13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਨੇ ਸੂਬਾ ਪੱਧਰੀ ਰਾਸ਼ਟਰੀ ਗਾਣ ਮੁਕਾਬਲਾ ਕਰਵਾਇਆ

ਨਾਭਾ, 12 ਅਕਤੂਬਰ (ਵਰਿੰਦਰ ਵਰਮਾ)- ਦੇਸ਼ ਭਗਤੀ ਦੀ ਭਾਵਨਾ ਨੂੰ ਪ੍ਰਫੁੱਲਿਤ ਕਰਨ ਤੇ ਵਿਦਿਆਰਥੀਆਂ ਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨਾਲ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਵਲੋਂ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਬਿੱਟੂ ਦੀ ਦੇਖ-ਰੇਖ ਵਿਚ ਇਕਾਈ ਨਾਭਾ ਦੇ ਪ੍ਰਧਾਨ ਓਮ ਪ੍ਰਕਾਸ਼ ਗਰਗ ਅਤੇ ਜਨਰਲ ਸਕੱਤਰ ਵਿਕਾਸ ਮਿੱਤਲ ਦੀ ਅਗਵਾਈ ਹੇਠ ਇਕ ਸ਼ਾਨਦਾਰ ਸੂਬਾ ਪੱਧਰੀ ਰਾਸ਼ਟਰੀ ਸਮੂਹ ਗਾਣ ਮੁਕਾਬਲਾ ਕਰਵਾਇਆ ਗਿਆ। ਇਹ ਵੱਕਾਰੀ ਮੁਕਾਬਲਾ ਸਥਾਨਕ ਦਆਨੰਦ ਪਬਲਿਕ ਸਕੂਲ, ਪਾਂਡੂਸਰ ਮੁਹੱਲਾ ਵਿਖੇ ਸੰਪੰਨ ਹੋਇਆ, ਜਿਸ ਵਿਚ ਪੰਜਾਬ ਪੂਰਬ ਦੇ ਵੱਖ-ਵੱਖ ਸਕੂਲਾਂ ਦੀਆਂ ਬਰਾਂਚ ਲੇਵਲ ’ਤੇ ਕਰਵਾਏ ਗਏ ਰਾਸ਼ਟਰੀ ਗਾਨ ਮੁਕਾਬਲਾ ਵਿਚੋਂ ਜੇਤੂ ਟੀਮਾਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 13-10-2026
ਨਾਭਾ, 12 ਅਕਤੂਬਰ (ਵਰਿੰਦਰ ਵਰਮਾ)- ਦੇਸ਼ ਭਗਤੀ ਦੀ ਭਾਵਨਾ ਨੂੰ ਪ੍ਰਫੁੱਲਿਤ ਕਰਨ ਤੇ ਵਿਦਿਆਰਥੀਆਂ ਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨਾਲ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਵਲੋਂ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਬਿੱਟੂ ਦੀ ਦੇਖ-ਰੇਖ ਵਿਚ ਇਕਾਈ ਨਾਭਾ ਦੇ ਪ੍ਰਧਾਨ ਓਮ ਪ੍ਰਕਾਸ਼ ਗਰਗ ਅਤੇ ਜਨਰਲ ਸਕੱਤਰ ਵਿਕਾਸ ਮਿੱਤਲ ਦੀ ਅਗਵਾਈ ਹੇਠ ਇਕ ਸ਼ਾਨਦਾਰ ਸੂਬਾ ਪੱਧਰੀ ਰਾਸ਼ਟਰੀ ਸਮੂਹ ਗਾਣ ਮੁਕਾਬਲਾ ਕਰਵਾਇਆ ਗਿਆ। ਇਹ ਵੱਕਾਰੀ ਮੁਕਾਬਲਾ ਸਥਾਨਕ ਦਆਨੰਦ ਪਬਲਿਕ ਸਕੂਲ, ਪਾਂਡੂਸਰ ਮੁਹੱਲਾ ਵਿਖੇ ਸੰਪੰਨ ਹੋਇਆ, ਜਿਸ ਵਿਚ ਪੰਜਾਬ ਪੂਰਬ ਦੇ ਵੱਖ-ਵੱਖ ਸਕੂਲਾਂ ਦੀਆਂ ਬਰਾਂਚ ਲੇਵਲ ’ਤੇ ਕਰਵਾਏ ਗਏ ਰਾਸ਼ਟਰੀ ਗਾਨ ਮੁਕਾਬਲਾ ਵਿਚੋਂ ਜੇਤੂ ਟੀਮਾਂ ਨੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਅਤੇ ਪ੍ਰਬੰਧਕਾਂ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ ਅਤੇ ਵੰਦੇ ਮਾਤਰਮ ਦੇ ਗਾਇਨ ਨਾਲ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਮਲਕੀਤ ਗਰੁੱਪ ਐਮ. ਡੀ. ਚਰਨ ਸਿੰਘ ਅਤੇ ਰਾਜ ਵਾਟਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛਿਪੀ ਕਲਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਰਾਸ਼ਟਰਵਾਦ ਤੇ ਆਪਸੀ ਸਾਂਝ ਦੀ ਭਾਵਨਾ ਪੈਦਾ ਕਰਦੇ ਹਨ। ਜੇਤੂ ਰਹੀਆਂ ਟੀਮਾਂ ਨੂੰ ਮੁੱਖ ਮਹਿਮਾਨਾਂ ਵਲੋਂ ਸ਼ਾਨਦਾਰ ਟਰਾਫੀਆਂ, ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਪਰੰਤ ਪ੍ਰਧਾਨ ਓਮ ਪ੍ਰਕਾਸ਼ ਗਰਗ, ਜਨਰਲ ਸਕੱਤਰ ਵਿਕਾਸ ਮਿੱਤਲ, ਮਹਿਲਾ ਪ੍ਰਮੁੱਖ ਹੀਨਾ ਸਿੰਗਲਾ ਅਤੇ ਸੰਸਕਾਰ ਪ੍ਰਮੁੱਖ ਆਸ਼ਾ ਜੈਨ ਵਲੋਂ ਆਈਆਂ ਹੋਈਆਂ ਸ਼ਖਸ਼ੀਅਤਾਂ ਤੇ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਡਾ. ਮੀਨਾ ਕੁਮਾਰੀ, ਕੈਸ਼ੀਅਰ ਅਸ਼ਵਨੀ ਮਦਾਨ, ਐਡੀਟਰ ਲਲਿਤ ਸ਼ਰਮਾ, ਐਪ ਮੈਨੇਜਰ ਹੇਮੰਤ ਧਵਨ, ਤੋਂ ਇਲਾਵਾ ਸਮਾਜ ਸੇਵੀ ਸ਼ੀਤਲ ਜੈਨ, ਨਰਿੰਦਰ ਵਰਮਾ, ਦਰਸ਼ਨ ਕੁਮਾਰ, ਸੰਜੇ ਢਿਗਰਾ, ਸੁਸ਼ਮਾ ਗਰਗ, ਰਜਨੀ ਮਿੱਤਲ, ਰਚਨਾ ਗਰਗ, ਧਾਨੀ ਮਿੱਤਲ, ਮੋਨਿਕਾ ਸ਼ਰਮਾ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਤਿਆਰੀਆਂ ਸੰਬੰਧੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵਲੋਂ ਮੀਟਿੰਗ ਇਨੂਮਰੇਟਰਾਂ ਤੇ ਸੁਪਰਵਾਈਜ਼ਰਾਂ ਲਈ ਟ੍ਰੇਨਿੰਗ ਲ... ਅਗਲੀ ਖ਼ਬਰ ਕੌਂਸਲਰਾਂ ਦੀਆਂ ਟਿਕਟਾਂ ਦੀ ਵੰਡ ਨੂੰ ਲੈ ਕੇ ਸਿਹਤ ਮੰਤਰੀ ਤੇ ਵਿਧਾਇਕ ਕੋਹਲੀ ਚੰਡੀਗੜ੍ਹ ਪਹੁੰਚੇ
Ad Position 24