11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਰਣਜੋਧ ਸਿੰਘ ਹਡਾਣਾ ਨੇ ਸੌਂਪੇ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਕਿਹਾ -ਅਧਾਰਹੀਣ ਹੋ ਚੁੱਕੀਆਂ ਸਿਆਸੀ ਪਾਰਟੀਆਂ ਸਿਰਫ ਦੂਸ਼ਣਵਾਜੀ ਤੱਕ ਸੀਮਤ

ਭੁੱਨਰਹੇੜੀ, 10 ਅਕਤੂਬਰ (ਧਨਵੰਤ ਸਿੰਘ)-ਹਲਕੇ ਸਨੌਰ ਅੰਦਰ ਪਿੰਡ ਨਿਜ਼ਾਮਪੁਰ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇਆਪ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਲਾਭਪਾਤਰੀਆਂ ਨੂੰ ਕਾਰਡ ਸੌਂਪੇ।

Ad Position 21
No active advertisement
ਹਰਸੀਰਤ ਕੌਰ, ਪਿਤਾ : ਰਵਿੰਦਰ ਸਿੰਘ, ਮਾਤਾ : ਬਲਜੀਤ ਕੌਰ ਵਾਸੀ ਅਭੈਪੁਰ ਨਾਭਾ 11-10-2026
ਭੁੱਨਰਹੇੜੀ, 10 ਅਕਤੂਬਰ (ਧਨਵੰਤ ਸਿੰਘ)-ਹਲਕੇ ਸਨੌਰ ਅੰਦਰ ਪਿੰਡ ਨਿਜ਼ਾਮਪੁਰ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇਆਪ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਲਾਭਪਾਤਰੀਆਂ ਨੂੰ ਕਾਰਡ ਸੌਂਪੇ। ਸਮਾਗਮ ਦੌਰਾਨ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ, ਐੱਸ.ਡੀ.ਐੱਮ. ਹਰਜੋਤ ਕੌਰ, ਨਾਇਬ ਤਹਿਸੀਲਦਾਰ ਅਸ਼ਵਨੀ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਨਾਲ ਸੰਬੰਧਤ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਈ ਪਰਿਵਾਰਾਂ ਕੋਲ ਆਪਣੇ ਘਰਾਂ ਦੀ ਮਾਲਕੀ ਸੰਬੰਧੀ ਲੋੜੀਂਦੇ ਸਰਕਾਰੀ ਦਸਤਾਵੇਜ਼ ਨਾ ਹੋਣ ਕਾਰਨ ਜਾਇਦਾਦ ਨਾਲ ਜੁੜੇ ਮਾਮਲਿਆਂ ਵਿਚ ਮੁਸ਼ਕਲਾਂ ਆਉਂਦੀਆਂ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲਾਭਪਾਤਰੀਆਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਦਸਤਾਵੇਜ਼ੀ ਸਬੂਤ ਪ੍ਰਾਪਤ ਕਰਵਾਏ ਜਾ ਰਹੇ ਹਨ। ਹਡਾਣਾ ਨੇ ਇਸ ਮੌਕੇ ਰੁਵਾਇਤੀ ਪਾਰਟੀਆਂ ਸਿਰਫ ਵੋਟਾਂ ਲੈਣ ਤੱ ਸੀਮਤ ਰਹੀਆਂ। ਜਿਸ ਕਾਰਨ ਲੋਕਾਂ ਦੀਆਂ ਆਮ ਸਮੱਸਿਆ ਹੁਣ ਹੱਲ ਕਰਨੀਆਂ ਪੈ ਰਹੀਆ। ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਵਾਅਦੇ ਪੂਰੇ ਕੀਤੇ ਗਏ ਹਨ। ਇਸੇ ਕਾਰਨ ਦੂਸਰੀਆਂ ਪਾਰਟੀਆਂ ਪਛੜ ਚੁੱਕੀਆਂ, ਹਨ ਸਿਰਫ ਦੂਸ਼ਣਬਾਜੀ ਤੱਕ ਸੀਮਤ ਹਨ। ਇਸ ਮੌਕੇ ਪਿੰਡ ਨਿਜ਼ਾਮਪੁਰ ਦੀ ਪੰਚਾਇਤ ਅਤੇ ਲਾਭਪਾਤਰੀ ਪਰਿਵਾਰਾਂ ਨੇ ਕਾਰਡ ਵੰਡੇ ਜਾਣ ’ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਚੇਅਰਮੈਨ ਜਗਪ੍ਰੀਤ ਰਹਿਲ, ਸਰਪੰਚ ਗੁਰਜੀਤ ਸਿੰਘ, ਲਾਲੀ ਰਹਿਲ ਪੀ ਏ,ਸਰਪੰਚ ਰਾਜਾ ਧੰਜੂ, ਪਾਰਟੀ ਆਗੂ, ਬਲਾਕ ਪ੍ਰਧਾਨ, ਬਲਾਕ ਅਹੁਦੇਦਾਰ ਅਤੇ ਹੋਰ ਸਥਾਨਕ ਵਸਨੀਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ ਇੰਡੀਪੈਂਡੈਂਟ ਸਕੂਲਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ 547 ਮਰੀਜ਼ਾਂ ਨੇ ਇਸ... ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੇਲੇ ਕਰਾਉਣੇ ਜ਼ਰੂਰੀ- ਬਰਿੰਦਰ ਬਿੱਟੂ
Ad Position 24