ਯੂਥ ਆਗੂ ਤੇਜਬੀਰ ਸਿੰਘ ਖਾਂਗ ਦੀ ਅਗਵਾਈ ਹੇਠ ਯੂਥ ਅਕਾਲੀ ਵਰਕਰਾਂ ਵਲੋਂ ਐਨ. ਕੇ. ਸ਼ਰਮਾ ਦਾ ਸਨਮਾਨ
ਪਾਤੜਾਂ, 9 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)- ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇਜਬਰ ਸਿੰਘ ਖਾਂਗ ਦੀ ਅਗਵਾਈ ਹੇਠ ਯੂਥ ਅਕਾਲੀ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਪ੍ਰਧਾਨ ਐਨ. ਕੇ.
ਪਾਤੜਾਂ, 9 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)- ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇਜਬਰ ਸਿੰਘ ਖਾਂਗ ਦੀ ਅਗਵਾਈ ਹੇਠ ਯੂਥ ਅਕਾਲੀ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਪ੍ਰਧਾਨ ਐਨ. ਕੇ. ਸ਼ਰਮਾ ਦਾ ਪਿਛਲੇ ਦਿਨੀਂ ਪਾਤੜਾਂ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇਜਬਰ ਸਿੰਘ ਖਾਂਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਹਰ ਵਰਗ ਦੀ ਭਲਾਈ ਤੇ ਤਰੱਕੀ ਲਈ ਵਿਸ਼ੇਸ਼ ਸਕੀਮਾਂ ਤਿਆਰ ਕੀਤੀਆਂ ਜਾ ਰਹੀਆਂ ਹਨ , ਜਿਸ ਦੇ ਤਹਿਤ ਵਪਾਰੀ ਵਰਗ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵੀ ਵਿਸ਼ੇਸ਼ ਸਕੀਮਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਵਪਾਰੀ ਵਰਗ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਪ੍ਰਧਾਨ ਐਨ.ਕੇ. ਸ਼ਰਮਾ ਵਲੋਂ ਸਮੁੱਚੇ ਪੰਜਾਬ ਅੰਦਰ ਹਰ ਵਿਧਾਨ ਸਭਾ ਹਲਕੇ ਅੰਦਰ ਜਾ ਕੇ ਵਪਾਰੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੱਲ ਲਈ ਬਾਰੀਕੀ ਨਾਲ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਪੰਜਾਬ ਦੇ ਵਪਾਰੀ ਵਰਗ ਨੂੰ ਕੋਈ ਸਮੱਸਿਆ ਨਾ ਆਵੇ ਤੇ ਵਪਾਰੀ ਵਰਗ ਖੁਸ਼ਹਾਲ ਹੋਵੇ। ਇਸ ਮੌਕੇ ਯੂਥ ਅਕਾਲੀ ਆਗੂ ਸਿਕੰਦਰ ਸਿੰਘ ਦੁਤਾਲ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਬਾਵਾ ਸ਼ੇਰਗੜ੍ਹ, ਜਤਿੰਦਰ ਸਿੰਘ ਹਨੀ ਸਿੱਧੂ, ਹਰਪਾਲ ਸਿੰਘ, ਧਨੀ ਰਾਮ ਸਮੇਤ ਵੱਖ-ਵੱਖ ਅਕਾਲੀ ਵਰਕਰ ਆਦਿ ਹਾਜ਼ਰ ਸਨ।