ਪ੍ਰਵਾਸੀ ਮਜ਼ਦੂਰਾਂ ’ਤੇ ਲੱਗੇ ਕੁੱਟਮਾਰ ਦੇ ਦੋਸ਼, ਗੁਰਵਿੰਦਰ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
ਨਾਭਾ, 13 ਅਕਤੂਬਰ (ਵਰਿੰਦਰ ਵਰਮਾ)- ਨਾਭਾ ਵਿਖੇ 45 ਸਾਲ ਦੇ ਗੁਰਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਮੁਜੈਲ ਕਲੋਨੀ ਨਾਂਅ ਦੇ ਵਿਅਕਤੀ ਦੀ ਰਹੱਸਮਈ ਹਾਲਤਾਂ ਵਿਚ ਮੌਤ ਹੋ ਗਈ, ਜਿਸ ਦੇ ਪਰਿਵਾਰ ਵਲੋਂ ਕਤਲ ਦੇ ਦੋਸ਼ ਲਗਾਏ ਗਏ ਹਨ। ਦਰਅਸਲ 6 ਅਕਤੂਬਰ ਨੂੰ ਥਾਣਾ ਕੋਤਵਾਲੀ ਨਾਭਾ ਦੇ ਬਾਹਰ ਦੋ ਧਿਰਾਂ ਦੇ ਵਿਚਕਾਰ ਆਪਸੀ ਲੜਾਈ ਹੋਈ ਤੇ ਇੱਟਾਂ ਰੋੜੇ ਵੀ ਚੱਲੇ ਸਨ, ਜਿਸ ਨੂੰ ਲੈ ਕੇ ਥਾਣਾ ਕੋਤਵਾਲੀ ਪੁਲਿਸ ਵਲੋਂ ਦੋਵੇਂ ਧਿਰਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਇਸ ਮਾਮਲੇ ਵਿਚ ਐਫ.
ਮ
ਮ੍ਰਿਤਕ ਦੀ ਪਤਨੀ ਪੱਤਰਕਾਰਾਂ ਨੂੰ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਅਤੇ ਹਾਸ਼ੀਏ ’ਚ ਮ੍ਰਿਤਕ ਦੀ ਫਾਈਲ ਫੋਟੋ ਗੁਰਵਿੰਦਰ ਸਿੰਘ।
14-10-2026
ਨਾਭਾ, 13 ਅਕਤੂਬਰ (ਵਰਿੰਦਰ ਵਰਮਾ)- ਨਾਭਾ ਵਿਖੇ 45 ਸਾਲ ਦੇ ਗੁਰਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਮੁਜੈਲ ਕਲੋਨੀ ਨਾਂਅ ਦੇ ਵਿਅਕਤੀ ਦੀ ਰਹੱਸਮਈ ਹਾਲਤਾਂ ਵਿਚ ਮੌਤ ਹੋ ਗਈ, ਜਿਸ ਦੇ ਪਰਿਵਾਰ ਵਲੋਂ ਕਤਲ ਦੇ ਦੋਸ਼ ਲਗਾਏ ਗਏ ਹਨ। ਦਰਅਸਲ 6 ਅਕਤੂਬਰ ਨੂੰ ਥਾਣਾ ਕੋਤਵਾਲੀ ਨਾਭਾ ਦੇ ਬਾਹਰ ਦੋ ਧਿਰਾਂ ਦੇ ਵਿਚਕਾਰ ਆਪਸੀ ਲੜਾਈ ਹੋਈ ਤੇ ਇੱਟਾਂ ਰੋੜੇ ਵੀ ਚੱਲੇ ਸਨ, ਜਿਸ ਨੂੰ ਲੈ ਕੇ ਥਾਣਾ ਕੋਤਵਾਲੀ ਪੁਲਿਸ ਵਲੋਂ ਦੋਵੇਂ ਧਿਰਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਇਸ ਮਾਮਲੇ ਵਿਚ ਐਫ. ਆਈ. ਆਰ. ਨੰਬਰ 151 ਮ੍ਰਿਤਕ ਗੁਰਵਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਦੇ ਉੱਪਰ ਵੀ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਦੋਸ਼ ਇਹ ਲੱਗੇ ਹਨ ਕਿ 11 ਅਕਤੂਬਰ ਨੂੰ ਪ੍ਰਵਾਸੀ ਮਜ਼ਦੂਰਾਂ ਵਲੋਂ ਨਾਭਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਦੇ ਉੱਪਰ ਹਮਲਾ ਕੀਤਾ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਅਖੀਰ ਉਸ ਦੀ ਇਹਨਾਂ ਜਖਮਾਂ ਦੇ ਕਾਰਨ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵੱਲੋਂ ਦੋਸ਼ੀਆਂ ਖਿਲਾਫ ਕਤਲ ਦਾ ਮੁਕਦਮਾ ਦਰਜ ਕਰਕੇ ਤੁਰੰਤ ਗਿਰਫਤਾਰੀ ਦੀ ਮੰਗ ਕੀਤੀ ਗਈ। ਇਸ ਮਾਮਲੇ ਤੇ ਮ੍ਰਿਤਕ ਗੁਰਵਿੰਦਰ ਸਿੰਘ ਨੇ ਵੀ ਮਰਨ ਤੋਂ ਪਹਿਲਾਂ ਦੋਸ਼ੀ ਧਿਰ ਦੇ ਉੱਪਰ ਘਰ ਦੇ ਅੰਦਰ ਕੁੱਟ ਮਾਰ ਕਰਨ ਦੇ ਦੋਸ਼ ਲਗਾਏ ਜਿਸ ਤੋਂ ਕੁਝ ਮਿੰਟ ਬਾਅਦ ਹੀ ਮ੍ਰਿਤਕ ਗੁਰਵਿੰਦਰ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕਿਸ ਤਰ੍ਹਾਂ ਪ੍ਰਵਾਸੀ ਮਜ਼ਦੂਰਾਂ ਵਲੋਂ ਉਨ੍ਹਾਂ ਦੇ ਪਰਿਵਾਰ ਵਿੱਚੋਂ ਇੱਕ ਲੜਕੀ ਦੇ ਨਾਲ ਛੇੜਛਾੜ ਕੀਤੀ ਗਈ, ਜਿਸ ਸਬੰਧੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਉਸ ਤੋਂ ਬਾਅਦ ਪ੍ਰਵਾਸੀ ਮਜ਼ਦੂਰਾਂ ਨੇ ਥਾਣਾ ਕੋਤਵਾਲੀ ਦੇ ਬਾਹਰ ਹੀ ਉਨ੍ਹਾਂ ਦੇ ਉੱਪਰ ਹਮਲਾ ਕੀਤਾ ਅਤੇ ਬਾਅਦ ਵਿਚ 11 ਅਕਤੂਬਰ ਨੂੰ ਜਦੋਂ ਉਸਦੇ ਪਤੀ ਗੁਰਵਿੰਦਰ ਸਿੰਘ ਘਰ ਵਿਚ ਇਕੱਲੇ ਸਨ ਤਾਂ ਉਨਾਂ ਦੇ ਉੱਪਰ ਹਮਲਾ ਕਰ ਦਿੱਤਾ ਇਸ ਹਮਲੇ ਦੇ ਵਿਚ ਜ਼ਖਮੀ ਹੋਏ ਗੁਰਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਉਹਨਾਂ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਵਿਚ ਹੁਣ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਤੇ ਜਦੋਂ ਪੁਲਿਸ ਦੋਸ਼ੀਆਂ ਖਿਲਾਫ਼ ਕਤਲ ਦਾ ਮੁਕਦਮਾ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਹ ਸੰਸਕਾਰ ਨਹੀਂ ਕਰਨਗੇ। ਇਸ ਮਾਮਲੇ ਲੈ ਕੇ ਥਾਣਾ ਕੋਤਵਾਲੀ ਦੇ ਇੰਚਾਰਜ ਗੁਰਪਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਥਾਣਾ ਕੋਤਵਾਲੀ ਦੇ ਬਾਹਰ ਕੁਝ ਦਿਨ ਪਹਿਲਾਂ ਇੱਕ ਲੜਾਈ ਹੋਈ ਸੀ ਇਸ ਮਾਮਲੇ ਵਿਚ ਪੁਲਿਸ ਨੇ ਦੋਵੇਂ ਧਿਰਾਂ ਦੇ ਖਿਲਾਫ਼ ਮੁਕਦਮਾ ਦਰਜ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਵਿਚ ਵੀ ਪੁਲਿਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਪੀੜਿਤ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਆਰੋਪੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।