12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਡੀ. ਸੀ. ਨੇ ਅੰਤਿਮ ਵੋਟਰ ਸੂਚੀਆਂ ਦੀਆਂ ਹਾਰਡ ਤੇ ਸਾਫ਼ਟ ਕਾਪੀਆਂ ਮੁਹੱਈਆ ਕਰਵਾਈਆਂ

ਪਟਿਆਲਾ, 12 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਅਧਿਕਾਰਤ ਨੁਮਾਇੰਦਿਆਂ ਨਾਲ ਐੱਸ.

Ad Position 21
No active advertisement
ਅਜੀਤ ਡੈਸਕ 13-10-2026
ਪਟਿਆਲਾ, 12 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਅਧਿਕਾਰਤ ਨੁਮਾਇੰਦਿਆਂ ਨਾਲ ਐੱਸ.ਆਈ.ਆਰ.-2026 ਤਹਿਤ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਸੰਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ, ਤਸਦੀਕ ਅਤੇ ਅੰਤਿਮ ਰੂਪ ਦੇਣ ਸੰਬੰਧੀ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਪਟਿਆਲਾ ਵਿਚ ਪਹਿਲਾਂ ਵੋਟਰਾਂ ਦੀ ਕੁੱਲ ਗਿਣਤੀ 13,81 ,418 ਸੀ, ਜਿਸ ਵਿਚ 53,470 ਵੋਟਰਾਂ ਦਾ ਵਾਧਾ ਹੋਇਆ ਹੈ। ਇਸ ਨਾਲ ਹੁਣ ਜ਼ਿਲ੍ਹੇ ਵਿਚ ਵੋਟਰਾਂ ਦੀ ਕੁੱਲ ਗਿਣਤੀ ਵੱਧ ਕੇ 14,34,888 ਹੋ ਗਈ ਹੈ। ਮੀਟਿੰਗ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਅਤੇ ਉਨ੍ਹਾਂ ਦੀ ਉਪਲਬਧਤਾ ਸੰਬੰਧੀ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪਟਿਆਲਾ ਦੇ ਹਰੇਕ ਵਿਧਾਨ ਸਭਾ ਚੋਣ ਹਲਕੇ ਦੀ ਫੋਟੋ ਸਮੇਤ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀ ਦਾ ਇਕ ਸੈੱਟ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਅਧਿਕਾਰਤ ਨੁਮਾਇੰਦਿਆਂ ਨੂੰ ਮੁਹੱਈਆ ਕਰਵਾਇਆ ਗਿਆ। ਇਸ ਦੇ ਨਾਲ ਹੀ ਹਰੇਕ ਵਿਧਾਨ ਸਭਾ ਹਲਕੇ ਦੀ ਫੋਟੋ ਰਹਿਤ ਅੰਤਿਮ ਵੋਟਰ ਸੂਚੀ ਦੀ ਸਾਫ਼ਟ ਕਾਪੀ ਪੈੱਨ ਡਰਾਈਵ ਰਾਹੀਂ ਵੀ ਦਿੱਤੀ ਗਈ ਤਾਂ ਜੋ ਰਾਜਨੀਤਿਕ ਪਾਰਟੀਆਂ ਆਪਣੇ ਰਿਕਾਰਡ ਲਈ ਅੰਤਿਮ ਵੋਟਰ ਸੂਚੀਆਂ ਦੀ ਜਾਂਚ ਕਰ ਸਕਣ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੋਂ ਬਾਅਦ ਵੀ ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋਣ ਤੋਂ ਰਹਿ ਗਿਆ ਹੈ ਤਾਂ ਉਹ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕਿਸੇ ਮ੍ਰਿਤਕ ਜਾਂ ਸਥਾਈ ਤੌਰ ’ਤੇ ਸ਼ਿਫਟ ਹੋ ਚੁੱਕੇ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੈ ਤਾਂ ਨਾਮ ਕਟਵਾਉਣ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ। ਵੋਟਰ ਸੂਚੀ ਵਿਚ ਦਰਜ ਵੇਰਵਿਆਂ ਦੀ ਸੋਧ ਕਰਵਾਉਣ ਜਾਂ ਇਕ ਥਾਂ ਤੋਂ ਦੂਜੀ ਥਾਂ ’ਤੇ ਰਿਹਾਇਸ਼ ਬਦਲਣ ਦੀ ਸੂਰਤ ਵਿਚ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਫਾਰਮ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਬੂਥ ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਜਾਂ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਇਹ ਫਾਰਮ ਭਾਰਤ ਚੋਣ ਕਮਿਸ਼ਨ ਦੇ ਵੈੱਬ ਪੋਰਟਲ voter.eci.gov.in ਜਾਂ ਵੋਟਰ ਹੈਲਪਲਾਈਨ ਮੋਬਾਈਲ ਐਪ ਰਾਹੀਂ ਆਨਲਾਈਨ ਵੀ ਜਮ੍ਹਾਂ ਕਰਵਾਏ ਜਾ ਸਕਦੇ ਹਨ। ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦੌਰਾਨ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐੱਸ.ਆਈ.ਆਰ. ਪ੍ਰਕਿਰਿਆ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਿਹਤ ਮੰਤਰੀ ਦੇ ਜ਼ਿਲ੍ਹੇ ’ਚ ਤਿਉਹਾਰਾਂ ਦੇ ਦਿਨਾਂ ’ਚ ਨਾਜਾਇਜ਼ ਸ਼ਰਾਬ ਦੀ ਤਸਕਰੀ ਜ਼ੋਰਾਂ ’ਤੇ ਅਗਲੀ ਖ਼ਬਰ ਥਾਪਰ ਇੰਸਟੀਚਿਊਟ ਨੇ ਦੋ ਐੱਫ਼. ਆਈ. ਸੀ. ਸੀ. ਆਈ. ਹਾਇਰ ਐਜੂਕੇਸ਼ਨ ਐਕਸੀਲੈਂਸ ਐਵਾਰਡ-2026 ਜਿੱਤੇ
Ad Position 24