12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਨੌਜਵਾਨਾਂ ਨੂੰ ਜ਼ਿੰਮੇਵਾਰੀ ਦੇਣ ’ਚ ‘ਆਪ’ ਦਾ ਕੋਈ ਸਾਨੀ ਨਹੀਂ- ਤੇਜਿੰਦਰ ਮਹਿਤਾ

ਪਟਿਆਲਾ, 11 ਅਕਤੂਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਵਲੋਂ ਸਰਕਟ ਹਾਊਸ ਵਿਖੇ ਸਮਾਗਮ ਮੌਕੇ ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ, ਮੇਅਰ ਕੁੰਦਨ ਗੋਗੀਆ ਅਤੇ ਜ਼ਿਲ੍ਹਾ ਖ਼ਜ਼ਾਨਚੀ ਮੁਖਤਿਆਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ।

Ad Position 21
No active advertisement
ਪਟਿਆਲਾ ਦੇ ਸਰਕਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਹੋਰ। ਅਜੀਤ ਤਸਵੀਰ 12-10-2026
ਪਟਿਆਲਾ, 11 ਅਕਤੂਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਵਲੋਂ ਸਰਕਟ ਹਾਊਸ ਵਿਖੇ ਸਮਾਗਮ ਮੌਕੇ ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ, ਮੇਅਰ ਕੁੰਦਨ ਗੋਗੀਆ ਅਤੇ ਜ਼ਿਲ੍ਹਾ ਖ਼ਜ਼ਾਨਚੀ ਮੁਖਤਿਆਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਮਾਗਮ ਦੌਰਾਨ ਮਹਿਤਾ ਨੇ ਨਵਲਦੀਪ ਸਿੰਘ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਪਗੜੀ ਪਹਿਣਾਈ ਅਤੇ ਤਲਵਾਰ ਭੇਂਟ ਕੀਤੀ। ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਨੌਜਵਾਨਾਂ ਨੂੰ ਜ਼ਿੰਮੇਵਾਰੀਆਂ ਦੇਣ ਅਤੇ ਉਨ੍ਹਾਂ ਦੀ ਯੋਗਤਾ ਨੂੰ ਪਛਾਣ ਕੇ ਅੱਗੇ ਵਧਾਉਣ ਵਿਚ ਆਮ ਆਦਮੀ ਪਾਰਟੀ ਦਾ ਕੋਈ ਸਾਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਨਵਲਦੀਪ ਸਿੰਘ ਪੰਜਾਬ ਦੇ ਸਿਰਕੱਢ ਯੂਥ ਆਗੂ ਹਨ ਅਤੇ ਹੁਣ ਬਤੌਰ ਜ਼ਿਲ੍ਹਾ ਪ੍ਰਧਾਨ ਪਾਰਟੀ ਦੀ ਅਗਵਾਈ ਕਰਦੇ ਹੋਏ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਨਵਲਦੀਪ ਸਿੰਘ ਨੇ ਤੇਜਿੰਦਰ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੇਅਰਮੈਨ ਮਹਿਤਾ ਦਾ ਸਿਆਸੀ ਤਜਰਬਾ ਅਤੇ ਪਾਰਟੀ ਪ੍ਰਤੀ ਸਮਰਪਣ ਉਨ੍ਹਾਂ ਲਈ ਮਾਰਗਦਰਸ਼ਨ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਦਾ ਯਤਨਸ਼ੀਲ ਰਹਿਣਗੇ। ਉਨ੍ਹਾਂ ਸਨਮਾਨ ਸਮਾਗਮ ਲਈ ਤੇਜਿੰਦਰ ਮਹਿਤਾ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਪ੍ਰਗਟ ਕੀਤਾ। ਸਮਾਗਮ ਵਿਚ ਅਗਰਵਾਲ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਤ੍ਰਿਲੋਕ ਜੈਨ, ਵੈਰਾਗੀ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਜਗਦੀਸ਼ ਸਿੰਘ ਬਾਵਾ, ਸੀਨੀਅਰ ਆਗੂ ਸੁਰਜਨ ਸਿੰਘ, ਗੁਲਜ਼ਾਰ ਪਟਿਆਲਵੀ, ਪੁਲਸ ਪੈਂਸ਼ਨਰਜ਼ ਐਸੋਸੀਏਸ਼ਨ ਦੇ ਭੁਪਿੰਦਰ ਸਿੰਘ ਵੜੈਚ, ਜ਼ਿਲ੍ਹਾ ਯੂਥ ਪ੍ਰਧਾਨ ਅਮਰ ਸੰਘੇੜਾ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਰਾਓ, ਐਮ.ਸੀ. ਦਵਿੰਦਰ ਸਿੰਘ ਗੋਲਡੀ, ਕੁਲਵੰਤ ਸਿੰਘ ਲਾਲਕਾ, ਮਨਦੀਪ ਸਿੰਘ ਵਿਰਦੀ, ਬਲਾਕ ਪ੍ਰਧਾਨ ਅਮਨ ਬੰਸਲ, ਕ੍ਰਿਸ਼ਨ ਕੁਮਾਰ, ਅਮਨ ਜੌਲੀ, ਬਹਾਵਲਪੁਰ ਵਿਰਾਸਤ ਮੰਚ ਦੇ ਸੰਯੋਜਕ ਐਸ.ਕੇ. ਤਨੇਜਾ, ਰਾਜੀਵ ਰਾਓ, ਜ਼ਿਲ੍ਹਾ ਮੀਡੀਆ ਸਕੱਤਰ ਗੱਜਣ ਸਿੰਘ, ਮਨਜੀਤ ਢਿੱਲੋਂ , ਹਿੰਦੂ ਆਗੂ ਰਵਿੰਦਰ ਸਿੰਗਲਾ, ਸੋਨਮ ਬੰਸਲ, ਟਰੇਡ ਕਮਿਸ਼ਨ ਦੇ ਹਲਕਾ ਚੇਅਰਮੈਨ ਪੁਨੀਤ ਬੁੱਧੀਰਾਜਾ, ਮੈਂਬਰ ਨਿਰਮਲ ਝਨੇੜੀ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮੀਤ ਟਕੇਜਾ, ਰਜਤ ਗੋਇਲ, ਲੈਬੋਰੇਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਅੰਕੁਰ ਗੁਪਤਾ, ਗਗਨ ਪਾਂਧੀ, ਦਿਵੇਸ਼ ਗੋਇਲ ਸਮੇਤ ਹੋਰ ਪਤਵੰਤੇ, ਪਾਰਟੀ ਵਰਕਰ ਅਤੇ ਮਹਿਤਾ ਦੇ ਸਮਰਥਕ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਹਰਿਆਣਾਂ ਦੇ ਵਪਾਰੀਆਂ ਵਾਂਗ ਦਿਆਂਗੇ ਸਹੂਲਤਾਂ-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਗਲੀ ਖ਼ਬਰ ਆਜ਼ਾਦੀ ਘੁਲਾਟੀਏ ਚੈਨ ਸਿੰਘ ਦੇ ਪੁੱਤਰ ਬਲਕਾਰ ਸਿੰਘ ਸਰੋਆਂ ਦਾ ਦਿਹਾਂਤ ਕਰੀਬ ਇਕ ਸਾਲ ਤੋਂ ਬਿਮਾਰ ਸਨ
Ad Position 24