12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

‘ ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਪਿੰਡ ਫਤਿਹਪੁਰ ਵਿਖੇ ਸਮਾਗਮ ’ਚ ਕੀਤੀ ਸ਼ਿਰਕਤ

ਸਮਾਣਾ, 12 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ ਅਧੀਨ ਪੈਂਦੇ ਪਿੰਡ ਫਤਿਹਪੁਰ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕਰਵਾਏ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਲੰਟੀਅਰਾਂ ਅਤੇ ਸਥਾਨਕ ਆਗੂਆਂ ਨਾਲ ਮਿਲ ਕੇ ਲੋਕਾਂ ਤੱਕ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ਲਈ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ।

Ad Position 21
No active advertisement
ਅਜੀਤ ਡੈਸਕ 13-10-2026
ਸਮਾਣਾ, 12 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ ਅਧੀਨ ਪੈਂਦੇ ਪਿੰਡ ਫਤਿਹਪੁਰ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕਰਵਾਏ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਲੰਟੀਅਰਾਂ ਅਤੇ ਸਥਾਨਕ ਆਗੂਆਂ ਨਾਲ ਮਿਲ ਕੇ ਲੋਕਾਂ ਤੱਕ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ਲਈ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਸੁਰਜੀਤ ਸਿੰਘ ਰੱਖੜਾ ਨੇ ਸਥਾਨਕ ਲੋਕਾਂ ਨਾਲ ਸਿੱਧਾ ਸੰਪਰਕ ਕਰਦਿਆਂ ਉਨ੍ਹਾਂ ਨੂੰ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਰਾਹੀਂ ਪਾਰਟੀ ਦੇ ਆਗੂ ਅਤੇ ਵਲੰਟੀਅਰ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਤੱਕ ਪਹੁੰਚ ਕਰ ਰਹੇ ਹਨ, ਤਾਂ ਜੋ ਸਰਕਾਰ ਦੇ ਕੰਮਾਂ ਅਤੇ ਲੋਕਾਂ ਨੂੰ ਮਿਲ ਰਹੇ ਲਾਭਾਂ ਬਾਰੇ ਸਿੱਧੇ ਤੌਰ ’ਤੇ ਜਾਣਕਾਰੀ ਸਾਂਝੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਵਿਚ ਮੁਹਿੰਮ ਦੌਰਾਨ ਲੋਕਾਂ ਵਲੋਂ ਮਿਲ ਰਿਹਾ ਹਾਂ-ਪੱਖੀ ਹੁੰਗਾਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲੋਕ-ਪੱਖੀ ਉਪਰਾਲਿਆਂ ਅਤੇ ਫ਼ੈਸਲਿਆਂ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਸ ਮੌਕੇ ਸਰਪੰਚ ਰਾਣਾ ਢਿੱਲੋਂ, ਬਾਬਾ ਵਰਿੰਦਰ ਸਿੰਘ, ਬਲਾਕ ਪ੍ਰਧਾਨ ਜਤਿੰਦਰ ਜੰਡ, ਮੇਜਰ ਸਿੰਘ, ਪ੍ਰਿੰਸ, ਕੁਲਦੀਪ ਸਿੰਘ, ਚੀਮਾ, ਜੋਗਾ ਸਿੰਘ, ਮੇਵਾ ਸਿੰਘ, ਸੁਖਜਿੰਦਰ ਸਿੰਘ, ਮੰਗਲ ਸਿੰਘ, ਗੁਰਚਰਨ ਸਿੰਘ, ‘ਆਪ’ ਵਰਕਰ ਅਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਦਾਲਤ ਬਾਜ਼ਾਰ ’ਚ ਜੱਗੀ ਸਵੀਟਸ ’ਤੇ ਆਉਂਦੇ ਵਾਹਨਾਂ ਲਈ ਪਾਰਕਿੰਗ ਨਾ ਹੋਣ ਕਾਰਨ ਲੋਕ ਪਰੇਸ਼ਾਨ ਅਗਲੀ ਖ਼ਬਰ ਸਰਪੰਚ ਨੂੰ ਪੰਚਾਂ ਤੋਂ ਸਹਿਯੋਗ ਨਾ ਮਿਲਣ ਕਾਰਨ ਭੱਟੀਆਂ ਪਿੰਡ ਵਿਕਾਸ ਪੱਖੋਂ ਪੱਛੜਿਆ ਸਰਪੰਚ ਦਾ ਕੋਰਮ ਪੂਰਾ ਨਹੀਂ ਰਿਹਾ...
Ad Position 24