12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਬਲਬੇੜ੍ਹਾ ਪੁਲਿਸ ਚੌਕੀ ’ਚ ਹਰਿਆਣਾ ਤੋਂ ਆ ਰਹੀਆਂ ਝੋਨੇ ਦੀਆਂ ਟਰਾਲੀਆਂ ਛੱਡਣ ਨੂੰ ਲੈ ਕੇ ਵਿਵਾਦ

ਡਕਾਲਾ, 11 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)-ਥਾਣਾ ਸਦਰ ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ ਬਲਬੇੜ੍ਹਾ ਵਿਖੇ ਹਰਿਆਣਾ ਤੋਂ ਝੋਨੇ ਦੀਆਂ ਟਰਾਲੀਆਂ ਆਉਣ ਅਤੇ ਉਨ੍ਹਾਂ ਨੂੰ ਫੜਨ ਤੋਂ ਬਾਅਦ ਕਥਿਤ ਤੌਰ ’ਤੇ ਛੱਡੇ ਜਾਣ ਦਾ ਮਾਮਲਾ ਹੁਣ ਵਿਵਾਦਾਂ ਵਿਚ ਘਿਰ ਗਿਆ ਹੈ। ਇਸ ਮਾਮਲੇ ’ਚ ਪੁਲਿਸ ਨੇ ਹਰਿਆਣਾ ਦੇ ਇਕ ਟਰਾਲੀ ਮਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 12-10-2026
ਡਕਾਲਾ, 11 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)-ਥਾਣਾ ਸਦਰ ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ ਬਲਬੇੜ੍ਹਾ ਵਿਖੇ ਹਰਿਆਣਾ ਤੋਂ ਝੋਨੇ ਦੀਆਂ ਟਰਾਲੀਆਂ ਆਉਣ ਅਤੇ ਉਨ੍ਹਾਂ ਨੂੰ ਫੜਨ ਤੋਂ ਬਾਅਦ ਕਥਿਤ ਤੌਰ ’ਤੇ ਛੱਡੇ ਜਾਣ ਦਾ ਮਾਮਲਾ ਹੁਣ ਵਿਵਾਦਾਂ ਵਿਚ ਘਿਰ ਗਿਆ ਹੈ। ਇਸ ਮਾਮਲੇ ’ਚ ਪੁਲਿਸ ਨੇ ਹਰਿਆਣਾ ਦੇ ਇਕ ਟਰਾਲੀ ਮਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਰਕੀਟ ਕਮੇਟੀ ਡਕਾਲਾ ਦੇ ਚੇਅਰਮੈਨ ਹਨੀ ਮਹਾਲਾ ਨੂੰ ਸੂਚਨਾ ਮਿਲੀ ਸੀ ਕਿ ਹਰਿਆਣਾ ਤੋਂ ਝੋਨੇ ਨਾਲ ਭਰੀਆਂ ਟਰਾਲੀਆਂ ਬਲਬੇੜ੍ਹਾ ਅਨਾਜ ਮੰਡੀ ਵਿਚ ਲਿਆਂਦੀਆਂ ਜਾ ਰਹੀਆਂ ਹਨ, ਜੋ ਕਿ ਨਿਯਮਾਂ ਦੇ ਵਿਰੁੱਧ ਹੈ। ਇਸ ਸੂਚਨਾ ਦੇ ਆਧਾਰ ’ ਤੇ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਦੋ ਟਰਾਲੀਆਂ ਨੂੰ ਕਾਬੂ ਕੀਤਾ ਅਤੇ ਅਗਲੀ ਬਣਦੀ ਕਾਰਵਾਈ ਲਈ ਉਨ੍ਹਾਂ ਨੂੰ ਬਲਬੇੜ੍ਹਾ ਪੁਲਿਸ ਚੌਕੀ ਦੇ ਹਵਾਲੇ ਕਰ ਦਿੱਤਾ। ਮੰਡੀ ਸੁਪਰਵਾਈਜ਼ਰ ਸਤਨਾਮ ਸਿੰਘ ਨੇ ਦੱਸਿਆ ਕਿ ਟਰਾਲੀਆਂ ਦੀਆਂ ਚਾਬੀਆਂ ਪੁਲਿਸ ਚੌਕੀ ਬਲਬੇੜ੍ਹਾ ਨੂੰ ਸੌਂਪਣ ਤੋਂ ਬਾਅਦ ਉਨ੍ਹਾਂ ਨੂੰ ਦਫ਼ਤਰੀ ਕਾਰਵਾਈ ਲਈ ਡਿਊਟੀ ’ਤੇ ਲਗਾਇਆ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਦੌਰਾਨ ਟਰਾਲੀ ਮਾਲਕਾਂ ਵਲੋਂ ਉਨ੍ਹਾਂ ਨਾਲ ਤਕਰਾਰ ਕੀਤੀ ਗਈ ਅਤੇ ਕਥਿਤ ਤੌਰ ’ਤੇ ਗਾਲੀ-ਗਲੋਚ ਵੀ ਕੀਤਾ ਗਿਆ। ਇਸ ਸੰਬੰਧੀ ਉਨ੍ਹਾਂ ਵਲੋਂ 112 ਨੰਬਰ ’ਤੇ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ। ਦੂਜੇ ਪਾਸੇ ਇਸ ਮਾਮਲੇ ’ਚ ਲੱਗ ਰਹੇ ਦੋਸ਼ਾਂ ’ਤੇ ਸਫ਼ਾਈ ਦਿੰਦਿਆਂ ਡੀ.ਐਸ.ਪੀ. ਰਣਬੀਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਕੋਈ ਵੀ ਟਰਾਲੀ ਨਹੀਂ ਛੱਡੀ ਗਈ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਵਲੋਂ ਟਰਾਲੀਆਂ ਚੌਕੀ ਦੇ ਬਾਹਰ ਖੜ੍ਹੀਆਂ ਕੀਤੀਆਂ ਗਈਆਂ ਸਨ ਅਤੇ ਕਿਸੇ ਦਾ ਨਾਮ-ਪਤਾ ਪੁਲਿਸ ਨੂੰ ਨਹੀਂ ਦੱਸਿਆ ਗਿਆ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਬਾਹਰ ਖੜ੍ਹੀ ਕੀਤੀ ਗਈ ਇਕ ਟਰਾਲੀ ਨੂੰ ਉਸ ਦਾ ਮਾਲਕ ਦੋਸ਼ੀ ਗੁਰਵਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਖਬਹੇੜੀ, ਹਰਿਆਣਾ ਚੋਰੀ ਛਿਪੇ ਲੈ ਕੇ ਫਰਾਰ ਹੋ ਗਿਆ ਸੀ। ਡੀ.ਐਸ.ਪੀ. ਰਣਬੀਰ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਦੋਸ਼ੀ ਗੁਰਵਿੰਦਰ ਸਿੰਘ ਖ਼ਿਲਾਫ਼ ਥਾਣਾ ਸਦਰ ਵਿਖੇ ਟਰਾਲੀ ਚੋਰੀ ਕਰਨ, ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਘਟਨਾ ਸਮੇਂ ਬਲਬੇੜ੍ਹਾ ਪੁਲਿਸ ਚੌਕੀ ਦੇ ਇੰਚਾਰਜ ਰਾਮਕਰਨ ਸਿੰਘ ਡਿਊਟੀ ਦੌਰਾਨ ਥਾਣਾ ਜ਼ੁਲਕਾਂ ਅਧੀਨ ਪੈਂਦੇ ਪਿੰਡ ਖਤੌਲੀ ਗਏ ਹੋਏ ਸਨ ਅਤੇ ਜਦੋਂ ਉਹ ਸ਼ਾਮ ਨੂੰ ਢਲੇ ਵਾਪਸ ਆਏ ਤਾਂ ਮੌਕੇ ’ ਤੇ ਕੋਈ ਟਰਾਲੀ ਮੌਜੂਦ ਨਹੀਂ ਸੀ। ਜੇਕਰ ਜਾਂਚ ਪੜਤਾਲ ਮਗਰੋਂ ਕਿਸੇ ਪੁਲਿਸ ਮੁਲਾਜ਼ਮ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਕਰਮਜੀਤ ਸਿੰਘ ਬਣੇ ਸਨੌਰ ਥਾਣੇ ਦੇ ਨਵੇਂ ਮੁਖੀ ਅਗਲੀ ਖ਼ਬਰ ਦਿੱਲੀ ਪੁਲਿਸ ਵਲੋਂ ਮਹਿਲਾ ਵਕੀਲਾਂ ਤੇ ਸੀਨੀਅਰ ਵਕੀਲਾਂ ਨਾਲ ਬਦਸਲੂਕੀ ਸੰਵਿਧਾਨਕ ਕਦਰਾਂ-ਕੀਮਤਾਂ ‘ਤੇ ਵੱਡਾ ਸਵਾਲੀਆ ਨਿਸ...
Ad Position 24