11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਡੀ.ਟੀ.ਓ. ਕਰਨ ਸਿੰਘ ਨੇ ਪਿੰਡ ਸ਼ੁਤਰਾਣਾ ’ਚ ਦੱਸੇ ਲੋਕਾਂ ਨੂੰ ‘ਮਾਨ ਦੇ ਫਾਇਦੇ’ ਕਿਹਾ ਆਮ ਆਦਮੀ ਪਾਰਟੀ ਨੇ ਸਾਰੀਆਂ ਗਾਰੰਟੀਆਂ ਪੁਰੀਆਂ ਕੀਤੀਆਂ

ਪਾਤੜਾਂ, 10 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨ ਲਈ ਸਰਗਰਮੀਆਂ ਜਿੱਥੇ ਵਿੱਡੀਆਂ ਹੋਈਆਂ ਹਨ ਉੱਥੇ ਹੀ ਉਨ੍ਹਾਂ ਦੇ ਪਤੀ ਕਰਨ ਸਿੰਘ ਡੀ. ਟੀ .

Ad Position 21
No active advertisement
ਲੋਕ ਮਿਲਣੀ ਸਮਾਗਮ ’ਚ ਮੌਜੂਦ ਨੂੰ ਸੰਬੋਧਨ ਕਰਦੇ ਹੋਏ ਡੀਟੀਓ ਕਰਨ ਸਿੰਘ। ਤਸਵੀਰ-ਜਗਦੀਸ਼ ਸਿੰਘ ਕੰਬੋਜ 11-10-2026
ਪਾਤੜਾਂ, 10 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨ ਲਈ ਸਰਗਰਮੀਆਂ ਜਿੱਥੇ ਵਿੱਡੀਆਂ ਹੋਈਆਂ ਹਨ ਉੱਥੇ ਹੀ ਉਨ੍ਹਾਂ ਦੇ ਪਤੀ ਕਰਨ ਸਿੰਘ ਡੀ.ਟੀ . ਓ. ਵਲੋਂ ਵੀ ਉਨ੍ਹਾਂ ਦਾ ਸਾਥ ਦਿੰਦਿਆਂ ਕਈ ਪਿੰਡਾਂ ਵਿੱਚ ਲੋਕ ਮਿਲਣੀ ਤਹਿਤ ਲੋਕਾਂ ਵਿਚ ਜਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੇ ਕੀਤੇ ਗਏ ਕੰਮਾਂ ਬਾਰੇ ‘ਮਾਨ ਦੇ ਫਾਇਦੇ” ਪ੍ਰੋਗਰਾਮ ਤਹਿਤ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ ਇਸ ਤਰ੍ਹਾਂ ਹੀ ਡੀ.ਟੀ.ਓ. ਕਰਨ ਸਿੰਘ ਨੇ ਸ਼ੁਤਰਾਣਾ ਅੱਡਾ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਚਾਇਤ ਦੇ ਸਰਪੰਚ ਜਗਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕੀਤੇ ਗਏ ਸਮਾਗਮ ’ਚ ਮਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਕਿ ਸਰਕਾਰ ਬਣਨ ਸਾਰ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁੱਫਤ ਦੇ ਕੇ ਲੋਕਾਂ ਨਾਲ ਕੀਤੇ ਗਏ ਗਾਰੰਟੀ ਦੇ ਰੂਪ ’ਚ ਵਾਅਦਿਆਂ ਨੂੰ ਪੂਰਾ ਕਰਨ ਦਾ ਕਾਰਜ਼ ਸ਼ੁਰੂ ਕੀਤਾ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਦਸ ਲੱਖ ਦਾ ਰੁਪਏ ਦਾ ਹਰ ਸਾਲ ਮੁੱਫਤ ਇਲਾਜ਼, ਹਰ ਔਰਤ ਨੂੰ ‘ਮਾਵਾਂ ਧੀਆਂ ਸਤਿਕਾਰ” ਯੋਜਨਾ ਤਹਿਤ ਉਨ੍ਹਾਂ ਦੇ ਖਾਤਿਆਂ ਵਿਚ ਰਾਸ਼ੀ ਪਾ ਕੇ ਸਾਰੇ ਵਾਅਦੇ ਪੂਰੇ ਕੀਤੇ ਹਨ।ਉਨ੍ਹਾਂ ਸੀ . ਬੀ.ਆਈ ਵੱਲੋਂ ਕੀਤੀ ਗਈ ਜਾ ਰਹੀ ਛਾਪੇਮਾਰੀ ਤੇ ਟਿੱਪਣੀ ਕਰਦਿਆਂ ਕਿਹਾ ਕਿ ਜਿਨ੍ਹਾਂ ਸੂਬਿਆਂ ਵਿਚ ਭਾਜਪਾ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਹਨ ਉਨ੍ਹਾਂ ਨੂੰ ਸੀ.ਬੀ.ਆਈ. ਅਤੇ ਈਡੀ ਦੀ ਦਹਿਸ਼ਤ ਪਾਈ ਜਾ ਰਹੀ ਹੈ ਪਰ ਪੰਜਾਬ ਦੇ ਲੋਕਾਂ ਨੂੰ ਦਬਾਇਆ ਨਹੀ ਜਾ ਸਕਦਾ ਅਤੇ ਨਾ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੋਈ ਡਰਾ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਪੀ.ਆਰ.ਟੀ.ਸੀ. ਬੂਟਾ ਸਿੰਘ ਵਿਰਕ, ਦਲਬੀਰ ਸਿੰਘ ਮੈਂਬਰ ਜਿਲ੍ਹਾ ਪ੍ਰੀਸ਼ਦ ਪਟਿਆਲਾ, ਸੀਨੀਅਰ ਆਪ ਆਗੂ ਪਰਮਿੰਦਰ ਸਿੰਘ ਘੱਗਾ, ਵਰੁਣ ਕੁਮਾਰ ਬਾਂਸਲ, ਪਰਵਿੰਦਰ ਸਿੰਘ ਨਿਆਲ, ਹਰਪਾਲ ਸਿੰਘ ਸਰਪੰਚ ਗੋਬਿੰਦਪੁਰਾ ਪੈਂਦ, ਪ੍ਰੇਮ ਸਿੰਘ ਸਰਪੰਚ ਕੂੰਆਡੇਰੀ, ਬਲਵੰਤ ਸਿੰਘ ਮੌਲਵੀਵਾਲਾ, ਸਰਪੰਚ ਚਰਨਜੀਤ ਸਿੰਘ, ਸਲਵਿੰਦਰ ਸਿੰਘ ਗਿੱਲ, ਡਾ. ਵਿਕਰਮ ਸਿੰਘ ਸ਼ੁਤਰਾਣਾ, ਸੁਖਵਿੰਦਰ ਸਿੰਘ ਝੱਬਰ, ਸਾਬਕਾ ਸਰਪੰਚ ਦਰਯੋਧਨ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸਕੂਲ ਭੱਲੜੀ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਮੇਲੇ ਕਰਾਉਣੇ ਜ਼ਰੂਰੀ- ਬਰਿੰਦਰ ਬਿੱਟੂ
Ad Position 24