09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਚਹਿਲ ਕਾਲਜ ਕਲਿਆਣ ਵਿਖੇ ਅੰਤਰ-ਕਾਲਜ ਬੈਡਮਿੰਟਨ ਮੁਕਾਬਲਿਆਂ ਦੀ ਸਮਾਪਤੀ

ਪਟਿਆਲਾ, 9 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਸ. ਰਾਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵਿਖੇ ਕਰਵਾਏ ਗਏ ਅੰਤਰ-ਕਾਲਜ ਬੈਡਮਿੰਟਨ ਮੁਕਾਬਲਿਆਂ ਦੀ ਸਮਾਪਤੀ ਮੌਕੇ ਪੀ.

Ad Position 21
No active advertisement
ਸ. ਰਾਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵਿਖੇ ਕਰਵਾਏ ਗਏ ਅੰਤਰ-ਕਾਲਜ ਬੈਡਮਿੰਟਨ ਮੁਕਾਬਲਿਆਂ ਦੀ ਸਮਾਪਤੀ ਮੌਕੇ ਚੇਅਰਮੈਨ ਹਰਪਾਲ ਜੁਨੇਜਾ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ। ਅਜੀਤ ਤਸਵੀਰ 10-10-2026
ਪਟਿਆਲਾ, 9 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਸ. ਰਾਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵਿਖੇ ਕਰਵਾਏ ਗਏ ਅੰਤਰ-ਕਾਲਜ ਬੈਡਮਿੰਟਨ ਮੁਕਾਬਲਿਆਂ ਦੀ ਸਮਾਪਤੀ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਰਾਜਿੰਦਰ ਜਿਮਖਾਨਾ ਮਹਿੰਦਰਾ ਕਲੱਬ ਦੇ ਡਾਇਰੈਕਟਰ ਰਾਹੁਲ ਮਹਿਤਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਕਾਲਜ ਦੇ ਉਪ-ਚੇਅਰਮੈਨ ਮਨਦੀਪ ਸਿੰਘ ਚਹਿਲ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਹਰਪਾਲ ਜੁਨੇਜਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਜੀਵਨ ਵਿਚ ਅਨੁਸ਼ਾਸਨ, ਮਿਹਨਤ ਅਤੇ ਸਮੂਹਿਕ ਭਾਵਨਾ ਪੈਦਾ ਕਰਨ ਦਾ ਅਹਿਮ ਸਾਧਨ ਹਨ। ਖੇਡਾਂ ਨਾਲ ਵਿਦਿਆਰਥੀਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ਤੇ ਉਨ੍ਹਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਲਗਾਤਾਰ ਮਿਹਨਤ ਕਰਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਕਾਲਜ ਦੇ ਚ ੇਅਰਮੈਨ ਰਾਜਿੰਦਰ ਸਿੰਘ ਚਹਿਲ ਨੇ ਕਿਹਾ ਕਿ ਸੰਸਥਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਢੁੱਕਵੇਂ ਮੌਕੇ ਪ੍ਰਦਾਨ ਕਰਨ ਵਾਸਤੇ ਵਚਨਬੱਧ ਹੈ। ਕਾਲਜ ਦੀ ਸਕੱਤਰ ਨਵਨੀਤ ਕੌਰ ਚਹਿਲ ਨੇ ਕਿਹਾ ਕਿ ਖੇਡ ਗਤੀਵਿਧੀਆਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਵਲੋ ਪ੍ਰਿੰਸ ਇੰਦਰ ਸਿੰਘ ਘੁੰਮਣ, ਐਨ.ਆਰ.ਆਈ. ਜਗਜੀਤ ਸਿੰਘ ਢੀਂਡਸਾ, ਡਾ. ਅਮਰਜੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਢੀਂਡਸਾ, ਕੋਚ ਸੰਦੀਪ, ਸਿਮਰਨ ਸਿੰਘ ਗਰੇਵਾਲ ਅਤੇ ਅਮਨਜੋਤ ਸਿੰਘ ਭਵਾਨੀਗੜ੍ਹ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ। ਸਮਾਗਮ ਦੌਰਾਨ ਕਾਲਜ ਦੇ ਅਧਿਆਪਕਾਂ ਅਤੇ ਪ੍ਰਬੰਧਕਾਂ ਨੇ ਖਿਡਾਰੀਆਂ ਦੀ ਹੌਸਲਾ -ਅਫ਼ਜ਼ਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਿਗਮ ਦੇ 28 ਵਾਰਡਾਂ ਦੀ ਚੋਣ ਪਟਿਆਲਾ ’ਚ ਰਹਿੰਦੇ ਸੂਬਾ ਪੱਧਰੀ ਆਗੂਆਂ ਲਈ ਵੀ ਅਹਿਮ ਅਗਲੀ ਖ਼ਬਰ ਵਿਕਾਸ ਮਿੱਤਲ ਨੇ 69ਵੀਂ ਵਾਰ ਖ਼ੂਨਦਾਨ ਕਰਕੇ ਨੌਜਵਾਨ ਪੀੜ੍ਹੀ ਨੂੰ ਕੀਤਾ ਪ੍ਰੇਰਿਤ
Ad Position 24