ਕੇਂਦਰੀ ਜੇਲ੍ਹ ’ਚ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੈਦੀਆਂ ਨਾਲ ਕੀਤੀ ਮੁਲਾਕਾਤ
ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅਮਨਦੀਪ ਕੰਬੋਜ ਨਾਲ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਨਿੱਜੀ ਤੌਰ ’ਤੇ ਹਰੇਕ ਬੈਰਕ ਦਾ ਦੌਰਾ ਕੀਤਾ।
ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅਮਨਦੀਪ ਕੰਬੋਜ ਨਾਲ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਨਿੱਜੀ ਤੌਰ ’ਤੇ ਹਰੇਕ ਬੈਰਕ ਦਾ ਦੌਰਾ ਕੀਤਾ। ਉਨ੍ਹਾਂ ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਹੱਲ ਕਰਨ ਦੀ ਕੋਸ਼ਿਸ਼ ਵਜੋਂ, ਜੱਜ ਸਾਹਿਬਾਨ ਨੇ ਉਨ੍ਹਾਂ ਨਾਲ ਖਾਸ ਕਰਕੇ ਉਨ੍ਹਾਂ ਦੀ ਪੇਸ਼ਾਵਰ ਟ੍ਰੇਨਿੰਗ ਅਤੇ ਪੁਨਰਵਾਸ ਬਾਰੇ ਸਾਰਥਕ ਗੱਲਬਾਤ ਕੀਤੀ। ਕੈਦੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਕੈਦੀਆਂ ਲਈ ਢੁਕਵੀਆਂ ਸਿਹਤ ਅਤੇ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਸੰਬੰਧੀ ਜੇਲ੍ਹ ਅਧਿਕਾਰੀਆਂ ਅਤੇ ਸਟਾਫ਼ ਨੂੰ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਅਮਨਦੀਪ ਕੰਬੋਜ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ’ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਦੱਸਿਆ ਕਿ ਸਹਾਇਤਾ ਮੰਗਣ ਵਾਲੇ ਵਿਅਕਤੀ ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਨਿੱਜੀ ਤੌਰ ’ਤੇ ਜਾਂ 0175-2306500 ’ਤੇ ਫੋਨ ਰਾਹੀਂ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਹਾਇਤਾ ਲਈ ਨਾਲਸਾ ਹੈਲਪਲਾਈਨ ਨੰਬਰ 15100 ’ਤੇ ਸੰਪਰਕ ਕਰਨ ਬਾਰੇ ਜਾਣਕਾਰੀ ਦਿੱਤੀ।