10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਮਿਲੇਗੀ ਨਵੀਂ ਦਿਸ਼ਾ- ਸੰਜੀਵ ਸ਼ਰਮਾ ਕਾਲੂ

ਪਟਿਆਲਾ, 10 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਸੰਜੀਵ ਸ਼ਰਮਾ ਕਾਲੂ ਨੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪੰਜਾਬ ਕਾਂਗਰਸ ਦੀ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਅਤੇ ਸੰਗਠਨ ਨੂੰ ਸਰਗਰਮ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਦਿੰਦੇ ਹੋਏ ਸੰਜੀਵ ਸ਼ਰਮਾ ਕਾਲੂ। ਅਜੀਤ ਤਸਵੀਰ 11-10-2026
ਪਟਿਆਲਾ, 10 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਸੰਜੀਵ ਸ਼ਰਮਾ ਕਾਲੂ ਨੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪੰਜਾਬ ਕਾਂਗਰਸ ਦੀ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਅਤੇ ਸੰਗਠਨ ਨੂੰ ਸਰਗਰਮ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਪਰਗਟ ਸਿੰਘ ਇਕ ਤਜਰਬੇਕਾਰ ਸਿਆਸੀ ਆਗੂ ਹੋਣ ਦੇ ਨਾਲ-ਨਾਲ ਭਾਰਤੀ ਹਾਕੀ ਦੇ ਨਾਮਵਰ ਖਿਡਾਰੀ ਤੇ ਸਾਬਕਾ ਕਪਤਾਨ ਰਹੇ ਹਨ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਕਰਕੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਵੀ ਪਰਗਟ ਸਿੰਘ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਇਕ “ਨੈਸ਼ਨਲ ਆਈਕਨ” ਦੱਸਿਆ ਹੈ ਤੇ ਉਨ੍ਹਾਂ ਦੀ ਖੇਡਾਂ ਨਾਲ ਜੁੜੀ ਪਛਾਣ ਅਤੇ ਤਜਰਬੇ ਨੂੰ ਉਜਾਗਰ ਕੀਤਾ ਹੈ। ਸਚਿਨ ਪਾਇਲਟ ਨੇ ਇਹ ਵੀ ਕਿਹਾ ਹੈ ਕਿ ਕਾਂਗਰਸ ਦੀ ਰਵਾਇਤ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਰਹੀ ਹੈ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਉਹ ਹਲਕਾ ਪਟਿਆਲਾ ਦਿਹਾਤੀ ਵਿਚ ਕਾਂਗਰਸ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ ਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾਵੇਗਾ। ਉਨ੍ਹਾਂ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਮੁੜ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਕਾਂਗਰਸ ਦੀ ਨਵੀਂ ਟੀਮ ਵਰਕਰਾਂ ਦੀ ਮਿਹਨਤ, ਆਗੂਆਂ ਦੀ ਇਕਜੁੱਟਤਾ ਅਤੇ ਪਰਗਟ ਸਿੰਘ ਦੀ ਅਗਵਾਈ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਅੱਗੇ ਵਧੇਗੀ।
Ad Position 22
No active advertisement
ਪਿਛਲੀ ਖ਼ਬਰ ‘ਮੇਰਾ ਘਰ ਮੇਰੇ ਨਾਮ’ ਯੋਜਨਾ ਨਾਲ ਲੱਖਾਂ ਹੀ ਪਰਿਵਾਰਾਂ ਨੂੰ ਵੱਡਾ ਫਾਇਦਾ ਮਿਲੇਗਾ- ਜੱਸੀ ਸੋਹੀਆਂ ਵਾਲਾ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24