10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਨੌਰ ਅਨਾਜ ਮੰਡੀ ਦਾ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਦੌਰਾ

ਸਨੌਰ, 10 ਅਕਤੂਬਰ (ਸੋਖਲ)-ਸਨੌਰ ਦੀ ਅਨਾਜ ਮੰਡੀ ਵਿਚ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਆਪਣੇ ਸਾਥੀਆਂ ਸਮੇਤ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਮੰਡੀ ਦੇ ਪ੍ਰਬੰਧਾਂ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਸਨੌਰ ਅਨਾਜ ਮੰਡੀ ’ਚ ਦੌਰਾ ਕਰਨ ਤੋਂ ਬਾਅਦ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਆਪਣੇ ਸਾਥੀਆਂ ਸਮੇਤ। ਅਜੀਤ ਤਸਵੀਰ 11-10-2026
ਸਨੌਰ, 10 ਅਕਤੂਬਰ (ਸੋਖਲ)-ਸਨੌਰ ਦੀ ਅਨਾਜ ਮੰਡੀ ਵਿਚ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਆਪਣੇ ਸਾਥੀਆਂ ਸਮੇਤ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਮੰਡੀ ਦੇ ਪ੍ਰਬੰਧਾਂ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਉਠਾਉਂਦਿਆਂ ਚੰਦੂਮਾਜਰਾ ਨੇ ਕਿਹਾ ਕਿ ਸਨੌਰ ਦੀ ਅਨਾਜ ਮੰਡੀ ਵਿਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਟੁੱਟੀ ਹੋਈ ਸੜਕ ਕਾਰਨ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਝੋਨੇ ਦੇ ਸੀਜ਼ਨ ਵਿਚ ਜਦੋਂ ਕਿਸਾਨ ਆਪਣੀ ਫ਼ਸਲ ਮੰਡੀ ਵਿਚ ਲੈ ਕੇ ਪਹੁੰਚਦੇ ਹਨ ਤਾਂ ਖ਼ਰਾਬ ਸੜਕ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਪਣੀ ਫ਼ਸਲ ਦੀ ਪੈਦਾਵਾਰ ਲਈ ਸਖ਼ਤ ਮਿਹਨਤ ਕਰਦੇ ਹਨ ਅਤੇ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਮੰਡੀ ਤੱਕ ਪਹੁੰਚਦੇ ਹਨ। ਅਜਿਹੇ ਵਿਚ ਮੰਡੀ ਤੱਕ ਆਉਣ ਵਾਲੀ ਸੜਕ ਦੀ ਮਾੜੀ ਹਾਲਤ ਕਾਰਨ ਉਨ੍ਹਾਂ ਨੂੰ ਹੋਰ ਪਰੇਸ਼ਾਨੀ ਝੱਲਣੀ ਪਵੇ, ਇਹ ਚਿੰਤਾ ਦਾ ਵਿਸ਼ਾ ਹੈ। ਮੰਡੀ ਦੇ ਦੌਰੇ ਦੌਰਾਨ ਸਾਬਕਾ ਵਿਧਾਇਕ ਨੇ ਆੜ੍ਹਤੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਮੰਡੀ ਵਿਚ ਚੱਲ ਰਹੇ ਕੰਮਕਾਜ ਸੰਬੰਧੀ ਜਾਣਕਾਰੀ ਲਈ। ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਮੰਡੀ ਦੇ ਬੁਨਿਆਦੀ ਢਾਂਚੇ ਨਾਲ ਜੁੜੇ ਮੁੱਦੇ ਉਠਾਏ। ਹੁਣ ਦੇਖਣਾ ਹੋਵੇਗਾ ਕਿ ਸਨੌਰ ਦੀ ਅਨਾਜ ਮੰਡੀ ਵਿਚ ਕਿਸਾਨਾਂ ਨੂੰ ਆ ਰਹੀ ਇਸ ਸਮੱਸਿਆ ਦੇ ਹੱਲ ਲਈ ਸੰਬੰਧਿਤ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਕੀ ਕਦਮ ਚੁੱਕੇ ਜਾਂਦੇ ਹਨ, ਤਾਂ ਜੋ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਰਾਹਤ ਮਿਲ ਸਕੇ। ਇਸ ਮੌਕੇ ਨਰੇਸ਼ ਗੋਇਲ, ਭਾਰਤ ਗੋਇਲ, ਓਮ ਪ੍ਰਕਾਸ਼ ਮਹਿਤਾ, ਸਤ ਪ੍ਰਕਾਸ਼ ਗੋਇਲ , ਰਮੇਸ਼ ਕੁਮਾਰ ਮਹਿਤਾ, ਸਚਿਨ ਤਾਇਲ, ਵਿਜੇ ਗੋਇਲ, ਹਰਜਿੰਦਰ ਹਰੀਕਾ, ਪ੍ਰਗਟ ਸਿੰਘ ਬੋਲੜ, ਪ੍ਰੀਤਮ ਸਿੰਘ ਐਮ.ਸੀ., ਸੁਰਿੰਦਰ ਛਿੰਦਾ, ਸ਼ਿੰਦਾ ਆੜਤੀ, ਨਿਰੰਜਨ ਸਿੰਘ ਸਾਬਕਾ ਪ੍ਰਧਾਨ, ਰਾਜ ਕੁਮਾਰ , ਹਰੀਸ਼ ਗਰਗ ਗੁੱਲੂ, ਹੇਮੰਤ ਗੋਇਲ, ਜਸਵੀਰ ਸਿੰਘ ਲਲਿਣਾ, ਸਰਕਲ ਪ੍ਰਧਾਨ ਅਮਰਜੀਤ ਸਿੰਘ ਭਾਂਖਰ, ਕਰਨੈਲ ਪੂਨੀਆਂ, ਲਖਬੀਰ ਸਿੰਘ ਅਸਰਪੁਰ, ਲਖਬੀਰ ਸਿੰਘ ਕਰਨਪੁਰ, ਧਰਮਪਾਲ ਗਨੌਰ, ਕਸ਼ਮੀਰ ਸਿੰਘ ਫਤਿਹਪੁਰ ਰਾਜਪੂਤਾਂ, ਅੰਕੁਰ ਸਿੰਗਲਾ, ਕ੍ਰਿਸ਼ਨ ਸਿੰਘ ਥਿੰਦ, ਇਕਬਾਲ ਸਿੰਘ ਜੋਸਨ, ਹਾਰਦਿਕ ਗੋਇਲ , ਗੁਰਮੁੱਖ ਸਿੰਘ ਸੁਹਾਗਹੇੜੀ, ਗੁਰਚਰਨ ਸਿੰਘ ਕੌਲੀ,ਸੁਰਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਸਤਪਾਲ ਸਿੰਘ, ਦਰਸ਼ਨ ਸਿੰਘ,ਕਰਨੈਲ ਸਿੰਘ ਲਾਡੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਾਭਾ ਪੁਲਿਸ ਨੇ ਐਸ.ਪੀ.ਡੀ. ਰਜੇਸ਼ ਛਿੱਬੜ ਦੀ ਅਗਵਾਈ ਹੇਠ ਨਸ਼ਿਆਂ ਦੇ ਖ਼ਿਲਾਫ਼ ਕਈ ਥਾਵਾਂ ’ਤੇ ਕੀਤੀ ਰੇਡ ਅਗਲੀ ਖ਼ਬਰ ਯੰਗ ਪ੍ਰੋਗਰੈਸਿਵ ਸਿੱਖ ਫੋਰਮ ਵਲੋਂ ਗੁਰੂ ਗੋਬਿੰਦ ਸਿੰਘ ਪਰਿਵਾਰ ਅਨਾਥ ਆਸ਼ਰਮ ’ਚ ਸੇਵਾ ਪਹਿਲਕਦਮੀ ਨਾਲ ਵਿਦਿਆਰਥੀ ਵਿੰਗ...
Ad Position 24