09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸ਼੍ਰੋਮਣੀ ਅਕਾਲੀ ਦਲ ਦਾ ਸਰਕਲ ਪ੍ਰਧਾਨ ਤਰਲੋਕ ਸਿੰਘ ਕਈ ਪਰਿਵਾਰਾਂ ਸਮੇਤ ‘ਆਪ’ ਵਿਚ ਸ਼ਾਮਿਲ ਬੀਬੀ ਵਨਿੰਦਰ ਕੌਰ ਲੂੰਬਾ ਦੀ ਪ੍ਰੇਰਨਾ ਨਾਲ ਕੀਤੀ ਸ਼ਮੂਲੀਅਤ

ਪਾਤੜਾਂ, 9 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਹਲਕਾ ਸ਼ੁਤਰਾਣਾਂ ’ਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੀ ਪ੍ਰੇਰਣਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਤਰਲੋਕ ਸਿੰਘ ਨੇ ਕਈ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸ਼ਾਮਿਲ ਹੋਏ ਇਨ੍ਹਾਂ ਆਗੂਆਂ ਅਤੇ ਪਰਿਵਾਰਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਿਸ਼ਤੇਦਾਰ ਕੁਲਵੰਤ ਸਿੰਘ, ਕਰਨ ਸਿੰਘ ਡੀ.

Ad Position 21
No active advertisement
ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਬੀਬੀ ਵਨਿੰਦਰ ਕੌਰ ਲੂੰਬਾ ਤੇ ਹੋਰ ਆਗੂ। ਤਸਵੀਰ : ਜਗਦੀਸ਼ ਸਿੰਘ ਕੰਬੋਜ 10-10-2026
ਪਾਤੜਾਂ, 9 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਹਲਕਾ ਸ਼ੁਤਰਾਣਾਂ ’ਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੀ ਪ੍ਰੇਰਣਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਤਰਲੋਕ ਸਿੰਘ ਨੇ ਕਈ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸ਼ਾਮਿਲ ਹੋਏ ਇਨ੍ਹਾਂ ਆਗੂਆਂ ਅਤੇ ਪਰਿਵਾਰਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਿਸ਼ਤੇਦਾਰ ਕੁਲਵੰਤ ਸਿੰਘ, ਕਰਨ ਸਿੰਘ ਡੀ. ਟੀ. ਓ., ਮਾਰਕਿਟ ਕਮੇਟੀ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਤੇ ਬੂਟਾ ਸਿੰਘ ਡਾਇਰੈਕਟਰ ਪੀ.ਆਰ.ਟੀ.ਸੀ. ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤੇ ਜਾਣ ਯਕੀਨ ਦਿਵਾਇਆ। ‘ਆਪ’ ’ਚ ਸ਼ਾਮਿਲ ਹੋਏ ਤਰਲੋਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਬੀਬੀ ਲੂੰਬਾ ਅਤੇ ਕਰਨ ਸਿੰਘ ਡੀਟੀਓ ਦੀ ਪ੍ਰੇਰਣਾ ਨਾਲ ਅਕਾਲੀ ਦਲ ਦੀ ਅਹੁਦੇਦਾਰੀ ਨੂੰ ਛੱਡ ਕੇ ‘ ਆਪ’ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ‘ਆਪ’ ਆਗੂ ਗੋਬਿੰਦ ਸਿੰਘ ਵਿਰਦੀ ਤੇ ਸਾਬਕਾ ਚੇਅਰਮੈਨ ਤਜਿੰਦਰ ਸਿੰਘ ਤੇਜੀ ਨੇ ਦੱਸਿਆ ਸਿੰਘ ਤਰਲੋਕ ਸਿੰਘ ਨਾਲ ਕਰਨ ਸਿੰਘ ਧਾਲੀਵਾਲ, ਬਲਜੀਤ ਸਿੰਘ ਧਾਲੀਵਾਲ, ਕੁਲਦੀਪ ਸਿੰਘ ਧਾਲੀਵਾਲ, ਮਹੇਸ਼ੀ ਸਿੰਘ, ਨਰੰਗ ਸਿੰਘ, ਗੁਰਦੀਪ ਸਿੰਘ ਧਾਲੀਵਾਲ, ਜਗਦੀਪ ਸ ਿੰਘ ਸੰਧੂ, ਸਤਵੀਰ ਸਿੰਘ, ਅਮਨਦੀਪ ਸਿੰਘ, ਹਰਜਿੰਦਰ ਸਿੰਘ, ਨੰਬਰਦਾਰ ਗੁਰਚਰਨ ਸਿੰਘ, ਪਿਆਰਾ ਸਿੰਘ ਸੰਧੂ, ਗੁਰਪਿਆਰ ਸਿੰਘ ਸੰਧੂ, ਗੁਰਦੇਵ ਸਿੰਘ ਸੰਧੂ, ਸਰਪੰਚ ਦਰਸ਼ਨ ਸਿੰਘ ਧਾਲੀਵਾਲ, ਪੰਚਾਇਤ ਮੈਬਰਾਂ ’ਚ ਅਵਤਾਰ ਸਿੰਘ ਸੰਧੂ, ਪਾਲਾ ਸਿੰਘ ਲੱਖਾ ਸ਼ਰਮਾਂ, ਛੋਟਾ ਸਿੰਘ, ਸਿਮਰਨਜੀਤ ਸਿੰਘ ਤੇ ਦੀਪ ਸਿੰਘ ਸਮੇਤ ਪਰਿਵਾਰ ‘ਆਪ’ ਵਿਚ ਸ਼ਾਮਿਲ ਹੋਏ ਹ ਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਡਕੌਂਦਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਸੰਗਰੂਰ ਧਰਨੇ ਦੀਆਂ ਤਿਆਰੀਆਂ ਮੁਕੰਮਲ
Ad Position 24