ਵਿਧਾਇਕ ਖਹਿਰਾ ਵਲੋਂ ਵਕੀਲ ਭਾਈਚਾਰੇ ਖ਼ਿਲਾਫ਼ ਕੀਤੀ ਟਿੱਪਣੀ ਨਿੰਦਣਯੋਗ : ਐਡਵੋਕੇਟ ਮੂੰਗੋ
ਨਾਭਾ, 10 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਬੀਤੇ ਦਿਨੀਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਵਕੀਲ ਭਾਈਚਾਰੇ ਖ਼ਿਲਾਫ਼ ਕੀਤੀ ਗਈ ਇਤਰਾਜਯੋਗ ਟਿੱਪਣੀ (ਭਾੜੇ ਦੇ ਟੱਟੂ) ਕਹਿਣ ਨੂੰ ਲੈ ਕੇ ਪੰਜਾਬ ਭਰ ਦੇ ਵਕੀਲ ਭਾਈਚਾਰੇ ਵਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਇਸੇ ਤਹਿਤ ਨਾਭਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੂੰਗੋ ਤੇ ਸਮੂਹ ਵਕੀਲ ਭਾਈਚਾਰੇ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਵਕੀਲ ਭਾਈਚਾਰੇ ਦੇ ਖ਼ਿਲਾਫ਼ ਕੀਤੀ ਗਈ ਇਤਰਾਜਯੋਗ ਟਿੱਪਣੀ ਦੀ ਸਖਤ ਸ਼ਬਦਾਂ ਵਿਚ ਨਿੰਦਿਆਂ ਕੀਤੀ ਗਈ।
ਨਾਭਾ, 10 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਬੀਤੇ ਦਿਨੀਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਵਕੀਲ ਭਾਈਚਾਰੇ ਖ਼ਿਲਾਫ਼ ਕੀਤੀ ਗਈ ਇਤਰਾਜਯੋਗ ਟਿੱਪਣੀ (ਭਾੜੇ ਦੇ ਟੱਟੂ) ਕਹਿਣ ਨੂੰ ਲੈ ਕੇ ਪੰਜਾਬ ਭਰ ਦੇ ਵਕੀਲ ਭਾਈਚਾਰੇ ਵਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਹੈ। ਇਸੇ ਤਹਿਤ ਨਾਭਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੂੰਗੋ ਤੇ ਸਮੂਹ ਵਕੀਲ ਭਾਈਚਾਰੇ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਵਕੀਲ ਭਾਈਚਾਰੇ ਦੇ ਖ਼ਿਲਾਫ਼ ਕੀਤੀ ਗਈ ਇਤਰਾਜਯੋਗ ਟਿੱਪਣੀ ਦੀ ਸਖਤ ਸ਼ਬਦਾਂ ਵਿਚ ਨਿੰਦਿਆਂ ਕੀਤੀ ਗਈ। ਪ੍ਰਧਾਨ ਐਡਵੋਕੇਟ ਗਿਆਨ ਸਿੰਘ ਮੂੰਗੋ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਵੀ ਕੇਸ ਵੀ ਚੱਲਦੇ ਹਨ, ਉਨ੍ਹਾਂ ਨੂੰ ਵੀ ਵਕੀਲ ਭਾਈਚਾਰੇ ਦੀ ਲੋੜ ਪੈਂਦੀ ਹੈ । ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਵਕੀਲ ਭਾਈਚਾਰੇ ਦੇ ਪ੍ਰਤੀ ਇਸ ਤਰ੍ਹਾਂ ਦੀ ਇਤਰਾਜ਼ਯੋਗ ਟਿੱਪਣੀ ਨਹੀਂ ਕਰਨੀ ਚਾਹੀਦੀ ਸੀ। ਇਸ ਮੌਕੇ ਉਨ੍ਹਾਂ ਨਾਲ ਸਰਬਜੀਤ ਸਿੰਘ ਕਕਰਾਲਾ ਮੀਤ ਪ੍ਰਧਾਨ, ਰਿੰਪਲ ਸੁਖੀਜਾ ਮੀਤ ਪ੍ਰਧਾਨ, ਅਤੁੱਲ ਬਾਂਸਲ ਕੈਸ਼ੀਅਰ, ਅਸ਼ਵਨੀ ਕੁਮਾਰ ਸੋਨੂੰ ਲਾਇਬ੍ਰੇਰੀਅਨ, ਸਤਨਾਮ ਦਾਸ ਆਡੀਟਰ, ਰਜਿੰਦਰ ਸਿੰਘ ਜੱਸੜ, ਬਲਜਿੰਦਰ ਸਿੰਘ ਵਿਰਕ, ਸੁਖਦੀਪ ਸਿੰਘ ਔਲਖ, ਬਲਵਿੰਦਰ ਸਿੰਘ ਆਦਿ ਵਕੀਲ ਭਾਈਚਾਰਾ ਮੌਜੂਦ ਸੀ।