10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਕਾਰੀ ਪ੍ਰਾਇਮਰੀ ਸਕੂਲ ਖਿਜਰਗੜ੍ਹ ’ਚ ਮਾਪੇ ਅਧਿਆਪਕ ਮਿਲਣੀ ਕਰਵਾਈ

ਬਨੂੜ, 9 ਅਕਤੂਬਰ (ਭੁਪਿੰਦਰ ਸਿੰਘ)- ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਪ੍ਰਾਇਮਰੀ ਸਕੂਲ ਖਿਜਰਗੜ੍ਹ ਵਿਚ ਮਾਪੇ ਅਧਿਆਪਕ ਮਿਲਣੀ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਈ ਗਈ, ਜਿਸ ਵਿਚ ਮਾਪਿਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਸਕੂਲ ਦੇ ਮੁੱਖ ਅਧਿਆਪਕ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਬੱਚਿਆਂ ਦੇ ਮਾਤਾ ਪਿਤਾ ਨੂੰ ਪਿਛਲੇ ਦਿਨੀ ਹੋਏ ਪੇਪਰਾਂ ਦੇ ਨੰਬਰ ਦੱਸੇ ਗਏ ਤੇ ਸਕੂਲ ਵਿਚ ਇਕ ਸੁਝਾਅ ਬਾਕਸ ਰੱਖ ਬੱਚਿਆਂ ਦੇ ਮਾਪਿਆਂ ਅਤੇ ਪਸ਼ਵਕ ਕਮੇਟੀ ਦੇ ਮੈਂਬਰਾਂ ਤੋਂ ਸਕੂਲ ਨੂੰ ਹੋਰ ਸੁੰਦਰ ਬਣਾਉਣ ਲਈ ਸੁਝਾਅ ਮੰਗੇ ਗਏ।

Ad Position 21
No active advertisement
ਅਜੀਤ ਡੈਸਕ 10-10-2026
ਬਨੂੜ, 9 ਅਕਤੂਬਰ (ਭੁਪਿੰਦਰ ਸਿੰਘ)- ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਪ੍ਰਾਇਮਰੀ ਸਕੂਲ ਖਿਜਰਗੜ੍ਹ ਵਿਚ ਮਾਪੇ ਅਧਿਆਪਕ ਮਿਲਣੀ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਈ ਗਈ, ਜਿਸ ਵਿਚ ਮਾਪਿਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਸਕੂਲ ਦੇ ਮੁੱਖ ਅਧਿਆਪਕ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਬੱਚਿਆਂ ਦੇ ਮਾਤਾ ਪਿਤਾ ਨੂੰ ਪਿਛਲੇ ਦਿਨੀ ਹੋਏ ਪੇਪਰਾਂ ਦੇ ਨੰਬਰ ਦੱਸੇ ਗਏ ਤੇ ਸਕੂਲ ਵਿਚ ਇਕ ਸੁਝਾਅ ਬਾਕਸ ਰੱਖ ਬੱਚਿਆਂ ਦੇ ਮਾਪਿਆਂ ਅਤੇ ਪਸ਼ਵਕ ਕਮੇਟੀ ਦੇ ਮੈਂਬਰਾਂ ਤੋਂ ਸਕੂਲ ਨੂੰ ਹੋਰ ਸੁੰਦਰ ਬਣਾਉਣ ਲਈ ਸੁਝਾਅ ਮੰਗੇ ਗਏ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਪਿੰਡ ਦੇ ਨੌਜਵਾਨਾਂ ਵਲੋਂ ਬਣਾਈ ਗਈ ਸਮਾਜ ਸੇਵੀ ਸੰਸਥਾ ਵਲੋਂ ਵਾਟਰ ਕੂਲਰ, ਇਨਵੈਟਰ, ਪੱਖੇ ਤੇ ਵਧੀਆ ਕਿਸਮ ਦੇ ਬੂਟੇ ਲਵਾ ਕੇ ਦਿੱਤੇ ਗਏ ਹਨ। ਪਸਵਕ ਕਮੇਟੀ ਦੇ ਮੈਂਬਰਾਂ ਅਤੇ ਪਿੰਡ ਦੇ ਮੋਹਤਬਾਰਾਂ ਨੇ ਸਕੂਲ ਨੂੰ ਹੋਰ ਵਧੀਆ ਬਣਾਉਣ ਲਈ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਕੂਲ ਅਧਿਆਪਕ ਜਸਵੀਰ ਕੌਰ, ਡਿੰਪਲ, ਰਾਜਨਜੀਤ ਜਸ਼ਨਪ੍ਰੀਤ ਅਤੇ ਸਕੂਲ ਚੇਅਰਮੈਨ ਸੁਖਵਿੰਦਰ ਕੌਰ ਮੈਂਬਰ ਜੋਤੀ ਰਾਣੀ, ਨਰਿੰਦਰ ਕੌਰ, ਸੀਮਾ ਦੇਵੀ, ਸੀਮਾ ਰਾਣੀ, ਰਾਮ ਪਿਆਰੀ, ਪਿੰਕੀ ਰੇਨੂ, ਇੰਦਰਜੀਤ ਸਿੰਘ ਤੇ ਜਸਪ੍ਰੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਖੇੜੀ ਫੱਤਾਂ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਸਨੌਰ ਵਿਖੇ ਚੋਰਾਂ ਵਲੋਂ ਦੋ ਏ. ਸੀ. ਚੋਰੀ
Ad Position 24