ਪਾਰਟੀ ਦੀ ਮਜ਼ਬੂਤੀ ਅਤੇ ਲੋਕ ਭਲਾਈ ਲਈ ਤਨਦੇਹੀ ਨਾਲ ਸੇਵਾ ਕਰਾਂਗੀ- ਬੀਬੀ ਰਾਜਵੰਤ ਕੌਰ
ਦੇਵੀਗੜ੍ਹ, 9 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਲੋਕਾਂ ਤੱਕ ਪਾਰਟੀ ਦੀ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਉਣ ਲਈ ਅਹਿਮ ਫੈਸਲਾ ਲਿਆ ਗਿਆ ਹੈ । ਪਾਰਟੀ ਹਾਈ ਕਮਾਂਡ ਵਲੋਂ ਹਲਕਾ ਸਨੌਰ ਦੇ ਪ੍ਰਮੁੱਖ ਆਗੂ ਬੀਬੀ ਰਾਜਵੰਤ ਕੌਰ ਘੜਾਮ ਨੂੰ ਹਲਕਾ ਸਨੌਰ ਦਾ ਮੁਖੀ ਨਿਯੁਕਤ ਕੀਤਾ ਗਿਆ।
ਦੇਵੀਗੜ੍ਹ, 9 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਲੋਕਾਂ ਤੱਕ ਪਾਰਟੀ ਦੀ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਉਣ ਲਈ ਅਹਿਮ ਫੈਸਲਾ ਲਿਆ ਗਿਆ ਹੈ । ਪਾਰਟੀ ਹਾਈ ਕਮਾਂਡ ਵਲੋਂ ਹਲਕਾ ਸਨੌਰ ਦੇ ਪ੍ਰਮੁੱਖ ਆਗੂ ਬੀਬੀ ਰਾਜਵੰਤ ਕੌਰ ਘੜਾਮ ਨੂੰ ਹਲਕਾ ਸਨੌਰ ਦਾ ਮੁਖੀ ਨਿਯੁਕਤ ਕੀਤਾ ਗਿਆ। ਗੱਲਬਾਤ ਕਰਦਿਆਂ ਬੀਬੀ ਰਾਜਵੰਤ ਕੌਰ ਘੜਾਮ ਨੇ ਪਾਰਟੀ ਹਾਈ ਕਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਪਾਰਟੀ ਲੀਡਰਸ਼ਿਪ ਵੱਲੋਂ ਸੌਂਪੀ ਗਈ ਇੱਕ ਵੱਡੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੀ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਹਰ ਇੱਕ ਵਰਕਰ ਅਤੇ ਨਾਗਰਿਕ ਦਾ ਮਾਣ ਸਤਿਕਾਰ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਵਾਂਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਔਰਤਾਂ ਨੂੰ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਹਲਕੇ ਦੇ ਵਿਕਾਸ ਲਈ ਇਕ ਮਜ਼ਬੂਤ ਬਦਲ ਤਿਆਰ ਕੀਤਾ ਜਾ ਸਕੇ।