜਪੁਰਾ, 9 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 10-10-2026
ਰਾਜਪੁਰਾ, 9 ਅਕਤੂਬਰ (ਜੀ.ਪੀ. ਸਿੰਘ)- ਰਾਜਪੁਰਾ ਤੋਂ 6 ਕਿੱਲੋਮੀਟਰ ਦੂਰ ਪਿੰਡ ਸੂਹਰੋਂ ਨੇੜੇ ਸਕੂਟਰੀ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਸਕੂਟਰੀ ਸਵਾਰ ਦੀ ਮੌਤ ਹੋ ਗਈ। ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਵਾਸੀ ਪਿੰਡ ਸੂਹਰੋਂ ਨੇ ਥਾਣਾ ਖੇੜੀ ਗੰਡਿਆਂ ਵਿਖੇ ਬਿਆਨ ਦਰਜ ਕਰਵਾਏ ਹਨ ਕਿ ਲੰਘੇ ਦਿਨ ਉਸ ਦਾ ਲੜਕਾ ਸੁਖਮਨਪ੍ਰੀਤ ਸਿੰਘ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਗੈਸ ਏਜੰਸੀ ਨੇੜੇ ਜਾ ਰਿਹਾ ਸੀ। ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਮੋਹਨ ਸਿੰਘ ਵਾਸੀ ਪਿੰਡ ਹਰਪਾਲਪੁਰ ਨੇ ਆਪਣਾ ਮੋਟਰਸਾਈਕਲ ਲਾਪਰਵਾਹੀ ਤੇ ਤੇਜ਼ ਰਫ਼ਤਾਰ ਨਾਲ ਚਲਾਉਂਦਿਆਂ ਉਸ ਦੇ ਲੜਕੇ ਦੀ ਸਕੂਟਰੀ ’ਚ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੇ ਲੜਕੇ ਸੁਖਮਨਪ੍ਰੀਤ ਸਿੰਘ ਦੀ ਮੌਤ ਹੋ ਗਈ। ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਮੋਹਨ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਵਰਸਿਟੀ ਦੇ 150 ਕਰੋੜ ਰੁਪਏ ਦੇ ਕਰਜ਼ੇ ਦੀ ਮੁਆਫ਼ੀ ਲਈ ਪੂਟਾ ਨੇ ਮੁੱਖ ਮੰਤਰੀ ਨੂੰ ਕੀਤੀ ਅਪੀਲ ਅਗਲੀ ਖ਼ਬਰ ਘਰ ਅੰਦਰ ਦਾਖ਼ਲ ਹੋ ਕੇ ਕੀਤੀ ਕੁੱਟਮਾਰ ਤੇ ਗਾਲੀ-ਗਲੋਚ, ਮਾਮਲਾ ਦਰਜ
Ad Position 24