10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਗੁਰੂ ਨਾਨਕ ਨਿਰਮਲ ਵਿਰੱਕਤ ਕੁਟੀਆ ਵਿਖੇ ਸਾਲਾਨਾ ਬਰਸੀ ਸਮਾਗਮ 12 ਅਕਤੂਬਰ ਨੂੰ ਮਹਾਂਪੁਰਸ਼ ਕਥਾ-

ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰੂ ਨਾਨਕ ਨਿਰਮਲ ਵਿਰੱਕਤ ਕੁਟੀਆ, ਆਦਰਸ਼ ਨਗਰ, ਰੂਪਨਗਰ ਵਿਖੇ ਸ੍ਰੀਮਾਨ 108 ਸੰਤ ਸੁਆਮੀ ਰਾਮ ਸਿੰਘ ਬੇਦੀ ਦੀ ਯਾਦ ਵਿਚ ਸਾਲਾਨਾ ਬਰਸੀ ਸਮਾਗਮ 12 ਅਕਤੂਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਟੀਆ ਦੇ ਮੁੱਖ ਸੇਵਾਦਾਰ ਮਹੰਤ ਜਗਤਾਰ ਸਿੰਘ ਮਾਨ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 11-10-2026
ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰੂ ਨਾਨਕ ਨਿਰਮਲ ਵਿਰੱਕਤ ਕੁਟੀਆ, ਆਦਰਸ਼ ਨਗਰ, ਰੂਪਨਗਰ ਵਿਖੇ ਸ੍ਰੀਮਾਨ 108 ਸੰਤ ਸੁਆਮੀ ਰਾਮ ਸਿੰਘ ਬੇਦੀ ਦੀ ਯਾਦ ਵਿਚ ਸਾਲਾਨਾ ਬਰਸੀ ਸਮਾਗਮ 12 ਅਕਤੂਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਟੀਆ ਦੇ ਮੁੱਖ ਸੇਵਾਦਾਰ ਮਹੰਤ ਜਗਤਾਰ ਸਿੰਘ ਮਾਨ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿੱਥੇ ਮਹਾਂਪੁਰਸ਼ ਕਥਾ-ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾਵਾ ਕਵੀਸ਼ਰੀ ਅਤੇ ਢਾਡੀ ਜਥਿਆਂ ਵਲੋਂ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ੍ਰੀ ਪੰਚਾਇਤੀ ਅਖਾੜਾ ਨਿਰਮਲ ਸੰਪ੍ਰਦਾਇ ਅਤੇ ਖਟ ਦਰਸ਼ਨ ਸਾਧੂ ਸਮਾਜ ਦੇ ਮਹਾਂਪੁਰਸ਼ ਵੀ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਅਲਾਇੰਸ ਕਲੱਬ ਵਲੋਂ ਵੱਖ-ਵੱਖ ਬਿਮਾਰੀਆਂ ਸੰਬੰਧੀ ਮੁਫ਼ਤ ਜਾਂਚ ਕੈਂਪ ਅੱਜ
Ad Position 24