13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਿਧਾਇਕ ਦੇਵ ਮਾਨ ਨੇ 16 ਆਂਗਣਵਾੜੀ ਹੈਲਪਰਾਂ ਨੂੰ ਦਿੱਤੇ ਨਿਯੁਕਤੀ ਪੱਤਰ ਕਿਹਾ ਭਗਵੰਤ ਮਾਨ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵਚਨਵੱਧ

ਨਾਭਾ, 12 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਕਰੀਆਂ ਵਿਚ ਪਾਰਦਰਸ਼ਤਾ ਤੇ ਯੋਗਤਾ ਨੂੰ ਪਹਿਲ ਦੇਣ ਦੀ ਵਚਨਬੱਧਤਾ ਤਹਿਤ ਵਿਧਾਇਕ ਦੇ ਦਫ਼ਤਰ ਨਾਭਾ ਵਿਖੇ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ 16 ਆਂਗਨਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਪਰੰਤ ਗੱਲਬਾਤ ਦੌਰਾਨ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਹਲਕਾ ਨਾਭਾ ਦੀਆਂ ਖਾਲੀ ਪਈਆਂ 16 ਆਸਾਮੀਆਂ ਲਈ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਯੋਗਤਾ ਅਤੇ ਇਮਾਨਦਾਰੀ ਦੇ ਆਧਾਰ ’ਤੇ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 13-10-2026
ਨਾਭਾ, 12 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਕਰੀਆਂ ਵਿਚ ਪਾਰਦਰਸ਼ਤਾ ਤੇ ਯੋਗਤਾ ਨੂੰ ਪਹਿਲ ਦੇਣ ਦੀ ਵਚਨਬੱਧਤਾ ਤਹਿਤ ਵਿਧਾਇਕ ਦੇ ਦਫ਼ਤਰ ਨਾਭਾ ਵਿਖੇ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ 16 ਆਂਗਨਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਪਰੰਤ ਗੱਲਬਾਤ ਦੌਰਾਨ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਹਲਕਾ ਨਾਭਾ ਦੀਆਂ ਖਾਲੀ ਪਈਆਂ 16 ਆਸਾਮੀਆਂ ਲਈ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਯੋਗਤਾ ਅਤੇ ਇਮਾਨਦਾਰੀ ਦੇ ਆਧਾਰ ’ਤੇ ਕੀਤੀ ਗਈ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਹਮੇਸ਼ਾ ਤੋਂ ਪਹਿਲ ਰਹੀ ਹੈ ਕਿ ਸਰਕਾਰੀ ਨੌਕਰੀਆਂ ਉਨ੍ਹਾਂ ਹੀ ਨੌਜਵਾਨਾਂ ਨੂੰ ਮਿਲਣ ਜੋ ਸਹੀ ਯੋਗਤਾ ਰੱਖਦੇ ਹੋਣ, ਜਿਸ ਕਰਕੇ ਨਾਭਾ ਹਲਕੇ ਵਿਚ ਵੀ ਆਂਗਨਵਾੜੀ ਹੈਲਪਰਾਂ ਦੀ ਭਰਤੀ ਬਿਨਾਂ ਕਿਸੇ ਸਿਫਾਰਸ਼ ਤੋਂ ਸਿਰਫ ਮੈਰਿਟ ਦੇ ਆਧਾਰ ’ਤੇ ਕੀਤੀ ਗਈ ਹੈ। ਨਿਯੁਕਤੀ ਪੱਤਰ ਲੈਣ ਪਹੁੰਚੀਆਂ ਭੈਣਾਂ ਅਤੇ ਉਨ੍ਹਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦੇਵ ਮਾਨ ਦਾ ਇਸ ਨਿਯੁਕਤੀ ਲਈ ਦਿਲੋਂ ਧੰਨਵਾਦ ਕੀਤਾ ਗਿਆ। ਵਿਧਾਇਕ ਦੇਵ ਮਾਨ ਵਲੋਂ ਨਵ ਨਿਯੁਕਤ ਆਂਗਨਵਾੜੀ ਹੈਲਪਰਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦਾ ਬਰਫੀ ਨਾਲ ਮੂੰਹ ਮਿੱਠਾ ਵੀ ਕਰਵਾਇਆ ਗਿਆ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਸੀ. ਡੀ. ਪੀ. ਓ. ਤ੍ਰਿਪਤਾ ਰਾਣੀ ਤੇ ਉਨ੍ਹਾਂ ਦਾ ਸਮੁੱਚਾ ਸਟਾਫ਼ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਡਾ. ਇੰਦਰਪਾਲ ਸਿੰਘ ਸੰਧੂ ਨੇ ਪੰਜਾਬ ਵਿਚ ਅਨਾਜ ਭੰਡਾਰਨ ਦੇ ਸੰਕਟ ਤੇ ਮੰਡੀ-ਵਾਰ ਖ਼ਰੀਦ ਟੀਚਿਆਂ ਬਾਰੇ ਚਿੰਤਾ ਪ੍ਰਗਟਾਈ ਅਗਲੀ ਖ਼ਬਰ ਦੂਜੇ ਨਰਾਤੇ ਮੌਕੇ 60 ਹਜ਼ਾਰ ਸ਼ਰਧਾਲੂਆਂ ਨੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਮੱਥਾ ਟੇਕਿਆ
Ad Position 24