ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਨਾਲ ਲਿਜਾਉਣ ’ਤੇ ਮਾਮਲਾ ਦਰਜ
ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੌੜ)- ਇਥੋਂ ਦੀ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਲ ਲਿਜਾਉਣ ਦੇ ਮਾਮਲੇ ’ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ’ਚ ਲੜਕੀ ਦੇ ਮਾਪਿਆਂ ਨੇ ਦਸਿਆ ਕਿ 5 ਅਕਤੂਬਰ ਨੂੰ ਸ਼ਾਮੀਂ 5 ਵਜੇ ਉਨ੍ਹਾਂ ਦੀ ਲੜਕੀ ਨੂੰ ਕੋਈ ਅਣਪਛਾਤਾ ਵਿਅਕਤੀ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ।
ਅਜੀਤ ਡੈਸਕ
10-10-2026