10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨਾਭਾ ਪੁਲਿਸ ਨੇ ਐਸ.ਪੀ.ਡੀ. ਰਜੇਸ਼ ਛਿੱਬੜ ਦੀ ਅਗਵਾਈ ਹੇਠ ਨਸ਼ਿਆਂ ਦੇ ਖ਼ਿਲਾਫ਼ ਕਈ ਥਾਵਾਂ ’ਤੇ ਕੀਤੀ ਰੇਡ

ਨਾਭਾ, 10 ਅਕਤੂਬਰ (ਵਰਿੰਦਰ ਵਰਮਾ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਾਭਾ ਪੁਲਿਸ ਵਲੋਂ ਅੱਜ ਨਸ਼ਿਆਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਕਾਸੋ ਆਪਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਦੀਆਂ ਵੱਖ - ਵੱਖ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਅਤੇ ਇਲਾਕਿਆਂ ਵਿੱਚ ਘੁੰਮ ਰਹੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 11-10-2026
ਨਾਭਾ, 10 ਅਕਤੂਬਰ (ਵਰਿੰਦਰ ਵਰਮਾ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਾਭਾ ਪੁਲਿਸ ਵਲੋਂ ਅੱਜ ਨਸ਼ਿਆਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਕਾਸੋ ਆਪਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਦੀਆਂ ਵੱਖ - ਵੱਖ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਅਤੇ ਇਲਾਕਿਆਂ ਵਿੱਚ ਘੁੰਮ ਰਹੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ। ਇਸ ਮੌਕੇ ਐਸ.ਪੀ. (ਡੀ) ਰਾਜੇਸ਼ ਛਿੱਬੜ ਅਤੇ ਡੀ.ਐਸ.ਪੀ. ਨਾਭਾ ਗੁਰਿੰਦਰ ਸਿੰਘ ਬੱਲ ਨਹੀਂ ਦੱਸਿਆ ਕਿ ਡੀਜੀਪੀ ਪੰਜਾਬ ਅਤੇ ਐਸਐਸਪੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਰੇਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕੀ ਚਲਾਏ ਗਏ ਇਸ ਆਪਰੇਸ਼ਨ ਦੌਰਾਨ ਪਿੰਡ ਕਕਰਾਲਾ ਅਤੇ ਸਾਧੋਹੇੜੀ ਤੋਂ ਇਲਾਵਾ ਬਾਜ਼ੀਗਰ ਬਸਤੀ ਵਿਖੇ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਿਸ ਵਲੋਂ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਪੁਲਿਸ ਟੀਮਾਂ ਨੇ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਰਹੇ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਅਨੁਸਾਰ, ਨਸ਼ਿਆਂ ਦੀ ਰੋਕਥਾਮ ਲਈ ਸਿਰਫ਼ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਥਾਵਾਂ ਦੀ ਪਛਾਣ ਕਰਨਾ ਵੀ ਜ਼ਰੂਰੀ ਹੈ, ਜਿੱਥੇ ਨਸ਼ੇ ਦਾ ਸੇਵਨ ਕੀਤਾ ਜਾਂਦਾ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮੇਂ-ਸਮੇਂ ’ਤੇ ਕਾਸੋ ਆਪਰੇਸ਼ਨ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੀ ਸਖ਼ਤੀ ਕਾਰਨ ਨਸ਼ਾ ਤਸਕਰੀ ਵਿੱਚ ਸ਼ਾਮਲ ਰਹੇ ਕਈ ਪਰਿਵਾਰ ਆਪਣੇ ਘਰ ਬੰਦ ਕਰਕੇ ਇਲਾਕੇ ਵਿਚੋਂ ਚਲੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਥਾਣਾ ਕੋਤਵਾਲੀ ਮੁਖੀ ਗੁਰਪਿੰਦਰ ਸਿੰਘ ਅਤੇ ਸਦਰ ਥਾਣਾ ਮੁਖੀ ਜਸਪ੍ਰੀਤ ਸਿੰਘ ਕਾਹਲੋ ਨੇ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ, ਨਹੀਂ ਤਾਂ ਪੁਲਿਸ ਵਲੋਂ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਵਿਕਰੀ ਜਾਂ ਵਰਤੋਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਯਤਨ ਕੀਤੇ ਜਾ ਸਕਣ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਦੇ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਖਹਿਰਾ ਵਲੋਂ ਵਕੀਲ ਭਾਈਚਾਰੇ ਖ਼ਿਲਾਫ਼ ਕੀਤੀ ਟਿੱਪਣੀ ਨਿੰਦਣਯੋਗ : ਐਡਵੋਕੇਟ ਮੂੰਗੋ ਅਗਲੀ ਖ਼ਬਰ ਸਨੌਰ ਅਨਾਜ ਮੰਡੀ ਦਾ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਦੌਰਾ
Ad Position 24