ਸਰਕਾਰੀ ਹਾਈ ਸਕੂਲ ਖੇੜੀ ਫੱਤਾਂ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ
ਪਟਿਆਲਾ, 9 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਸਰਕਾਰੀ ਹਾਈ ਸਕੂਲ ਖੇੜੀ ਫੱਤਾਂ ਵਿਖੇ ਮੁੱਖ ਅਧਿਆਪਕਾ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਸਮਾਣਾ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਡਾ.
ਪਟਿਆਲਾ, 9 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਸਰਕਾਰੀ ਹਾਈ ਸਕੂਲ ਖੇੜੀ ਫੱਤਾਂ ਵਿਖੇ ਮੁੱਖ ਅਧਿਆਪਕਾ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਸਮਾਣਾ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਡਾ. ਜਗਜੀਤ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ, ਬਲਕਾਰ ਸਿੰਘ ਗੱਜੂਮਾਜਰਾ, ਸੁਖਦੇਵ ਸਿੰਘ ਸਰਪੰਚ ਖੇੜੀ ਫੱਤਨ, ਸਤਨਾਮ ਸਿੰਘ ਚੇਅਰਮੈਨ ਐਸ.ਐਮ.ਸੀ. ਕਮੇਟੀ ਤੇ ਐਸ.ਐਮ.ਸੀ. ਕਮੇਟੀ ਮੈਂਬਰਾਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਸ਼ੁਰੂ ਵਿੱਚ ਮੁੱਖ ਅਧਿਆਪਕਾ ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ,ਉਨ੍ਹਾਂ ਦੇ ਨਾਲ਼ ਆਏ ਪਤਵੰਤੇ ਸੱਜਣਾਂ, ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ, ਬੱਚਿਆਂ ਦੇ ਮਾਤਾ ਪਿਤਾ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਚੇਤਨ ਸਿੰਘ ਜੌੜਾਮਾਜਰਾ ਨੇ ਬੱਚਿਆਂ ਦੁਆਰਾ ਤਿਆਰ ਕੀਤੀਆਂ ਗਈਆਂ ਵੱਖ ਵੱਖ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ । ਉਨ੍ਹਾਂ ਨੇ ਇਸ ਸਾਰੇ ਪ੍ਰਬੰਧ ਲਈ ਬੱਚਿਆਂ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਮੁੱਖ ਅਧਿਆਪਕਾ ਹਰਪ੍ਰੀਤ ਕੌਰ ਨੇ ਇੱਥੇ ਪਹੁੰਚਣ ’ਤੇ ਸਭ ਦਾ ਧੰਨਵਾਦ ਕੀਤਾ।