12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨਾਮਧਾਰੀ ਕਾਲੋਨੀ ਵਿਖੇ ਵਲੰਟੀਅਰ ਮਿਲਣੀ ਦੌਰਾਨ ਹਰਚੰਦ ਸਿੰਘ ਬਰਸਟ ਨੇ ਲੋਕਾਂ ਨਾਲ ਕੀਤਾ ਸੰਵਾਦ

ਸਮਾਣਾ, 12 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਹਲਕਾ ਸਮਾਣਾ ਦੀ ਨਾਮਧਾਰੀ ਕਲੋਨੀ, ਵਾਰਡ ਨੰਬਰ 2 ਵਿਖੇ ਅਮਨ ਮਾਨ ਵਲੋਂ ਵਲੰਟੀਅਰ ਮਿਲਣੀ ਕਰਵਾਈ ਗਈ, ਜਿਸ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਤੇ ਪਾਰਟੀ ਵਲੰਟੀਅਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਪੰਜਾਬ ਮੰਡੀ ਬੋਰਡ ਵਲੋਂ ਹਲਕਾ ਸਮਾਣਾ ਦੀਆਂ ਪੇਂਡੂ ਲਿੰਕ ਸੜਕਾਂ ਦੇ ਨਵੀਨਿਕਰਨ ਅਤੇ ਮੰਡੀਆਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 13-10-2026
ਸਮਾਣਾ, 12 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਹਲਕਾ ਸਮਾਣਾ ਦੀ ਨਾਮਧਾਰੀ ਕਲੋਨੀ, ਵਾਰਡ ਨੰਬਰ 2 ਵਿਖੇ ਅਮਨ ਮਾਨ ਵਲੋਂ ਵਲੰਟੀਅਰ ਮਿਲਣੀ ਕਰਵਾਈ ਗਈ, ਜਿਸ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਤੇ ਪਾਰਟੀ ਵਲੰਟੀਅਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਪੰਜਾਬ ਮੰਡੀ ਬੋਰਡ ਵਲੋਂ ਹਲਕਾ ਸਮਾਣਾ ਦੀਆਂ ਪੇਂਡੂ ਲਿੰਕ ਸੜਕਾਂ ਦੇ ਨਵੀਨਿਕਰਨ ਅਤੇ ਮੰਡੀਆਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ, ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਸਾਰਿਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਯਤਨ ਜਾਰੀ ਰਹਿਣਗੇ। ਸਮਾਗਮ ਦੌਰਾਨ ਹਰਚੰਦ ਸਿੰਘ ਬਰਸਟ ਨੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਤੇ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ। ਇਸ ਮੌਕੇ ਬਿੰਦਰ ਨਾਗਰ, ਜਗਸੀਰ ਸਿੰਘ, ਸੋਨੂੰ ਸਰਪੰਚ, ਅਮਰੀਕ ਸਿੰਘ, ਗੁਰਮੁੱਖ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਅਵਤਾਰ ਸਿੰਘ, ਪੱਪੂ ਯਾਦਵ, ਗੁਰਬਾਜ਼ ਸਿੰਘ, ਜੋਗਾ ਸਿੰਘ, ਸੋਹਨ ਲਾਲ ਯਾਦਵ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਨੂੰ ਪੰਚਾਂ ਤੋਂ ਸਹਿਯੋਗ ਨਾ ਮਿਲਣ ਕਾਰਨ ਭੱਟੀਆਂ ਪਿੰਡ ਵਿਕਾਸ ਪੱਖੋਂ ਪੱਛੜਿਆ ਸਰਪੰਚ ਦਾ ਕੋਰਮ ਪੂਰਾ ਨਹੀਂ ਰਿਹਾ... ਅਗਲੀ ਖ਼ਬਰ ਹਰਵਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਐਸ. ਸੀ. ਵਿੰਗ ਦਾ ਟੋਹੜਾ ਸਰਕਲ ਦਾ ਪ੍ਰਧਾਨ ਬਣਾਇਆ
Ad Position 24