10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਬੀਬੀ ਵਨਿੰਦਰ ਕੌਰ ਲੂੰਬਾ ਨੇ ਸੁਖਜਿੰਦਰ ਸਿੰਘ ਰਾਜੂ ਕੁਲਾਰਾਂ ਦੇ ਗ੍ਰਹਿ ਵਿਖੇ ਕੀਤੀ ਮੁਲਾਕਾਤ

ਸਮਾਣਾ, 9 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਸੁਖਜਿੰਦਰ ਸਿੰਘ ਰਾਜੂ ਕੁਲਾਰਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ, ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ।

Ad Position 21
No active advertisement
ਸਾਹਿਬਜੋਤ ਸਿੰਘ ਪਿਤਾ : ਜਸਵਿੰਦਰ ਸਿੰਘ ਮਾਤਾ : ਜਗਦੀਪ ਕੌਰ ਬਨੂੜ 10-10-2026
ਸਮਾਣਾ, 9 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਸੁਖਜਿੰਦਰ ਸਿੰਘ ਰਾਜੂ ਕੁਲਾਰਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ, ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਹਲਕੇ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਸੰਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਸਤਪਾਲ ਸਿੰਘ, ਡਾਇਰੈਕਟਰ ਅਵਤਾਰ ਸਿੰਘ ਮਹਿਲ, ਸਾਬਕਾ ਪ੍ਰਧਾਨ ਨਿਰਭੈ ਸਿੰਘ ਘੁਮਾਣ, ਕਰਮਜੀਤ ਸਿੰਘ ਮਹਿਲ, ਕਰਮਜੀਤ ਸ਼ਰਮਾ, ਜਥੇਦਾਰ ਗੁਰਦਿਆਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ, ਮਾਤਾਵਾਂ ਅਤੇ ਭੈਣਾਂ ਹਾਜ਼ਰ ਸਨ। ਹਾਜ਼ਰ ਲੋਕਾਂ ਨੇ ਬੀਬੀ ਵਨਿੰਦਰ ਕੌਰ ਲੂੰਬਾ ਨਾਲ ਮੁਲਾਕਾਤ ਦੌਰਾਨ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬੀਬੀ ਵਨਿੰਦਰ ਕੌਰ ਲੂੰਬਾ ਨੇ ਕਿਹਾ ਕਿ ਉਹ ਹਮੇਸ਼ਾ ਹਲਕੇ ਦੇ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣਾ ਆਪਣਾ ਫਰਜ਼ ਸਮਝਦੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਦੇ ਵਿਕਾਸ ਨਾਲ ਸੰਬੰਧਿਤ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਮੁਲਾਕਾਤ ਦੌਰਾਨ ਮੌਜੂਦ ਲੋਕਾਂ ਨੇ ਆਪਸੀ ਵਿਚਾਰ ਸਾਂਝੇ ਕਰਦਿਆਂ ਸਮਾਜਿਕ ਅਤੇ ਇਲਾਕਾਈ ਮੁੱਦਿਆਂ ’ਤੇ ਚਰਚਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਸੱਤ ਸਰਵੋਤਮ ਹਿੰਦੀ ਤੇ ਉਰਦੂ ਪੁਸਤਕ ਪੁਰਸਕਾਰਾਂ ਦਾ ਐਲਾਨ ਅਗਲੀ ਖ਼ਬਰ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਨਾਲ ਲਿਜਾਉਣ ’ਤੇ ਮਾਮਲਾ ਦਰਜ
Ad Position 24