12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬਾਬਾ ਬੁੱਢਾ ਜੀ ਗੁਰਮਤਿ ਸੰਗੀਤ ਅਕੈਡਮੀ ਨੇ ਆਯੁਰਵੈਦਿਕ ਕੈਂਪ ਲਗਾਇਆ

ਰਾਜਪੁਰਾ, 12 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 13-10-2026
ਰਾਜਪੁਰਾ, 12 ਅਕਤੂਬਰ (ਜੀ.ਪੀ. ਸਿੰਘ)- ਸਥਾਨਕ ਪਚਰੰਗਾ ਚੌਂਕ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਚ ਸਮਾਜ ਸੇਵੀ ਸੰਸਥਾ ਬਾਬਾ ਬੁੱਢਾ ਜੀ ਗੁਰਮਤਿ ਸੰਗੀਤ ਅਕੈਡਮੀ ਵਲੋਂ ਸੰਸਥਾ ਦੇ ਸਰਪ੍ਰਸਤ ਗਿਆਨੀ ਸਤਨਾਮ ਸਿੰਘ, ਸਕੱਤਰ ਭਾਈ ਗੁਰਸੇਵਕ ਸਿੰਘ ਅਤੇ ਮੀਡੀਆ ਸਲਾਹਕਾਰ ਕੌਂਸਲਰ ਜਸਬੀਰ ਸਿੰਘ ਜੱਸੀ ਦੀ ਸਾਂਝੀ ਅਗਵਾਈ ’ਚ ਇਕ ਆਯੁਰਵੈਦਿਕ ਕੈਂਪ ਲਗਵਾਇਆ ਗਿਆ, ਜਿਸ ਵਿਚ ਡਾਕਟਰ ਬਲਬੀਰ ਸਿੰਘ ਦੀ ਅਗਵਾਈ ’ਚ ਆਯੁਰਵੈਦਿਕ ਨਾਲ ਸੰਬੰਧਿਤ ਮਾਹਿਰਾਂ ਦੀ ਟੀਮ ਵਲੋਂ ਕੈਂਪ ਵਿਚ ਆਏ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਦਿਲ ਅਤੇ ਜਿਗਰ ਦੀ ਤੰਦਰੁਸਤੀ ਲਈ ਮੁਫ਼ਤ ਕਾੜ੍ਹਾ ਪਿਆਇਆ ਗਿਆ ਤੇ ਅੱਖਾਂ ਲਈ ਮੁਫ਼ਤ ਦੇਸੀ ਦਵਾਈ ਦਿੱਤੀ ਗਈ। ਇਸ ਮੌਕੇ ਅਕੈਡਮੀ ਦੇ ਸਰਪ੍ਰਸਤ ਗਿਆਨੀ ਸਤਨਾਮ ਸਿੰਘ ਅਤੇ ਮੀਡੀਆ ਸਲਾਹਕਾਰ ਜਸਵੀਰ ਸਿੰਘ ਜੱਸੀ ਨੇ ਦੱਸਿਆ ਕਿ ਅਕੈਡਮੀ ਵਲੋਂ ਬੱਚਿਆਂ ਨੂੰ ਗੁਰਬਾਣੀ ਦੀ ਮੁਫ਼ਤ ਸੰਥਿਆ ਦੇਣ ਦੇ ਨਾਲ-ਨਾਲ ਤੰਤੀ ਸਾਜ਼ਾਂ ਨਾਲ ਗੁਰਮਤਿ ਸੰਗੀਤ ਦੀ ਮੁਫ਼ਤ ਸਿੱਖਿਆ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਪਚਰੰਗਾ ਚੌਂਕ ਵਿਖੇ ਅੱਜ ਰਾਤ ਨੂੰ ਮਹਾਨ ਗੁਰਮਤਿ ਸੰਗੀਤ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਦਰਬਾਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੇ ਨਾਲ-ਨਾਲ ਕਥਾਵਾਚਕ ਗਿਆਨੀ ਬਲਵਿੰਦਰ ਸਿੰਘ ਦੇਹਰਾਦੂਨ ਅਤੇ ਭਾਈ ਮੋਹਰ ਸਿੰਘ ਜਵੱਦੀ ਟਕਸਾਲ ਵਾਲੇ ਸੰਗਤਾਂ ਨੂੰ ਕਥਾ ਤੇ ਕੀਰਤਨ ਰਾਹੀਂ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਹਰਵਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਐਸ. ਸੀ. ਵਿੰਗ ਦਾ ਟੋਹੜਾ ਸਰਕਲ ਦਾ ਪ੍ਰਧਾਨ ਬਣਾਇਆ ਅਗਲੀ ਖ਼ਬਰ ਡਾ. ਇੰਦਰਪਾਲ ਸਿੰਘ ਸੰਧੂ ਨੇ ਪੰਜਾਬ ਵਿਚ ਅਨਾਜ ਭੰਡਾਰਨ ਦੇ ਸੰਕਟ ਤੇ ਮੰਡੀ-ਵਾਰ ਖ਼ਰੀਦ ਟੀਚਿਆਂ ਬਾਰੇ ਚਿੰਤਾ ਪ੍ਰਗਟਾਈ
Ad Position 24